< 2 Kings 20 >
1 In those days, Hezekiah was sick unto death. And the prophet Isaiah, the son of Amoz, came and said to him: “Thus says the Lord God: Instruct your house, for you will die, and not live.”
੧ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ ਕਿ ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।
2 And he turned his face to the wall, and he prayed to the Lord, saying:
੨ਤਦ ਉਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਇਹ ਪ੍ਰਾਰਥਨਾ ਕੀਤੀ।
3 “I beg you, O Lord, I beseech you, remember how I have walked before you in truth, and with a perfect heart, and how I have done what is pleasing before you.” And then Hezekiah wept with a great weeping.
੩ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਯਾਦ ਕਰੀਂ ਕਿ ਮੈਂ ਕਿਵੇਂ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ, ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
4 And before Isaiah departed from the middle part of the atrium, the word of the Lord came to him, saying:
੪ਤਾਂ ਇਸ ਤਰ੍ਹਾਂ ਕਿ ਯਸਾਯਾਹ ਨਿੱਕਲ ਕੇ ਵਿਹੜੇ ਦੇ ਵਿੱਚਕਾਰ ਵੀ ਨਹੀਂ ਗਿਆ ਸੀ, ਕਿ ਯਹੋਵਾਹ ਦਾ ਬਚਨ ਉਸ ਨੂੰ ਮਿਲਿਆ।
5 “Return and tell Hezekiah, the leader of my people: Thus says the Lord, the God of your father David: I have heard your prayer, and I have seen your tears. And behold, I have healed you. On the third day, you shall ascend to the temple of the Lord.
੫ਕਿ ਮੁੜ ਜਾ ਅਤੇ ਤੂੰ ਮੇਰੀ ਪਰਜਾ ਦੇ ਪ੍ਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ, ਮੈਂ ਤੈਨੂੰ ਚੰਗਾ ਕਰਨ ਵਾਲਾ ਹਾਂ ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ।
6 And I will add fifteen years to your days. Then too, I will free you and this city from the hand of the king of the Assyrians. And I will protect this city for my own sake, and for the sake of my servant David.”
੬ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾਵਾਂਗਾ ਅਤੇ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਦੀ ਰੱਖਿਆ ਕਰਾਂਗਾ।
7 And Isaiah said, “Bring me a mass of figs.” And when they had brought it, and they had placed it on his sore, he was healed.
੭ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜ਼ੀਰਾਂ ਦੀ ਇੱਕ ਲੁਪਰੀ ਲਓ। ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੰਨੀ ਅਤੇ ਉਹ ਚੰਗਾ ਹੋ ਗਿਆ।
8 But Hezekiah had said to Isaiah, “What will be the sign that the Lord will heal me, and that I will ascend to the temple of the Lord on the third day?”
੮ਫੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ ਕਿ ਕੀ ਨਿਸ਼ਾਨ ਹੈ ਜੋ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਹਾੜੇ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ?
9 And Isaiah said to him: “This will be the sign from the Lord, that the Lord will do the word that he has spoken: Do you wish that the shadow may ascend ten lines, or that it may turn back for the same number of degrees?”
੯ਤਦ ਯਸਾਯਾਹ ਨੇ ਆਖਿਆ ਕਿ ਇਸ ਗੱਲ ਦਾ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਆਖਿਆ ਹੈ, ਉਹ ਨੂੰ ਕਰੇਗਾ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ, ਕੀ ਪਰਛਾਵਾਂ ਦਸ ਦਰਜੇ ਅਗਾਹਾਂ ਨੂੰ ਜਾਏ ਜਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ?
10 And Hezekiah said: “It is easy for the shadow to increase for ten lines. And so I do not wish that this be done. Instead, let it turn back for ten degrees.”
