< Leviticus 5 >
1 And if a soul sin, and hear the voice of swearing, and he is a witness or has seen or been conscious, if he do not report it, he shall bear his iniquity.
੧ਜੇਕਰ ਕੋਈ ਮਨੁੱਖ ਅਜਿਹਾ ਪਾਪ ਕਰੇ ਕਿ ਉਹ ਕਿਸੇ ਗੱਲ ਦਾ ਗਵਾਹ ਹੋਵੇ ਅਤੇ ਸਹੁੰ ਚੁੱਕਣ ਤੋਂ ਬਾਅਦ ਵੀ ਉਹ ਨਾ ਦੱਸੇ ਕਿ ਉਸ ਨੇ ਕੁਝ ਵੇਖਿਆ ਜਾਂ ਜਾਣਿਆ ਹੈ, ਤਾਂ ਉਹ ਦੋਸ਼ੀ ਠਹਿਰੇਗਾ।
2 That soul which shall touch any unclean thing, or carcase, or [that which is] unclean being taken of beasts, or the dead bodies of abominable [reptiles] which are unclean, or carcases of unclean cattle,
੨ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ।
3 or should touch the uncleanness of a man, or whatever kind, which he may touch and be defiled by, and it should have escaped him, but afterwards he should know, —then he shall have transgressed.
੩ਅਤੇ ਜੇਕਰ ਉਹ ਮਨੁੱਖ ਦੀ ਕਿਸੇ ਗੰਦਗੀ ਨੂੰ ਅਣਜਾਣੇ ਵਿੱਚ ਛੂਹ ਲਵੇ, ਭਾਵੇਂ ਕਿਸੇ ਵੀ ਤਰ੍ਹਾਂ ਦੀ ਗੰਦਗੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤਰ ਹੁੰਦਾ ਹੈ, ਤਾਂ ਜਿਸ ਵੇਲੇ ਉਸ ਨੂੰ ਇਸ ਬਾਰੇ ਖ਼ਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ।
4 That unrighteous soul, which determines with his lips to do evil or to do good according to whatever a man may determine with an oath, and it shall have escaped his notice, and he shall [afterwards] know [it], and [so] he should sin in some one of these things:
੪ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।
5 —then shall he declare his sin in the tings wherein he has sinned by that sin.
੫ਅਤੇ ਅਜਿਹਾ ਹੋਵੇ ਕਿ ਜਦ ਉਹ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦਾ ਦੋਸ਼ੀ ਠਹਿਰੇ ਤਾਂ ਜਿਸ ਗੱਲ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮੰਨ ਲਵੇ।
6 And he shall bring for his transgressions against the Lord, for his sin which he has sinned, a ewe lamb of the flock, or a kid of the goats, for a sin-offering; and the priest shall make an atonement for him for his sin which he has sinned, and his sin shall be forgiven him.
੬ਉਹ ਆਪਣੇ ਪਾਪ ਦੇ ਕਾਰਨ ਜੋ ਉਸ ਨੇ ਕੀਤਾ, ਭੇਡ ਜਾਂ ਬੱਕਰੀ ਪਾਪ ਬਲੀ ਦੀ ਭੇਟ ਲਈ ਯਹੋਵਾਹ ਦੇ ਅੱਗੇ ਲਿਆਵੇ, ਤਦ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ।
7 And if he can’t afford a sheep, he shall bring for his sin which he has sinned, two turtledoves or two young pigeons to the Lord; one for a sin-offering, and the other for a burnt offering.
੭ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ,
8 And he shall bring them to the priest, and the priest shall bring the sin-offering first; and the priest shall pinch off the head from the neck, and shall not divide the body.
੮ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਪਾਪ ਬਲੀ ਦੀ ਭੇਟ ਨੂੰ ਪਹਿਲਾਂ ਚੜ੍ਹਾਵੇ ਅਤੇ ਉਸ ਦਾ ਸਿਰ ਮਰੋੜ ਦੇਵੇ ਪਰ ਉਸ ਨੂੰ ਚੀਰ ਕੇ ਵੱਖੋ-ਵੱਖ ਨਾ ਕਰੇ।
9 And he shall sprinkle of the blood of the sin-offering on the side of the altar, but the rest of the blood he shall drop at the foot of the altar, for it is a sin-offering.
੯ਅਤੇ ਉਹ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਜਗਵੇਦੀ ਦੇ ਇੱਕ ਪਾਸੇ ਛਿੜਕੇ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹਿਆ ਜਾਵੇ, ਇਹ ਪਾਪ ਬਲੀ ਦੀ ਭੇਟ ਹੈ।
10 And he shall make the second a whole burnt offering, as it is fit; and the priest shall make atonement for his sin which he has sinned, and it shall be forgiven him.
