< Joshua 11 >

1 And when Jabis the king of Asor heard, he sent to Jobab king of Maron, and to the king of Symoon, and to the king of Aziph,
ਜਦ ਹਾਸੋਰ ਦੇ ਰਾਜੇ ਯਾਬੀਨ ਨੇ ਇਹ ਸੁਣਿਆ ਤਾਂ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਅਕਸ਼ਾਫ਼ ਦੇ ਰਾਜੇ ਨੂੰ ਸੁਨੇਹਾ ਭੇਜਿਆ।
2 and to the kings who were by the great Sidon, to the hill country and to Araba opposite Keneroth, and to the plain, and to Phenaeddor,
ਨਾਲੇ ਉਹਨਾਂ ਰਾਜਿਆਂ ਨੂੰ ਜਿਹੜੇ ਉਤਰ ਵੱਲ ਪਹਾੜੀ ਦੇਸ ਵਿੱਚ ਅਤੇ ਕਿੰਨਰਥ ਦੇ ਦੱਖਣ ਵੱਲ ਮੈਦਾਨ ਵਿੱਚ ਅਤੇ ਬੇਟ ਵਿੱਚ ਅਤੇ ਲਹਿੰਦੇ ਵੱਲ ਦੋਰ ਦੀਆਂ ਉਚਿਆਈਆਂ ਵਿੱਚ ਸਨ।
3 and to the Chananites on the coast eastward, and to the Amorites on the coast, and the Chettites, and the Pherezites, and the Jebusites in the mountain, and the Evites, and those dwelling under [mount] Aermon in the land Massyma.
ਨਾਲੇ ਕਨਾਨੀਆਂ ਨੂੰ ਜਿਹੜੇ ਪੂਰਬ ਅਤੇ ਪੱਛਮ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫ਼ਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਰਬਤ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਪਾਹ ਦੇ ਦੇਸ ਵਿੱਚ ਸਨ।
4 And they and their kings with them went forth, as the sand of the sea in multitude, and horses, and very many chariots.
ਅਤੇ ਉਹ ਅਤੇ ਉਹਨਾਂ ਦੀਆਂ ਸਾਰੀਆਂ ਸੈਨਾਂ ਬਾਹਰ ਨਿੱਕਲੀਆਂ। ਉਹ ਢੇਰ ਸਾਰੇ ਲੋਕ ਗਿਣਤੀ ਵਿੱਚ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਸਨ ਨਾਲੇ ਘੋੜੇ ਅਤੇ ਰੱਥ ਵੀ ਬਹੁਤ ਹੀ ਸਨ।
5 And all the kings assembled in person, and came to the same place, and encamped at the waters of Maron to war with Israel.
ਤਾਂ ਇਹ ਸਾਰੇ ਰਾਜੇ ਇਕੱਠੇ ਹੋਏ ਅਤੇ ਆ ਕੇ ਉਹਨਾਂ ਨੇ ਮੇਰੋਮ ਦੇ ਪਾਣੀਆਂ ਕੋਲ ਡੇਰੇ ਲਾਏ ਤਾਂ ਜੋ ਇਸਰਾਏਲ ਨਾਲ ਯੁੱਧ ਕਰਨ।
6 And the Lord said to Joshua, Be not afraid of them, for to-morrow [at] this time I will put them to flight before Israel: you shall hough their horses, and burn their chariots with fire
ਉਸ ਤੋਂ ਬਾਅਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਉਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਇਸੇ ਵੇਲੇ ਮੈਂ ਇਹਨਾਂ ਸਾਰਿਆਂ ਨੂੰ ਇਸਰਾਏਲ ਦੇ ਵੱਸ ਵਿੱਚ ਕਰਕੇ ਮਰਵਾ ਦਿਆਂਗਾ! ਤੂੰ ਉਹਨਾਂ ਦੇ ਘੋੜਿਆਂ ਦੀਆਂ ਵਾਗਾਂ ਵੱਢੇਂਗਾ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜੇਂਗਾ।
7 And Joshua and all the men of war came upon them at the water of Maron suddenly; and they attacked them in the hill country.
