< Job 10 >
1 Weary in my soul, I will pour my words with groans upon him: I will speak being straitened in the bitterness of my soul.
੧“ਮੈਂ ਜੀਵਨ ਤੋਂ ਅੱਕ ਚੁੱਕਿਆ ਹਾਂ, ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਕੁੜੱਤਣ ਦੇ ਕਾਰਨ ਬੋਲਾਂਗਾ!
2 And I will say to the Lord, Do not teach me to be impious; and therefore have you thus judged me?
੨ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ?
3 Is it good before you if I be unrighteous? for you have disowned the work of your hands, and attended to the counsel of the ungodly.
੩ਕੀ ਤੈਨੂੰ ਇਹ ਚੰਗਾ ਲੱਗਦਾ ਹੈ ਕਿ ਤੂੰ ਧੱਕੇਸ਼ਾਹੀ ਕਰੇਂ ਅਤੇ ਆਪਣੇ ਹੱਥਾਂ ਦੇ ਕੰਮ ਨੂੰ ਤੁੱਛ ਜਾਣੇ, ਜਦ ਕਿ ਤੂੰ ਦੁਸ਼ਟਾਂ ਦੀ ਸਲਾਹ ਉੱਤੇ ਹੱਸਦਾ ਹੈਂ?
4 Or do you see as a mortal sees? or will you look as a man sees?
੪ਭਲਾ, ਤੇਰੀਆਂ ਅੱਖਾਂ ਦੇਹ ਧਾਰੀਆਂ ਵਰਗੀਆਂ ਹਨ, ਕੀ ਤੂੰ ਉਸ ਤਰ੍ਹਾਂ ਵੇਖਦਾ ਹੈ ਜਿਵੇਂ ਮਨੁੱਖ ਵੇਖਦਾ ਹੈ?
5 Or is your life human, or your years [the years] of a man,
੫ਕੀ ਤੇਰੇ ਦਿਨ ਮਨੁੱਖਾਂ ਦੇ ਦਿਨਾਂ ਵਰਗੇ ਜਾਂ ਤੇਰੇ ਸਾਲ ਬਲਵੰਤ ਪੁਰਖ ਦੇ ਸਮੇਂ ਵਰਗੇ ਹਨ,
6 that you have enquired into mine iniquity, and searched out my sins?
੬ਕਿ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈਂ?
7 For you know that I have not committed iniquity: but who is he that can deliver out of your hands?
੭ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ।
8 Your hands have formed me and made me; afterwards you did change [your mind], and strike me.
੮“ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ, ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ!
9 Remember that you have made me [as] clay, and you do turn me again to earth.
੯ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ, ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ?
10 Hast you not poured me out like milk, and curdled me like cheese?
੧੦ਕੀ ਤੂੰ ਮੈਨੂੰ ਦੁੱਧ ਵਾਂਗੂੰ ਨਹੀਂ ਡੋਲ੍ਹਿਆ ਅਤੇ ਦਹੀਂ ਵਾਂਗੂੰ ਨਹੀਂ ਜਮਾਇਆ?
11 And you did clothe me with skin and flesh, and frame me with bones and sinews.
੧੧ਤੂੰ ਖਲ ਅਤੇ ਮਾਸ ਮੇਰੇ ਉੱਤੇ ਚੜ੍ਹਾਇਆ ਅਤੇ ਹੱਡੀਆਂ ਤੇ ਨਸਾਂ ਨਾਲ ਮੈਨੂੰ ਜੋੜਿਆ।
12 And you did bestow upon me life and mercy, and your oversight has preserved my spirit.
੧੨ਤੂੰ ਮੈਨੂੰ ਜੀਵਨ ਬਖ਼ਸ਼ਿਆ ਅਤੇ ਮੇਰੇ ਉੱਤੇ ਦਯਾ ਕੀਤੀ, ਅਤੇ ਤੇਰੀ ਨਿਗਾਹਬਾਨੀ ਵਿੱਚ ਮੇਰੇ ਆਤਮਾ ਦੀ ਪਾਲਣਾ ਹੋਈ।
13 Having these things in yourself, I know that you can do all things; for nothing is impossible with you.
੧੩“ਤੂੰ ਇਸ ਨੂੰ ਆਪਣੇ ਦਿਲ ਵਿੱਚ ਲੁਕਾ ਕੇ ਰੱਖਿਆ, ਪਰ ਮੈਂ ਜਾਣ ਗਿਆ ਕਿ ਤੂੰ ਅਜਿਹਾ ਹੀ ਕਰਨਾ ਠਾਣਿਆ ਸੀ।
14 And if I should sin, you watch me; and you have not cleared me from iniquity.
੧੪ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ।
15 Or if I should be ungodly, woe is me: and if I should be righteous, I can’t lift myself up, for I am full of dishonour.
