< Leviticus 2 >

1 And if a soul bring a gift, a sacrifice to the Lord, his gift shall be fine flour; and he shall pour oil upon it, and shall put frankincense on it: it is a sacrifice.
ਜਦੋਂ ਕੋਈ ਯਹੋਵਾਹ ਦੇ ਅੱਗੇ ਮੈਦੇ ਦੀ ਭੇਟ ਚੜ੍ਹਾਵੇ ਤਾਂ ਉਸ ਦੀ ਭੇਟ ਸ਼ੁੱਧ ਆਟੇ ਦੀ ਹੋਵੇ ਅਤੇ ਉਹ ਉਸ ਦੇ ਉੱਤੇ ਤੇਲ ਪਾਵੇ ਅਤੇ ਉਸ ਦੇ ਉੱਤੇ ਲੁਬਾਨ ਰੱਖੇ।
2 And he shall bring it to the priests the sons of Aaron: and having taken from it a handful of the fine flour with the oil, and all its frankincense, then the priest shall put the memorial of it on the altar: [it is] a sacrifice, an odour of sweet savour to the Lord.
ਉਹ ਉਸ ਨੂੰ ਹਾਰੂਨ ਦੇ ਪੁੱਤਰਾਂ ਦੇ ਕੋਲ ਜੋ ਜਾਜਕ ਹਨ ਲਿਆਵੇ ਅਤੇ ਉਹ ਮੈਦੇ, ਤੇਲ ਅਤੇ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਉਸ ਦੀ ਯਾਦਗਾਰੀ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਕਰਕੇ ਸਾੜੇ।
3 And the remainder of the sacrifice shall be for Aaron and his sons, a most holy portion from the sacrifices of the Lord.
ਅਤੇ ਮੈਦੇ ਦੀ ਭੇਟ ਵਿੱਚੋਂ ਜੋ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ। ਇਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਵਿੱਚੋਂ ਅੱਤ ਪਵਿੱਤਰ ਹੈ।“
4 And if he bring as a gift a sacrifice baked from the oven, a gift to the Lord of fine flour, [he shall bring] unleavened bread kneaded with oil, and unleavened cakes anointed with oil.
“ਜੇਕਰ ਤੂੰ ਤੰਦੂਰ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦੀ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।
5 And if your gift [be] a sacrifice from a pan, it is fine flour mingled with oil, unleavened [offerings].
ਜੇਕਰ ਤੇਰਾ ਚੜ੍ਹਾਵਾ ਤਵੇ ਉੱਤੇ ਪਕਾਈ ਹੋਈ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਪਤੀਰੇ ਮੈਦੇ ਦਾ ਹੋਵੇ।
6 And you shall break them into fragments and pour oil upon them: it is a sacrifice to the Lord.
ਤੂੰ ਉਸ ਨੂੰ ਟੁੱਕੜੇ-ਟੁੱਕੜੇ ਕਰਕੇ ਉਸ ਦੇ ਉੱਤੇ ਤੇਲ ਪਾਵੀਂ। ਇਹ ਇੱਕ ਮੈਦੇ ਦੀ ਭੇਟ ਹੈ।
7 And if your gift be a sacrifice from the hearth, it shall be made of fine flour with oil.
ਅਤੇ ਜੇਕਰ ਤੇਰਾ ਚੜ੍ਹਾਵਾ ਕੜਾਹੀ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦਾ ਹੋਵੇ।
8 And he shall offer the sacrifice which he shall make of these to the Lord, and shall bring it to the priest.
ਤੂੰ ਇੰਨ੍ਹਾਂ ਵਸਤੂਆਂ ਦੀ ਬਣੀ ਹੋਈ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਲਿਆਵੀਂ ਅਤੇ ਜਦੋਂ ਉਹ ਜਾਜਕ ਦੇ ਕੋਲ ਲਿਆਈ ਜਾਵੇ ਤਾਂ ਉਹ ਉਸ ਨੂੰ ਜਗਵੇਦੀ ਦੇ ਕੋਲ ਲਿਆਵੇ।
9 And the priest shall approach the altar, and shall take away from the sacrifice a memorial of it, and the priest shall place it on the altar: a burnt offering, a smell of sweet savour to the Lord.
ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
10 And that which is left of the sacrifice [shall be] for Aaron and his sons, most holy from the burnt offerings of the Lord.
੧੦ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ।
11 You shall not leaven any sacrifice which you shall bring to the Lord; for [as to] any leaven, or any honey, you shall not bring of it to offer a gift to the Lord.
੧੧“ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ।
12 You shall bring them in the way of fruits to the Lord, but they shall not be offered on the altar for a sweet smelling savour to the Lord.
੧੨ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ।
13 And every gift of your sacrifice shall be seasoned with salt; omit not the salt of the covenant of the Lord from your sacrifices: on every gift of yours you shall offer salt to the Lord your God.
੧੩ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।
14 And if you would offer a sacrifice of first fruits to the Lord, [it shall be] new grains ground [and] roasted for the Lord; so shall you bring the sacrifice of the first fruits.
੧੪“ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ।
15 And you shall pour oil upon it, and shall put frankincense on it: it is a sacrifice.
੧੫ਤੂੰ ਉਸ ਤੇ ਤੇਲ ਪਾਵੀਂ ਅਤੇ ਉਸ ਉੱਤੇ ਲੁਬਾਨ ਰੱਖੀਂ, ਇਹ ਇੱਕ ਮੈਦੇ ਦੀ ਭੇਟ ਹੈ।
16 And the priest shall offer the memorial of it [taken] from the grains with the oil, and all its frankincense: it is a burnt offering to the Lord.
੧੬ਅਤੇ ਜਾਜਕ ਉਸ ਦੀ ਯਾਦਗਿਰੀ ਲਈ ਉਸ ਦੇ ਕੱਢੇ ਹੋਏ ਦਾਣਿਆਂ ਵਿੱਚੋਂ ਅਤੇ ਤੇਲ ਵਿੱਚੋਂ ਕੁਝ ਲੈ ਕੇ ਉਸ ਦੇ ਸਾਰੇ ਲੁਬਾਨ ਸਮੇਤ ਸਾੜੇ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਹੈ।

< Leviticus 2 >