< Psalms 69 >
1 For the end, [a Psalm] of David, for alternate [strains]. Save me, O God; for the waters have come in to my soul.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰੀਮ ਰਾਗ ਵਿੱਚ ਦਾਊਦ ਦਾ ਗੀਤ। ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ!
2 I am stuck fast in deep mire, and there is no standing: I am come in to the depths of the sea, and a storm has overwhelmed me.
੨ਮੈਂ ਡਾਢੇ ਚਿੱਕੜ ਵਿੱਚ ਧੱਸ ਚੱਲਿਆ ਹਾਂ, ਜਿੱਥੇ ਖਲੋਤਾ ਨਹੀਂ ਜਾਂਦਾ, ਮੈਂ ਡੂੰਘੇ ਪਾਣੀ ਵਿੱਚ ਪੈ ਗਿਆ, ਜਿੱਥੇ ਹੜ੍ਹ ਮੇਰੇ ਉੱਤੋਂ ਦੀ ਲੰਘਦਾ ਜਾਂਦਾ ਹੈ।
3 I am weary [of] crying, my throat has become hoarse; mine eyes have failed by my waiting on my God.
੩ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ-ਉਡੀਕਦਿਆਂ ਮੇਰੀਆਂ ਅੱਖੀਆਂ ਰਹਿ ਗਈਆਂ!
4 They that hate me without a cause are more than the hairs of my head: my enemies that persecute me unrighteously are strengthened: then I restored that which I took not away.
੪ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ।
5 O God, you know my foolishness; and my transgressions are not hidden from you.
੫ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਅਪਰਾਧ ਤੈਥੋਂ ਲੁਕੇ ਹੋਏ ਨਹੀਂ।
6 Let not them that wait on you, O Lord of hosts, be ashamed on my account: let not them that seek you, be ashamed on my account, O God of Israel.
੬ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!।
7 For I have suffered reproach for your sake; shame has covered my face.
੭ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।
8 I became strange to my brethren, and a stranger to my mother's children.
੮ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ, ਅਤੇ ਮਾਂ-ਜਾਇਆਂ ਵਿੱਚ ਗੈਰ ਹੋਇਆ ਹਾਂ,
9 For the zeal of your house has eaten me up; and the reproaches of them that reproached you are fallen upon me.
੯ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ।
10 And I bowed down my soul with fasting, and that was made my reproach.
੧੦ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!
11 And I put on sackcloth for my covering; and I became a proverb to them.
੧੧ਜਦ ਮੈਂ ਤੱਪੜ ਆਪਣਾ ਬਿਸਤਰ ਬਣਾਇਆ, ਤਾਂ ਮੈਂ ਉਨ੍ਹਾਂ ਦੀ ਕਹਾਉਤ ਬਣਿਆ।
12 They that sit in the gate talked against me, and they that drank wine sang against me.
੧੨ਸ਼ਹਿਰ ਦੇ ਫਾਟਕ ਵਿੱਚ ਬੈਠਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ।
13 But I [will cry] to you, O Lord, in my prayer; O God, it is a propitious time: in the multitude of your mercy hear me, in the truth of your salvation.
੧੩ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ।
14 Save me from the mire, that I stick not [in it]: let me be delivered from them that hate me, and from the deep waters.
੧੪ਮੈਨੂੰ ਚਿੱਕੜ ਵਿੱਚੋਂ ਕੱਢ ਲੈ ਕਿ ਮੈਂ ਖੁੱਭ ਨਾ ਜਾਂਵਾਂ, ਮੈਂ ਆਪਣੇ ਵੈਰੀਆਂ ਤੋਂ ਅਤੇ ਡੂੰਘੇ ਪਾਣੀਆਂ ਤੋਂ ਛੁਡਾਇਆ ਜਾਂਵਾਂ!
15 Let not the waterflood drown me, nor let the deep swallow me up; neither let the well shut its mouth upon me.
੧੫ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ, ਨਾ ਡੂੰਘ ਮੈਨੂੰ ਨਿਗਲੇ, ਨਾ ਗੋਰ ਮੇਰੇ ਉੱਤੇ ਮੂੰਹ ਮੀਟ ਲਵੇ!
16 Hear me, O Lord; for your mercy is good: according to the multitude of your compassions look upon me.
੧੬ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,
17 And turn not away your face from your servant; for I am afflicted: hear me speedily.
੧੭ਅਤੇ ਆਪਣੇ ਦਾਸ ਤੋਂ ਆਪਣਾ ਮੂੰਹ ਨਾ ਲੁਕਾ, ਕਿਉਂ ਜੋ ਮੈਂ ਡਾਢਾ ਔਖਾ ਹਾਂ! ਛੇਤੀ ਮੈਨੂੰ ਉੱਤਰ ਦੇ।
18 Draw near to my soul and redeem it: deliver me because of mine enemies.
੧੮ਮੇਰੇ ਨੇੜੇ ਆ ਅਤੇ ਮੈਨੂੰ ਛੁਡਾ, ਅਤੇ ਮੇਰੀਆਂ ਵੈਰੀਆਂ ਦੇ ਕਾਰਨ ਮੈਨੂੰ ਛੁਟਕਾਰਾ ਦੇ!
