< Psalms 76 >

1 For the end, amongst the Hymns, a Psalm for Asaph; a Song for the Assyrian. God is known in Judea: his name is great in Israel.
ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਆਸਾਫ਼ ਦਾ ਭਜਨ, ਗੀਤ। ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।
2 And his place has been in peace, and his dwelling-place in Sion.
ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ।
3 There he broke the power of the bows, the shield, and the sword, and the battle. (Pause)
ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼, ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ।
4 You do wonderfully shine forth from the everlasting mountains.
ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।
5 All the simple ones in heart were troubled; all the men of wealth have slept their sleep, and have found nothing in their hands.
ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
6 At your rebuke, O God of Jacob, the riders on horses slumbered.
ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!
7 You are terrible; and who shall withstand you, because of your anger?
ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
8 You did cause judgement to be heard from heaven; the earth feared, and was still,
ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
9 when God arose to judgement, to save all the meek in heart. (Pause)
ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
10 For the inward thought of man shall give thanks to you: and the memorial of his inward thought shall keep a feast to you.
੧੦ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।
11 Vow, and pay [your vows] to the Lord our God; all that are round about him shall bring gifts, [even] to him that is terrible,
੧੧ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
12 and that takes away the spirits of princes; to him that is terrible amongst the kings of the earth.
੧੨ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਨਕ ਹੈ।

< Psalms 76 >