੧੦ਅਤੇ ਦੂਜੇ ਪੰਛੀ ਨੂੰ ਹੋਮ ਬਲੀ ਕਰਕੇ ਬਿਧੀ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਉਸ ਦਾ ਪ੍ਰਾਸਚਿਤ ਕਰੇ ਤਦ ਉਸ ਨੂੰ ਮਾਫ਼ ਕੀਤਾ ਜਾਵੇਗਾ।
11 And if he can’t afford a pair of turtledoves, or two young pigeons, then shall he bring as his gift for his sin, the tenth part of an ephah of fine flour for a sin-offering; he shall not pour oil upon it, nor shall he put frankincense upon it, because it is a sin-offering.
੧੧ਪਰ ਜੇਕਰ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਵੀ ਨਾ ਲਿਆ ਸਕੇ ਤਾਂ ਉਹ ਆਪਣੇ ਪਾਪ ਦੇ ਕਾਰਨ ਆਪਣੀ ਭੇਟ ਵਿੱਚ ਇੱਕ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ ਪਾਪ ਬਲੀ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ, ਨਾ ਉਸ ਦੇ ਉੱਤੇ ਲੁਬਾਨ ਰੱਖੇ, ਕਿਉਂ ਜੋ ਉਹ ਪਾਪ ਦੀ ਭੇਟ ਹੈ।
12 And he shall bring it to the priest; and the priest having taken a handful of it, shall lay the memorial of it on the altar of whole burnt offerings to the Lord; it is a sin-offering.
੧੨ਤਦ ਉਹ ਉਸ ਨੂੰ ਜਾਜਕ ਦੇ ਕੋਲ ਲਿਆਵੇ ਅਤੇ ਜਾਜਕ ਉਸ ਵਿੱਚੋਂ ਇੱਕ ਮੁੱਠ ਭਰ ਕੇ ਯਾਦਗਿਰੀ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ। ਇਹ ਪਾਪ ਦੀ ਭੇਟ ਹੈ।
13 And the priest shall make atonement for him for his sin, which he has sinned in one of these things, and it shall be forgiven him; and that which is left shall be the priest's, as an offering of fine flour.
੧੩ਅਤੇ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦੇ ਵਿਖੇ ਜਿਹੜਾ ਪਾਪ ਕਰੇ, ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। ਪਾਪ ਬਲੀ ਦਾ ਬਚਿਆ ਹੋਇਆ ਹਿੱਸਾ ਮੈਦੇ ਦੀ ਭੇਟ ਦੀ ਤਰ੍ਹਾਂ ਜਾਜਕ ਦਾ ਹੋਵੇਗਾ।
14 And the Lord spoke to Moses, saying,
੧੪ਯਹੋਵਾਹ ਨੇ ਮੂਸਾ ਨੂੰ ਆਖਿਆ,
15 The soul which shall be really unconscious, and shall sin unwillingly in any of the holy things of the Lord, shall even bring to the Lord for his transgression, a ram of the flock without blemish, valued according to shekels of silver according to the shekel of the sanctuary, for his [transgression] wherein he transgressed.
੧੫ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨ੍ਹੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ।
16 And he shall make compensation for that wherein he has sinned in the holy things; and he shall add the fifth part to it, and give it to the priest; and the priest shall make atonement for him with the ram of transgression, and [his sin] shall be forgiven him.
੧੬ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
17 And the soul which shall sin, and do one thing [against] any of the commandments of the Lord, which it is not right to do, and has not known it, and shall have transgressed, and shall have contracted guilt,
੧੭ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ।
18 he shall even bring a ram without blemish from the flock, [valued] at a price of silver for his transgression to the priest; and the priest shall make atonement for his trespass of ignorance, wherein he ignorantly trespassed, and he knew it not; and it shall be forgiven him.
੧੮ਇਸ ਲਈ ਉਹ ਇੱਕ ਦੋਸ਼ ਰਹਿਤ ਭੇਡੂ ਦੋਸ਼ ਬਲੀ ਕਰਕੇ ਜਾਜਕ ਦੇ ਕੋਲ ਲਿਆਵੇ, ਉਹ ਜਿੰਨਾਂ ਜਾਜਕ ਠਹਿਰਾਉਣ ਓਨ੍ਹੇ ਹੀ ਮੁੱਲ ਦਾ ਹੋਵੇ ਅਤੇ ਜਾਜਕ ਉਸ ਦੇ ਲਈ ਉਸ ਦੇ ਅਣਜਾਣਪੁਣੇ ਵਿੱਚ ਕੀਤੇ ਹੋਏ ਪਾਪ ਦਾ ਪ੍ਰਾਸਚਿਤ ਕਰੇ ਅਤੇ ਉਸ ਨੂੰ ਮਾਫ਼ ਕੀਤਾ ਜਾਵੇਗਾ।
19 For he has surely been guilty of transgression before the Lord.
੧੯ਇਹ ਦੋਸ਼ ਬਲੀ ਦੀ ਭੇਟ ਹੈ, ਕਿਉਂਕਿ ਉਸ ਨੇ ਜ਼ਰੂਰ ਹੀ ਯਹੋਵਾਹ ਦੇ ਅੱਗੇ ਪਾਪ ਕੀਤਾ ਹੈ।