19 For you know my reproach, and my shame, and my confusion; all that afflict me are before you.
੧੯ਮੇਰੀ ਨਿੰਦਿਆ, ਮੇਰੀ ਲਾਜ ਅਤੇ ਮੇਰੀ ਬੇਪਤੀ ਨੂੰ ਤੂੰ ਜਾਣਦਾ ਹੈਂ, ਮੇਰੇ ਸਭ ਵਿਰੋਧੀ ਤੇਰੇ ਅੱਗੇ ਹਨ।
20 My soul has waited for reproach and misery; and I waited for one to grieve with me, but there was none; and for one to comfort me, but I found none.
੨੦ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ, ਮੈਂ ਦਿਲਾਸਾ ਦੇਣ ਵਾਲੇ ਉਡੀਕਦਾ ਰਿਹਾ ਪਰ ਕੋਈ ਹੈ ਨਹੀਂ ਸੀ, ਅਤੇ ਧੀਰਜ ਦੇਣ ਵਾਲੇ, ਪਰ ਓਹ ਵੀ ਮੈਨੂੰ ਨਾ ਮਿਲੇ।
21 They gave [me] also gall for my food, and made me drink vinegar for my thirst.
੨੧ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ, ਅਤੇ ਤੇਹ ਦੇ ਵੇਲੇ ਮੈਨੂੰ ਸਿਰਕਾ ਪਿਆਇਆ।
22 Let their table before them be for a snare, and for a recompense, and for a stumbling block.
੨੨ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਲਈ ਫ਼ਾਹੀ ਬਣ ਜਾਵੇ, ਅਤੇ ਜਦ ਉਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ!
23 Let their eyes be darkened that they should not see; and bow down their back continually.
੨੩ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਜੋ ਉਹ ਨਾ ਵੇਖਣ, ਅਤੇ ਉਨ੍ਹਾਂ ਦੇ ਲੱਕ ਸਦਾ ਕੰਬਦੇ ਰਹਿਣ!
24 Pour out your wrath upon them, and let the fury of your anger take hold on them.
੨੪ਆਪਣਾ ਰੋਹ ਉਨ੍ਹਾਂ ਉੱਤੇ ਢਾਲ਼ ਦੇ, ਅਤੇ ਤੇਰੇ ਕ੍ਰੋਧ ਦੀ ਤੇਜ਼ੀ ਉਨ੍ਹਾਂ ਨੂੰ ਫੜ ਲਵੇ!
25 Let their habitation be made desolate; and let there be no inhabitant in their tents:
੨੫ਉਨ੍ਹਾਂ ਦਾ ਡੇਰਾ ਉੱਜੜ ਜਾਵੇ, ਉਨ੍ਹਾਂ ਦੇ ਤੰਬੂਆਂ ਵਿੱਚ ਕੋਈ ਨਾ ਵੱਸੇ,
26 Because they persecuted him whom you have struck; and they have added to the grief of my wounds.
੨੬ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ, ਅਤੇ ਤੇਰੇ ਘਾਇਲ ਕਿਤੇ ਹੋਇਆਂ ਦੇ ਦੁੱਖ ਦੀ ਚਰਚਾ ਕਰਦੇ ਹਨ!
27 Add iniquity to their iniquity; and let them not come into your righteousness.
੨੭ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ, ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇ!
28 Let them be blotted out of the book of the living, and let them not be written with the righteous.
੨੮ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।
29 I am poor and sorrowful; but the salvation of your countenance has helped me.
੨੯ਪਰ ਮੈਂ ਅਧੀਨ ਅਤੇ ਦੁਖੀ ਹਾਂ, ਹੇ ਪਰਮੇਸ਼ੁਰ, ਤੇਰਾ ਬਚਾਓ ਮੈਨੂੰ ਉੱਚਾ ਕਰ ਕੇ ਖਲ੍ਹਿਆਰੇ।
30 I will praise the name of my God with a song, I will magnify him with praise;
੩੦ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ,
31 and [this] shall please God more than a young calf having horns and hoofs.
੩੧ਅਤੇ ਇਹ ਯਹੋਵਾਹ ਨੂੰ ਬਲ਼ਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਵਾਲੇ ਵੱਛੇ ਨਾਲੋਂ ਬਹੁਤਾ ਭਾਵੇਗਾ।
32 Let the poor see and rejoice; seek the Lord diligently, and you shall live.
੩੨ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ!
33 For the Lord hears the poor, and does not set at nothing his fettered ones.
੩੩ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ।
34 Let the heavens and the earth raise him, the sea, and all things moving in them.
੩੪ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ!
35 For God will save Sion, and the cities of Judea shall be built; and [men] shall dwell there, and inherit it.
੩੫ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ,
36 And the seed of his servants shall possess it, and they that love his name shall dwell therein.
੩੬ਅਤੇ ਉਹ ਦੇ ਦਾਸਾਂ ਦੀ ਅੰਸ ਉਸ ਦੀ ਵਾਰਿਸ ਹੋਵੇਗੀ, ਅਤੇ ਉਹ ਦੇ ਨਾਮ ਦੇ ਪ੍ਰੇਮੀ ਉਸ ਵਿੱਚ ਵੱਸਣਗੇ।