੧੫ਜੇ ਮੈਂ ਦੋਸ਼ੀ ਹੋਵਾਂ, ਤਾਂ ਮੇਰੇ ਉੱਤੇ ਹਾਏ! ਅਤੇ ਜੇਕਰ ਮੈਂ ਧਰਮੀ ਹੋਵਾਂ ਤਾਂ ਵੀ ਆਪਣਾ ਸਿਰ ਨਾ ਚੁੱਕ ਸਕਾਂਗਾ, ਕਿਉਂ ਜੋ ਮੈਂ ਅਪਮਾਨ ਤੋਂ ਭਰਿਆ ਹੋਇਆ ਹਾਂ ਅਤੇ ਆਪਣੇ ਦੁੱਖ ਵਿੱਚ ਡੁੱਬਿਆ ਹੋਇਆ ਹਾਂ।
16 For I am hunted like a lion for slaughter; for again you have changed and are terribly destroying me;
੧੬ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ!
17 renewing against me my torture: and you have dealt with me in great anger, and you have brought trials upon me.
੧੭ਤੂੰ ਆਪਣੇ ਨਵੇਂ-ਨਵੇਂ ਗਵਾਹ ਮੇਰੇ ਵਿਰੁੱਧ ਲਿਆਉਂਦਾ ਹੈਂ, ਅਤੇ ਆਪਣਾ ਕਹਿਰ ਮੇਰੇ ਉੱਤੇ ਵਧਾਉਂਦਾ ਹੈਂ, ਅਤੇ ਸੈਨਾਂ ਦੇ ਉੱਤੇ ਸੈਨਾਂ ਮੇਰੇ ਵਿਰੁੱਧ ਚੜ੍ਹਾਈ ਕਰਦੀਆਂ ਹਨ!
18 Why then did you bring me out of the womb? and why did I not die, and no eye see me,
੧੮“ਤੂੰ ਮੈਨੂੰ ਕੁੱਖ ਤੋਂ ਬਾਹਰ ਕਿਉਂ ਲਿਆਂਦਾ? ਮੈਂ ਉੱਥੇ ਹੀ ਪ੍ਰਾਣ ਛੱਡ ਦਿੰਦਾ ਅਤੇ ਕੋਈ ਅੱਖ ਮੈਨੂੰ ਨਾ ਵੇਖਦੀ।
19 and I become as if I had not been? for why was I not carried from the womb to the grave?
੧੯ਮੈਂ ਅਜਿਹਾ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ!
20 Is not the time of my life short? suffer me to rest a little,
੨੦ਕੀ ਮੇਰੇ ਦਿਨ ਥੋੜ੍ਹੇ ਬਾਕੀ ਨਹੀਂ? ਹੁਣ ਤਾਂ ਮੇਰੇ ਕੋਲੋਂ ਮੁੜ ਜਾ ਅਤੇ ਮੈਨੂੰ ਛੱਡ ਦੇ ਤਾਂ ਜੋ ਮੈਂ ਥੋੜ੍ਹੀ ਜਿਹੀ ਸ਼ਾਂਤੀ ਪਾਵਾਂ,
21 before I go whence I shall not return, to a land of darkness and gloominess;
੨੧ਇਸ ਤੋਂ ਪਹਿਲਾਂ ਕਿ ਮੈਂ ਉੱਥੇ ਜਾਂਵਾਂ ਜਿੱਥੋਂ ਫੇਰ ਨਾ ਮੁੜਾਂਗਾ, ਅਰਥਾਤ ਹਨੇਰੇ ਅਤੇ ਮੌਤ ਦੇ ਸਾਯੇ ਦੇ ਦੇਸ ਨੂੰ,
22 to a land of perpetual darkness, where there is no light, neither [can any one] see the life of mortals.
੨੨ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨ੍ਹੇਰਾ ਹੈ, ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ!”