< Exodus 39 >

1 All the gold that was employed for the works according to all the fabrication of the holy things, was of the gold of the offerings, twenty-nine talents, and seven hundred and twenty shekels according to the holy shekel.
ਉਨ੍ਹਾਂ ਨੇ ਮਹੀਨ ਉਣਤੀ ਦਾ ਨੀਲਾ ਬੈਂਗਣੀ ਅਤੇ ਕਿਰਮਚੀ ਬਸਤਰ ਪਵਿੱਤਰ ਸਥਾਨ ਦੀ ਉਪਾਸਨਾ ਲਈ ਬਣਾਇਆ ਅਤੇ ਹਾਰੂਨ ਲਈ ਪਵਿੱਤਰ ਬਸਤਰ ਬਣਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
2 And the offering of silver from the men that were numbered of the congregation a hundred talents, and a thousand and seven hundred and seventy-five shekels, one drachm apiece, even the half shekel, according to the holy shekel.
ਅਤੇ ਉਸ ਨੇ ਏਫ਼ੋਦ ਨੂੰ ਸੋਨੇ, ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।
3 Every one that passed the survey from twenty years old and upwards to the [number of] six hundred thousand, and three thousand and five hundred and fifty.
ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ-ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ।
4 And the hundred talents of silver went to the casting of the hundred chapiters of the tabernacle, and to the chapiters of the veil;
ਉਨ੍ਹਾਂ ਨੇ ਮੋਢਿਆਂ ਦੀਆਂ ਕਤਰਾਂ ਬਣਾ ਕੇ ਜੋੜੀਆਂ ਅਤੇ ਉਹ ਉਸ ਦੇ ਦੋਹਾਂ ਸਿਰਿਆਂ ਨਾਲ ਜੁੜ ਗਈਆਂ।
5 a hundred chapiters to the hundred talents, a talent to a chapiter.
ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
6 And the thousand and seven hundred and seventy-five shekels he formed into hooks for the pillars, and he gilt their chapiters and adorned them.
ਉਨ੍ਹਾਂ ਨੇ ਸੁਲੇਮਾਨੀ ਪੱਥਰ ਸੋਨੇ ਦੇ ਖ਼ਾਨਿਆਂ ਵਿੱਚ ਪਾਉਣ ਲਈ ਛਾਪ ਦੀ ਉੱਕਰਾਈ ਵਾਂਗੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰ ਕੇ ਬਣਾਏ।
7 And the brass of the offering [was] seventy talents, and a thousand and five hundred shekels;
ਉਸ ਨੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਰੱਖਿਆ ਤਾਂ ਜੋ ਇਸਰਾਏਲ ਦੇ ਪੁੱਤਰਾਂ ਦੀ ਯਾਦਗਿਰੀ ਦੇ ਪੱਥਰ ਹੋਣ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
8 and they made of it the bases of the door of the tabernacle of witness,
ਉਸ ਨੇ ਸੀਨਾ ਬੰਦ ਨੂੰ ਏਫ਼ੋਦ ਦੇ ਕੰਮ ਵਾਂਗੂੰ ਕਾਰੀਗਰੀ ਦੀ ਬਣਤ ਦਾ ਅਰਥਾਤ ਸੋਨੇ, ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।
9 and the bases of the court round about, and the bases of the gate of the court, and the pins of the tabernacle, and the pins of the court round about;
ਉਨ੍ਹਾਂ ਨੇ ਸੀਨੇ ਬੰਦ ਨੂੰ ਚੌਰਸ ਅਤੇ ਦੋਹਰਾ ਬਣਾਇਆ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਅਤੇ ਉਹ ਦੋਹਰਾ ਸੀ।
10 and the brazen appendage of the altar, and all the vessels of the altar, and all the instruments of the tabernacle of witness.
੧੦ਉਨ੍ਹਾਂ ਨੇ ਉਸ ਵਿੱਚ ਪੱਥਰ ਦੀਆਂ ਚਾਰ ਪਾਲਾਂ ਬਣਾਈਆਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਅਤੇ ਜ਼ਬਰਜਦ ਇਹ ਪਹਿਲੀ ਪਾਲ ਸੀ।
11 And the children of Israel did as the Lord commanded Moses, so did they.
੧੧ਦੂਜੀ ਪਾਲ ਵਿੱਚ ਪੰਨਾ, ਨੀਲਮ, ਦੁਧੀਯਾ ਬਿਲੌਰ
12 And of the gold that remained of the offering they made vessels to minister with before the Lord.
੧੨ਤੀਜੀ ਪਾਲ ਵਿੱਚ ਜ਼ਕਰਨ, ਹਰੀ ਅਕੀਕ, ਕਟੈਹਿਲਾ
13 And the blue that was left, and the purple, and the scarlet they made [into] garments of ministry for Aaron, so that he should minister with them in the sanctuary;
੧੩ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ, ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੁੜੇ ਹੋਏ ਸਨ।
14 and they brought the garments to Moses, and the tabernacle, and its furniture, its bases and its bars and the posts;
੧੪ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ।
15 and the ark of the covenant, and its bearers, and the altar and all its furniture.
