< Esias 7 >

1 And it came to pass in the days of Achaz [the son] of Joatham, the son of Ozias, king of Juda, there came up Rasim king of Aram, and Phakee son of Romelias, king of Israel, against Jerusalem to war against it, but they could not take it.
ਤਦ ਅਜਿਹਾ ਹੋਇਆ ਕਿ ਉੱਜ਼ੀਯਾਹ ਦੇ ਪੋਤਰੇ, ਯੋਥਾਮ ਦੇ ਪੁੱਤਰ ਆਹਾਜ਼ ਜੋ ਯਹੂਦਾਹ ਦਾ ਰਾਜਾ ਸੀ, ਉਸ ਦੇ ਦਿਨਾਂ ਵਿੱਚ ਅਰਾਮ ਦਾ ਰਾਜੇ ਰਸੀਨ ਅਤੇ ਇਸਰਾਏਲ ਦੇ ਰਾਜੇ ਰਮਲਯਾਹ ਦਾ ਪੁੱਤਰ ਪਕਹ ਨੇ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਤਾਂ ਜੋ ਉਸ ਦੇ ਵਿਰੁੱਧ ਯੁੱਧ ਕਰਨ, ਪਰ ਉਹ ਨੂੰ ਜਿੱਤ ਨਾ ਸਕੇ।
2 And a message was brought to the house of David, saying, Aram has conspired with Ephraim. And his soul was amazed, and the soul of his people, as in a wood a tree is moved by the wind.
ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਰਾਜ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲੀ ਦਰੱਖਤ ਪੌਣ ਦੇ ਅੱਗੇ ਕੰਬ ਜਾਂਦੇ ਹਨ।
3 And the Lord said to Esaias, Go forth to meet Achaz, you, and your son Jasub who is left, to the pool of the upper way of the fuller's field.
ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸ਼ੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ
4 And you shall say to him, Take care to be quiet, and fear not, neither let your soul be disheartened because of these two smoking firebrands: for when my fierce anger is over, I will heal again.
ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ,
5 And [as for] the son of Aram, and the son of Romelias, forasmuch as they have devised an evil counsel, [saying],
ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੁੱਤਰ ਅਤੇ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦੀ ਯੋਜਨਾ ਬਣਾਈ ਹੈ ਅਤੇ ਆਖਿਆ,
6 We will go up against Judea, and having conferred with them we will turn them away to our side, and we will make the son of Tabeel king of it;
ਆਓ, ਅਸੀਂ ਯਹੂਦਾਹ ਉੱਤੇ ਹਮਲਾ ਕਰਕੇ ਉਸ ਨੂੰ ਘਬਰਾ ਦੇਈਏ ਅਤੇ ਉਹ ਦੇ ਵਿੱਚ ਫੁੱਟ ਪਾ ਕੇ ਉਸ ਨੂੰ ਆਪਸ ਵਿੱਚ ਵੰਡ ਲਈਏ ਅਤੇ ਟਾਬਲ ਦੇ ਪੁੱਤਰ ਨੂੰ ਉਹ ਦੇ ਵਿੱਚ ਰਾਜਾ ਬਣਾਈਏ।
7 thus says the Lord of hosts, This counsel shall not abide, nor come to pass.
ਪਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ ਅਤੇ ਨਾ ਹੀ ਪੂਰੀ ਹੋਵੇਗੀ,
8 But the head of Aram is Damascus, and the head of Damascus, Rasim; and yet within sixty and five years the kingdom of Ephraim shall cease from [being] a people.
ਕਿਉਂ ਜੋ ਅਰਾਮ ਦਾ ਸਿਰ ਦੰਮਿਸ਼ਕ ਹੈ ਅਤੇ ਦੰਮਿਸ਼ਕ ਦਾ ਸਿਰ ਰਸੀਨ ਹੈ, ਪਰ ਪੈਂਹਠ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ।
9 And the head of Ephraim is Somoron, and the head of Somoron the son of Romelias: but if you believe not, neither will you at all understand.
ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ। ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ।
10 And the Lord again spoke to Achaz, saying,
੧੦ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ,
11 Ask for yourself a sign of the Lord your God, in the depth or in the height. (Sheol h7585)
੧੧ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, (Sheol h7585)
12 And Achaz said, I will not ask, neither will I tempt the Lord.
੧੨ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ।
13 And he said, Hear you now, O house of David; is it a little thing for you to contend with men? and how do you contend against the Lord?
੧੩ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?
14 Therefore the Lord himself shall give you a sign; behold, a virgin shall conceive in the womb, and shall bring forth a son, and you shall call his name Emmanuel.
੧੪ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।
15 Butter and honey shall he eat, before he knows either to prefer evil [or] choose the good.
੧੫ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।
16 For before the child shall know good or evil, he refuses evil, to choose the good; and the land shall be forsaken which you are afraid of because of the two kings.
੧੬ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ।
17 But God shall bring upon you, and upon your people, and upon the house of your father, days which have never come, from the day that Ephraim took away from Juda the king of the Assyrians.
੧੭ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹੇ ਦਿਨ ਲੈ ਆਵੇਗਾ, ਜਿਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।
18 And it shall come to pass in that day that the Lord shall hiss for the flies, which [insect] shall rule over a part of the river of Egypt, and for the bee which is in the land of the Assyrians.
੧੮ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।
19 And they all shall enter into the clefts of the land, and into the holes of the rocks, and into the caves, and into every ravine.
੧੯ਫੇਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।
20 In that day the Lord shall shave with the hired razor of the king of Assyria beyond the river the head, and the hairs of the feet, and will remove the beard.
੨੦ਉਸ ਦਿਨ ਪ੍ਰਭੂ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ਼ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।
21 And it shall come to pass in that day, [that] a man shall rear a heifer, and two sheep.
੨੧ਤਦ ਅਜਿਹਾ ਹੋਵੇਗਾ ਕਿ ਉਸ ਦਿਨ ਇੱਕ ਮਨੁੱਖ ਇੱਕ ਵੱਛੀ ਤੇ ਦੋ ਭੇਡਾਂ ਪਾਲੇਗਾ
22 And it shall come to pass from their drinking an abundance of milk, [that] every one that is left on the land shall eat butter and honey.
੨੨ਅਤੇ ਉਨ੍ਹਾਂ ਦੇ ਦੁੱਧ ਦੀ ਵਾਫ਼ਰੀ ਦੇ ਕਾਰਨ ਉਹ ਦਹੀਂ ਖਾਵੇਗਾ ਕਿਉਂਕਿ ਜਿੰਨੇ ਵੀ ਉਸ ਦੇਸ ਵਿੱਚ ਬਾਕੀ ਰਹਿ ਜਾਣਗੇ ਉਹ ਦਹੀਂ ਤੇ ਸ਼ਹਿਦ ਖਾਇਆ ਕਰਨਗੇ।
23 And it shall come to pass in that day, [for] every place where there shall be a thousand vines at a thousand shekels, they shall become barren land and thorns.
੨੩ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ।
24 [Men] shall enter there with arrow and bow; for all the land shall be [barren] ground and thorns.
੨੪ਤੀਰਾਂ ਅਤੇ ਧਣੁੱਖਾਂ ਨਾਲ ਲੋਕ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਨਾਲ ਭਰਿਆ ਹੋਵੇਗਾ
25 And every mountain shall be certainly ploughed: there shall no fear come there: for there shall be from [amongst] the [barren] ground and thorns that whereon cattle shall feed and oxen shall tread.
੨੫ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੇ ਜਾਂਦੇ ਸਨ, ਉੱਥੇ ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਨਾ ਜਾਓਗੇ ਪਰ ਉਹ ਬਲ਼ਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਚਾਰਗਾਹ ਹੋਣਗੇ।

< Esias 7 >