< Joshua 17 >
1 And the borders of the tribe of the children of Manasse, (for he [was] the firstborn of Joseph, ) [assigned] to Machir the firstborn of Manasse the father of Galaad, for he was a warrior, [were] in the land of Galaad and of Basan.
੧ਮਨੱਸ਼ਹ ਦੇ ਗੋਤ ਦਾ ਭਾਗ ਇਹ ਸੀ, ਇਸ ਲਈ ਜੋ ਉਹ ਯੂਸੁਫ਼ ਦਾ ਪਹਿਲੌਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਹਿਲੌਠਾ ਅਤੇ ਗਿਲਆਦ ਦਾ ਪਿਤਾ ਸੀ ਯੋਧਾ ਹੋਣ ਕਰਕੇ ਗਿਲਆਦ ਅਤੇ ਬਾਸ਼ਾਨ ਮਿਲੇ।
2 And there was [land] assigned to the other sons of Manasse according to their families; to the sons of Jezi, and to the sons of Kelez, and to the sons of Jeziel, and to the sons of Sychem, and to the sons of Symarim, and to the sons of Opher: these [are] the males according to their families.
੨ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫ਼ਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁਰਖ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।
3 And Salpaad the sons of Opher had no sons but daughters: and these [are] the names of the daughters of Salpaad; Maala, and Nua, and Egla, and Melcha, and Thersa.
੩ਪਰ ਸਲਾਫ਼ਹਾਦ ਦੇ ਜਿਸ ਦਾ ਪਿਤਾ ਹੇਫ਼ਰ, ਦਾਦਾ ਗਿਲਆਦ, ਪੜਦਾਦਾ ਮਾਕੀਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਇਹ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।
4 And they stood before Eleazar the priest, and before Joshua, and before the rulers, saying, God gave a charge by the hand of Moses, to give us an inheritance in the midst of our brethren: so there was given to them by the command of the Lord an inheritance amongst the brethren of their father.
੪ਉਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤਰ ਯਹੋਸ਼ੁਆ ਦੇ ਸਾਹਮਣੇ ਅਤੇ ਪ੍ਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਹਿੱਸਾ ਮਿਲੇ ਸੋ ਉਸ ਉਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਚਾਚਿਆਂ ਤਾਇਆਂ ਦੇ ਵਿੱਚ ਹਿੱਸਾ ਦਿੱਤਾ।
5 And their lot fell [to them] from Anassa, and [to the] plain of Labec of the land of Galaad, which is beyond Jordan.
੫ਅਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਇਲਾਵਾ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ।
6 For the daughters of the sons of Manasse inherited a portion in the midst of their brethren, and the land of Galaad was assigned to the remainder of the sons of Manasse.
੬ਕਿਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤਰਾਂ ਦੇ ਵਿੱਚ ਹਿੱਸਾ ਲਿਆ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤਰਾਂ ਦਾ ਸੀ।
7 And the borders of the sons of Manasse were Delanath, which is before the sons of Anath, and it proceeds to the borders [even] to Jamin and Jassib to the fountain of Thaphthoth.
੭ਮਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੱਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਉਹ ਹੱਦ ਸੱਜੇ ਪਾਸਿਓਂ ਏਨ-ਤੱਪੂਆਹ ਦੇ ਵਸਨੀਕਾਂ ਤੱਕ ਲੰਘੀ।
8 It shall belong to Manasse, and Thapheth on the borders of Manasse [shall belong] to the sons of Ephraim.
੮ਤੱਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ਹ ਦੀ ਹੱਦ ਕੋਲ ਇਫ਼ਰਾਈਮੀਆਂ ਦਾ ਸੀ।
9 And the borders shall go down to the valley of Carana southward by the valley of Jariel, ([there is] a turpentine tree [belonging] to Ephraim between [that and] the city of Manasse: ) and the borders of Manasse [are] northward to the brook; and the sea shall be its termination.
੯ਫਿਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਇਫ਼ਰਾਈਮ ਦੇ ਇਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ।
10 Southward [the land belongs] to Ephraim, and northward to Manasse; and the sea shall be their cost; and northward they shall border upon Aseb, and eastward upon Issachar.
੧੦ਤਾਂ ਦੱਖਣ ਇਫ਼ਰਾਈਮ ਲਈ ਸੀ ਅਤੇ ਉਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਉਹ ਉਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।
11 And Manasses shall have in [the portion of] Issachar and Aser Baethsan and their villages, and the inhabitants of Dor, and its villages, and the inhabitants of Mageddo, and its villages, and the third part of Mapheta, and its villages.