੧੫ਉਨ੍ਹਾਂ ਨੇ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈ।
16 And they made the anointing oil, and the incense of composition, and the pure candlestick,
੧੬ਉਨ੍ਹਾਂ ਨੇ ਸੋਨੇ ਦੇ ਖ਼ਾਨੇ ਅਤੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੇ ਉਹ ਦੋਨੋਂ ਕੜੇ ਸੀਨੇ ਬੰਦ ਦੇ ਸਿਰਿਆਂ ਵਿੱਚ ਪਾਏ।
17 and its lamps, lamps for burning, and oil for the light,
੧੭ਉਨ੍ਹਾਂ ਨੇ ਦੋ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਸੀਨੇ ਬੰਦ ਦੇ ਸਿਰਿਆਂ ਉੱਤੇ ਦੋਹਾਂ ਕੜਿਆਂ ਵਿੱਚ ਪਾਈਆਂ
18 and the table of show bread, and all its furniture, and the show bread upon it,
੧੮ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ।
19 and the garments of the sanctuary which belong to Aaron, and the garments of his sons, for the priestly ministry;
੧੯ਉਨ੍ਹਾਂ ਨੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਇਆ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਸਨ।
20 and the curtains of the court, and the posts, and the veil of the door of the tabernacle, and the gate of the court,
੨੦ਉਨ੍ਹਾਂ ਨੇ ਸੋਨੇ ਦੇ ਦੋ ਹੋਰ ਕੜੇ ਬਣਾਏ ਅਤੇ ਉਨ੍ਹਾਂ ਨੂੰ ਏਫ਼ੋਦ ਦੀਆਂ ਦੋਹਾਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖਿਆ।
21 and all the vessels of the tabernacle and all its instruments: and the skins, even rams' skins dyed red, and the blue coverings, and the coverings of the other things, and the pins, and all the instruments for the works of the tabernacle of witness.
੨੧ਤਾਂ ਉਨ੍ਹਾਂ ਨੇ ਸੀਨੇ ਬੰਦ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਅਜਿਹਾ ਬੰਨ੍ਹਿਆ ਕਿ ਉਹ ਏਫ਼ੋਦ ਦੇ ਕੱਢੇ ਹੋਏ ਪਟਕੇ ਦੇ ਉੱਤੇ ਰਹੇ ਅਤੇ ਸੀਨੇ ਬੰਦ ਏਫ਼ੋਦ ਦੇ ਉੱਤੇ ਨਾ ਖੁਲ੍ਹੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
22 Whatsoever things the Lord appointed Moses, so did the children of Israel make all the furniture.
੨੨ਉਸ ਨੇ ਏਫ਼ੋਦ ਦਾ ਚੋਗਾ ਸਾਰਾ ਨੀਲੇ ਰੰਗ ਦਾ ਅਤੇ ਬੁਣਤ ਦਾ ਬਣਾਇਆ
23 And Moses saw all the works; and they had done them all as the Lord commanded Moses, so had they made them; and Moses blessed them.