ਸੋ ਯਹੋਸ਼ੁਆ ਅਤੇ ਉਹ ਦੇ ਨਾਲ ਸਾਰੇ ਯੋਧੇ ਉਹਨਾਂ ਦੇ ਵਿਰੁੱਧ ਮੇਰੋਮ ਦੇ ਪਾਣੀਆਂ ਕੋਲ ਅਚਾਨਕ ਉਹਨਾਂ ਉੱਤੇ ਆਣ ਪਏ।
8 And the Lord delivered them into the power of Israel; and they struck them and pursued them to great Sidon, and to Maseron, and to the plains of Massoch eastward; and they destroyed them till there was not one of them left that survived.
ਅਤੇ ਯਹੋਵਾਹ ਨੇ ਉਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੱਕ ਅਤੇ ਮਿਸਰਫ਼ੋਥ-ਮਇਮ ਅਤੇ ਮਿਸਪੇਹ ਦੀ ਘਾਟੀ ਤੱਕ ਚੜ੍ਹਦੇ ਪਾਸੇ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਇਉਂ ਮਾਰਿਆ ਕਿ ਉਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ।
9 And Joshua did to them, as the Lord commanded him: he houghed their horses, and burnt their chariots with fire.
ਅਤੇ ਯਹੋਸ਼ੁਆ ਨੇ ਉਹਨਾਂ ਨਾਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਉਹਨਾਂ ਦਿਆਂ ਘੋੜਿਆਂ ਦੀਆਂ ਨਾੜਾਂ ਨੂੰ ਵੱਢ ਸੁੱਟਿਆ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜ ਦਿੱਤਾ।
10 And Joshua returned at that time, and took Asor and her king; now Asor in former time was the chief of these kingdoms.
੧੦ਤਾਂ ਇਸ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤਲਵਾਰ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਇਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ।
11 And they killed with the sword all that breathed in it, and utterly destroyed them all, and there was no living thing left in it; and they burnt Asor with fire.
੧੧ਉਹਨਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤਲਵਾਰ ਦੀ ਧਾਰ ਨਾਲ ਵੱਢ ਕੇ ਉਹਨਾਂ ਦਾ ਸੱਤਿਆਨਾਸ ਕਰ ਸੁੱਟਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਸੁੱਟਿਆ।
12 And Joshua took all the cities of the kingdoms, and their kings, and killed them with the edge of the sword; and utterly killed them, as Moses the servant of the Lord commanded.
੧੨ਅਤੇ ਯਹੋਸ਼ੁਆ ਨੇ ਇਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਉਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਕੇ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ।
13 But all the walled cities Israel burnt not; but Israel burnt Asor only.
੧੩ਇਕੱਲੇ ਹਾਸੋਰ ਤੋਂ ਛੁੱਟ ਜਿਹ ਨੂੰ ਯਹੋਸ਼ੁਆ ਨੇ ਸਾੜ ਦਿੱਤਾ ਸੀ ਬਾਕੀ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਆਪੋ ਆਪਣੇ ਥਾਂ ਤੇ ਵੱਸੇ ਹੋਏ ਸਨ ਇਸਰਾਏਲ ਨੇ ਨਾ ਸਾੜਿਆ।
14 And the children of Israel took all its spoils to themselves; and they killed all the men with the edge of the sword, until he destroyed them; they left not one of them breathing.
੧੪ਅਤੇ ਇਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੱਕ ਉਹਨਾਂ ਦਾ ਨਾਸ ਨਾ ਕਰ ਲਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ।
15 As the Lord commanded his servant Moses, even so Moses commanded Joshua; and so Joshua did, he transgressed no precept of all that Moses commanded him.