੧੦ਤਾਂ ਹਿਜ਼ਕੀਯਾਹ ਬੋਲਿਆ ਕਿ ਪਰਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਜਿਹੀ ਗੱਲ ਹੈ। ਨਹੀਂ ਸਗੋਂ ਪਰਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ।
11 And so the prophet Isaiah called upon the Lord. And he led back the shadow, along the lines by which it had already descended on the sundial of Ahaz, in reverse for ten degrees.
੧੧ਫਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੰਨ੍ਹਾਂ ਉਹ ਢੱਲ਼ ਚੁੱਕਿਆ ਸੀ, ਓਨ੍ਹਾਂ ਹੀ ਪਿੱਛੇ ਨੂੰ ਮੋੜ ਦਿੱਤਾ।
12 At that time, Merodach-baladan, the son of Baladan, the king of the Babylonians, sent letters and gifts to Hezekiah. For he had heard that Hezekiah had been ill.
੧੨ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ।
13 Now Hezekiah rejoiced at their arrival, and so he revealed to them the house of aromatic spices, and the gold and silver, and the various pigments and ointments, and the house of his vessels, and all that he was able to have in his treasuries. There was nothing in his house, nor in all his dominions, that Hezekiah did not show to them.
੧੩ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਤੇ ਆਪਣਾ ਸਾਰਾ ਤੋਸ਼ਾ-ਖ਼ਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ-ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ, ਜਿਸ ਨੂੰ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਹੀਂ ਵਿਖਾਇਆ।
14 Then the prophet Isaiah came to king Hezekiah, and said to him: “What did these men say? And from where did they come to you?” And Hezekiah said to him, “They came to me from Babylon, from a far away land.”
੧੪ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਆਏ, ਅਰਥਾਤ ਬਾਬਲ ਤੋਂ।
15 And he responded, “What did they see in your house?” And Hezekiah said: “They saw all things whatsoever that are in my house. There is nothing in my treasuries that I did not show to them.”
੧੫ਤਾਂ ਉਸ ਆਖਿਆ ਕਿ ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ ਕਿ ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਚੀਜ਼ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ।
16 And so Isaiah said to Hezekiah: “Listen to the word of the Lord.
੧੬ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ ਕਿ ਤੂੰ ਯਹੋਵਾਹ ਦਾ ਬਚਨ ਸੁਣ ਲੈ!
17 Behold, the days are coming when all that is in your house, and all that your fathers have stored up even to this day, will be carried away to Babylon. Nothing at all shall remain, says the Lord.
੧੭ਵੇਖ ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ।
18 Then too, they will take from your sons, who will go forth from you, whom you will conceive. And they will be eunuchs in the palace of the king of Babylon.”
੧੮ਅਤੇ ਤੇਰਿਆਂ ਪੁੱਤਰਾਂ ਵਿੱਚੋਂ ਜੋ ਤੇਰੇ ਤੋਂ ਪੈਦਾ ਹੋਣਗੇ ਅਤੇ ਜੋ ਤੇਰੇ ਤੋਂ ਜੰਮਣਗੇ, ਕਈਆਂ ਨੂੰ ਓਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।
19 Hezekiah said to Isaiah: “The word of the Lord, which you have spoken, is good. Let peace and truth be in my days.”
੧੯ਅੱਗੋਂ ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਹੈ ਉਹ ਚੰਗਾ ਹੈ, ਕਿਉਂ ਜੋ ਉਸ ਨੇ ਸੋਚਿਆ ਕਿ ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ?
20 Now the rest of the words of Hezekiah, and all his strength, and how he made a pool, and an aqueduct, and how he brought waters into the city, have these not been written in the book of the words of the days of the kings of Judah?
੨੦ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਹ ਦੀ ਸਾਰੀ ਸਮਰੱਥਾ ਅਤੇ ਕਿਵੇਂ ਉਹ ਨੇ ਇੱਕ ਤਲਾਬ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ?
21 And Hezekiah slept with his fathers. And Manasseh, his son, reigned in his place.
੨੧ਸੋ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।