੨੩ਅਤੇ ਚੋਗੇ ਦੇ ਵਿਚਕਾਰ ਸੰਜੋ ਦੇ ਛੇਕ ਵਰਗਾ ਛੇਕ ਰੱਖਿਆ ਅਤੇ ਛੇਕ ਦੇ ਚੁਫ਼ੇਰੇ ਇੱਕ ਬੰਨੀ ਬਣਾਈ ਤਾਂ ਜੋ ਉਹ ਨਾ ਪਾਟੇ।
੨੪ਉਨ੍ਹਾਂ ਨੇ ਉਸ ਦੇ ਪੱਲੇ ਦੇ ਹੇਠਲੇ ਘੇਰੇ ਉੱਤੇ ਨੀਲੇ ਬੈਂਗਣੀ ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਏ।
੨੫ਅਨਾਰਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਖ਼ਾਲਸ ਸੋਨੇ ਦੇ ਘੁੰਗਰੂ ਚੋਗੇ ਦੇ ਹੇਠਲੇ ਪੱਲੇ ਉੱਤੇ ਪਾਏ
੨੬ਅਰਥਾਤ ਸੋਨੇ ਦਾ ਇੱਕ ਘੁੰਗਰੂ ਅਤੇ ਇੱਕ ਅਨਾਰ ਫੇਰ ਇੱਕ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਹੇਠਲੇ ਪੱਲੇ ਦੇ ਘੇਰੇ ਉੱਤੇ ਸੀ ਅਤੇ ਇਹ ਉਪਾਸਨਾ ਲਈ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
੨੭ਉਨ੍ਹਾਂ ਦੇ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਮਹੀਨ ਕਤਾਨ ਦੇ ਕੁੜਤੇ ਬੁਣਤ ਦੇ ਬਣਾਏ
੨੮ਅਤੇ ਮਹੀਨ ਕਤਾਨ ਦੀ ਪਗੜੀ, ਮਹੀਨ ਕਤਾਨ ਦਾ ਅਮਾਮਾ ਅਤੇ ਮਹੀਨ ਕਤਾਨ ਦੀਆਂ ਉਣੀਆਂ ਹੋਈਆਂ ਕੱਛਾਂ ਬਣਾਈਆਂ
੨੯ਅਤੇ ਮਹੀਨ ਕਤਾਨ ਦਾ ਉਣਿਆ ਹੋਇਆ ਨੀਲਾ ਬੈਂਗਣੀ ਅਤੇ ਕਿਰਮਚੀ ਪਟਕਾ ਕਸੀਦੇਕਾਰੀ ਦੇ ਕੰਮ ਦਾ ਬਣਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
੩੦ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ “ਯਹੋਵਾਹ ਲਈ ਪਵਿੱਤਰਤਾਈ”
੩੧ਉਨ੍ਹਾਂ ਨੇ ਉਸ ਵਿੱਚ ਨੀਲੀ ਡੋਰ ਪਾਈ ਤਾਂ ਜੋ ਉਹ ਅਮਾਮੇ ਦੇ ਉੱਤੇ ਬੰਨ੍ਹਿਆ ਜਾਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
੩੨ਸੋ ਡੇਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਇਸ ਤਰ੍ਹਾਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।
੩੩ਤਾਂ ਉਹ ਡੇਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ
੩੪ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਅਤੇ ਓਟ ਦਾ ਪਰਦਾ
੩੫ਸਾਖੀ ਦਾ ਸੰਦੂਕ ਚੋਬਾਂ ਸਣੇ ਅਤੇ ਪ੍ਰਾਸਚਿਤ ਦਾ ਸਰਪੋਸ਼
੩੬ਮੇਜ਼ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ
੩੭ਖ਼ਾਲਸ ਸ਼ਮਾਦਾਨ ਉਸ ਦੇ ਦੀਵਿਆਂ ਸਣੇ ਜਿਨ੍ਹਾਂ ਦੀਵਿਆਂ ਨੂੰ ਸੁਆਰਨਾ ਸੀ ਅਤੇ ਉਸ ਦਾ ਸਾਰਾ ਸਮਾਨ ਅਤੇ ਚਾਨਣ ਲਈ ਤੇਲ
੩੮ਸੋਨੇ ਦੀ ਜਗਵੇਦੀ ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ
੩੯ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਉਸ ਦੀਆਂ ਚੋਬਾਂ ਸਣੇ ਅਤੇ ਉਸ ਦਾ ਸਾਰਾ ਸਮਾਨ, ਹੌਦ ਅਤੇ ਉਸ ਦੀ ਚੌਂਕੀ
੪੦ਵਿਹੜੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ
੪੧ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
੪੨ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਸਾਰਾ ਕੰਮ ਕੀਤਾ।
੪੩ਮੂਸਾ ਨੇ ਇਸ ਸਾਰੇ ਕੰਮ ਨੂੰ ਡਿੱਠਾ ਅਤੇ ਵੇਖੋ ਉਨ੍ਹਾਂ ਨੇ ਉਹ ਨੂੰ ਪੂਰਾ ਕਰ ਦਿੱਤਾ ਸੀ। ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਬਣਾਇਆ ਸੋ ਮੂਸਾ ਨੇ ਉਨ੍ਹਾਂ ਨੂੰ ਅਸੀਸ ਦਿੱਤੀ।

< Exodus 39 >