੧੫ਜਿਵੇਂ ਯਹੋਵਾਹ ਨੇ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਹੀ ਮੂਸਾ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਸੀ ਅਤੇ ਉਸੇ ਤਰ੍ਹਾਂ ਹੀ ਯਹੋਸ਼ੁਆ ਨੇ ਕੀਤਾ। ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸ ਨੇ ਕੋਈ ਗੱਲ ਬਾਕੀ ਨਾ ਛੱਡੀ।
16 And Joshua took all the hill country, and all the land of Nageb, and all the land of Gosom, and the plain country, and that towards the west, and the mountain of Israel and the low country by the mountain;
੧੬ਇਸ ਤਰ੍ਹਾਂ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਅਰਥਾਤ ਇਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮੈਦਾਨ, ਇਸਰਾਏਲ ਦਾ ਪਹਾੜੀ ਦੇਸ ਅਤੇ ਉਸ ਦਾ ਬੇਟ।
17 from the mountain of Chelcha, and that which goes up to Seir, and as far as Balagad, and the plains of Libanus, under mount Aermon; and he took all their kings, and destroyed, and killed them.
੧੭ਹਾਲਾਕ ਨਾਮੀ ਪਰਬਤ ਤੋਂ ਜਿਹੜਾ ਸੇਈਰ ਵੱਲ ਚੜ੍ਹਦਾ ਹੈ, ਬਆਲ ਗਾਦ ਤੱਕ ਜਿਹੜਾ ਲਬਾਨੋਨ ਦੀ ਘਾਟੀ ਵਿੱਚ ਹਰਮੋਨ ਪਰਬਤ ਦੇ ਹੇਠ ਹੈ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ।
18 And for many days Joshua waged war with these kings.
੧੮ਯਹੋਸ਼ੁਆ ਬਹੁਤ ਸਮੇਂ ਤੱਕ ਇਹਨਾਂ ਸਾਰਿਆਂ ਰਾਜਿਆਂ ਨਾਲ ਯੁੱਧ ਕਰਦਾ ਰਿਹਾ।
19 And there was no city which Israel took not; they took all in war.
੧੯ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਸ ਨੇ ਇਸਰਾਏਲੀਆਂ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਹਨਾਂ ਨੇ ਸਾਰਿਆਂ ਨੂੰ ਯੁੱਧ ਨਾਲ ਜਿੱਤ ਲਿਆ।
20 For it was of the Lord to harden their hearts to go forth to war against Israel, that they might be utterly destroyed, that mercy should not be granted to them, but that they should be utterly destroyed, as the Lord said to Moses.
੨੦ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ।
21 And Joshua came at that time, and utterly destroyed the Enakim out of the hill country, from Chebron and from Dabir, and from Anaboth, and from all the race of Israel, and from all the mountain of Juda with their cities; and Joshua utterly destroyed them.
੨੧ਫਿਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬੀਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਉਹਨਾਂ ਦਾ ਨਾਲੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਸੁੱਟਿਆ।
22 There was not [any one] left of the Enakim by the children of Israel, only there was left of them in Gaza, and in Gath, and in Aseldo.
੨੨ਇਸਰਾਏਲੀਆਂ ਦੇ ਦੇਸ ਵਿੱਚ ਕੋਈ ਅਨਾਕੀ ਬਾਕੀ ਨਾ ਰਿਹਾ, ਕੇਵਲ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਕੁਝ ਬਾਕੀ ਰਹਿ ਗਏ।
23 And Joshua took all the land, as the Lord commanded Moses; and Joshua gave them for an inheritance to Israel by division according to their tribes; and the land ceased from war.
੨੩ਸੋ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਹਨਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ਼ ਵਿੱਚ ਦੇ ਦਿੱਤਾ। ਇਸ ਲਈ ਉਸ ਦੇਸ ਨੂੰ ਯੁੱਧ ਤੋਂ ਅਰਾਮ ਮਿਲਿਆ।

< Joshua 11 >