੧੧ਮਨੱਸ਼ਹ ਲਈ ਯਿੱਸਾਕਾਰ ਵਿੱਚ ਆਸ਼ੇਰ ਵਿੱਚ ਇਹ ਸੀ, ਬੈਤ ਸ਼ਾਨ ਉਸ ਦੀਆਂ ਬਸਤੀਆਂ ਯਿਬਲਾਮ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ-ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।
12 And the sons of Manasse were not able to destroy these cities; and the Chananite began to dwell in that land.
੧੨ਪਰ ਮਨੱਸ਼ੀ ਉਹਨਾਂ ਸ਼ਹਿਰਾਂ ਦੇ ਵਾਸੀਆਂ ਨੂੰ ਕੱਢ ਨਾ ਸਕੇ ਅਤੇ ਕਨਾਨੀ ਉਸ ਦੇਸ ਵਿੱਚ ਪੱਕੇ ਪੈਰੀਂ ਵੱਸੇ ਰਹੇ।
13 And it came to pass that when the children of Israel were strong, they made the Chananites subject, but they did not utterly destroy them.
੧੩ਇਸ ਤਰ੍ਹਾਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਉਹ ਕਨਾਨੀਆਂ ਤੋਂ ਵਗਾਰ ਲੈਣ ਲੱਗ ਪਏ ਪਰ ਉਹਨਾਂ ਨੂੰ ਪੂਰੀ ਤਰ੍ਹਾਂ ਨਾਲ ਨਾ ਕੱਢਿਆ।
14 And the sons of Joseph answered Joshua, saying, Therefore have you caused us to inherit one inheritance, and one line? whereas I am a great people, and God has blessed me.
੧੪ਤਦ ਯੂਸੁਫ਼ ਦੇ ਪੁੱਤਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸੀਂ ਸਾਨੂੰ ਕਿਉਂ ਮਿਲਖ਼ ਵਿੱਚ ਇੱਕ ਹੀ ਹਿੱਸਾ ਦਿੱਤਾ? ਅਸੀਂ ਬਹੁਤ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਅੱਜ ਤੱਕ ਸਾਨੂੰ ਬਰਕਤ ਦਿੱਤੀ ਹੈ।
15 And Joshua said to them, If you be a great people, go up to the forest, and clear [the land] for yourself, If mount Ephraim be too little for you.
੧੫ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਬਹੁਤ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਜੰਗਲ ਨੂੰ ਕੱਟੋ ਅਤੇ ਉੱਥੇ ਤੁਸੀਂ ਫ਼ਰਿੱਜ਼ੀਆਂ ਅਤੇ ਰਫ਼ਾਈਆਂ ਦੀ ਧਰਤੀ ਵਿੱਚ ਜੰਗਲ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਇਫ਼ਰਾਈਮ ਦਾ ਪਰਬਤ ਤੰਗ ਹੈ।
16 And they said, The mount of Ephraim does not please us, and the Chananite dwelling in it in Baethsan, and in its villages, [and] in the valley of Jezrael, has choice cavalry and iron.
੧੬ਯੂਸੁਫ਼ ਦੇ ਪੁੱਤਰਾਂ ਨੇ ਆਖਿਆ ਕਿ ਇਹ ਪਰਬਤ ਸਾਡੇ ਵੱਸਣ ਯੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਨੀਵੇਂ ਥਾਵਾਂ ਵਿੱਚ ਵੱਸਦੇ ਹਨ ਲੋਹੇ ਦੇ ਰੱਥ ਹਨ, ਨਾਲੇ ਉਹਨਾਂ ਕੋਲ ਜਿਹੜੇ ਬੈਤ ਸ਼ਾਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਉਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਨੀਵੇਂ ਥਾਵਾਂ ਵਿੱਚ ਹਨ।
17 And Joshua said to the sons of Joseph, If you are a great people, and have great strength, you shall not have [only] one inheritance.
੧੭ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਇਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ। ਤੁਹਾਡੇ ਲਈ ਇੱਕੋ ਹੀ ਭਾਗ ਨਹੀਂ ਹੋਵੇਗਾ।
18 For you shall have the wood, for there is a wood, and you shall clear it, and [the land] shall be your; even when you shall have utterly destroyed the Chananite, for he has chosen cavalry; yet you are stronger than he.
੧੮ਪਰ ਪਰਬਤ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਜੰਗਲ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਉਹਨਾਂ ਦੇ ਰੱਥ ਲੋਹੇ ਦੇ ਹਨ ਅਤੇ ਉਹ ਤਕੜੇ ਵੀ ਹਨ।