< Habakkuk 3 >
1 A Prayer of Habakkuk the Prophet on Behalf of Those Who Are Ignorant.
੧ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ।
2 Lord, I heard what has been said about you, and I was afraid. Lord, your work, in the midst of years, revive it. In the midst of years, you will make it known. When you have become angry, you will remember mercy.
੨ਹੇ ਯਹੋਵਾਹ, ਮੈਂ ਤੇਰੀ ਪ੍ਰਸਿੱਧੀ ਦੇ ਵਿਖੇ ਸੁਣਿਆ, ਅਤੇ ਡਰ ਗਿਆ। ਹੇ ਯਹੋਵਾਹ, ਵਰਤਮਾਨ ਸਮਿਆਂ ਵਿੱਚ ਆਪਣਾ ਕੰਮ ਬਹਾਲ ਕਰ, ਸਾਡੇ ਸਮੇਂ ਵਿੱਚ ਉਹ ਨੂੰ ਪ੍ਰਗਟ ਕਰ, ਆਪਣੇ ਕ੍ਰੋਧ ਵਿੱਚ ਵੀ ਦਯਾ ਨੂੰ ਯਾਦ ਰੱਖ!
3 God will come from the south, and the Holy One from mount Pharan. His glory has covered the heavens, and the earth is full of his praise.
੩ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪ੍ਰਭੂ ਪਾਰਾਨ ਦੇ ਪਰਬਤ ਤੋਂ ॥ ਸਲਹ ॥ ਉਹ ਦੀ ਮਹਿਮਾ ਨੇ ਅਕਾਸ਼ ਨੂੰ ਢੱਕਿਆ ਹੋਇਆ ਹੈ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰਪੂਰ ਹੋਈ।
4 His brightness shall be like the light; horns are in his hands. There, his strength has been hidden.
੪ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ, ਉਸ ਦੇ ਹੱਥਾਂ ਵਿੱਚੋਂ ਕਿਰਨਾਂ ਚਮਕਦੀਆਂ ਸਨ, ਅਤੇ ਉੱਥੇ ਉਸ ਦੀ ਸਮਰੱਥਾ ਲੁਕੀ ਹੋਈ ਸੀ।
5 Death will go forth before his face. And the devil shall depart before his feet.
੫ਉਹ ਦੇ ਅੱਗੇ-ਅੱਗੇ ਬਵਾ ਚੱਲਦੀ ਸੀ, ਅਤੇ ਮਹਾਮਾਰੀ ਉਹ ਦੇ ਪੈਰਾਂ ਦੇ ਪਿੱਛੇ-ਪਿੱਛੇ ਚੱਲਦੀ ਸੀ!
6 He stood, and measured the earth. He looked, and dissolved the Gentiles. And the mountains of ages past have been shattered. The hills of the world became curved by the journeys of his eternity.
੬ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਨੇ ਵੇਖਿਆ ਅਤੇ ਕੌਮਾਂ ਕੰਬ ਉੱਠੀਆਂ, ਸਨਾਤਨ ਪਰਬਤ ਢਹਿ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦੇ ਮਾਰਗ ਸਦੀਪਕਾਲ ਦੇ ਹਨ।
7 I saw the tents of Ethiopia for their iniquity; the tent-skins of the land of Midian will be thrown into confusion.
੭ਮੈਂ ਕੂਸ਼ ਦੇ ਲੋਕਾਂ ਦੇ ਸਮੂਹ ਦੇ ਤੰਬੂ ਕਸ਼ਟ ਹੇਠ ਵੇਖੇ, ਮਿਦਯਾਨ ਦੇ ਵਸੇਬੇ ਥਰਥਰਾ ਗਏ।
8 Could you have been angry with the rivers, Lord? Or was your fury within the rivers, or your indignation in the sea? He will ascend upon your horses, and your four-horse chariots are salvation.
੮ਹੇ ਯਹੋਵਾਹ, ਕੀ ਤੂੰ ਨਦੀਆਂ ਤੋਂ ਗੁੱਸੇ ਹੋਇਆ? ਕੀ ਤੇਰਾ ਕ੍ਰੋਧ ਨਦੀਆਂ ਉੱਤੇ ਭੜਕਿਆ, ਜਾਂ ਤੇਰਾ ਕਹਿਰ ਸਮੁੰਦਰ ਉੱਤੇ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਅਤੇ ਆਪਣੇ ਛੁਡਾਉਣ ਵਾਲੇ ਰਥਾਂ ਉੱਤੇ ਸਵਾਰ ਸੀ?
9 Being stirred up, you will take up your bow, the oaths you have spoken to the tribes. You will split apart the Rivers of the earth.
੯ਤੇਰਾ ਧਣੁੱਖ ਖੋਲ੍ਹ ਵਿੱਚੋਂ ਕੱਢਿਆ ਗਿਆ, ਤੂੰ ਆਪਣੇ ਦੰਡ ਦੇ ਤੀਰਾਂ ਨੂੰ ਸਹੁੰ ਦੇ ਕੇ ਬੁਲਾਇਆ ॥ ਸਲਹ ॥ ਤੂੰ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ।
10 They saw you, and the mountains grieved. The great body of waters crossed over. The abyss uttered its voice. The pinnacle lifted up its hands.
੧੦ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੀਆਂ ਲਹਿਰਾਂ ਨੂੰ ਉੱਚਾ ਉਠਾਇਆ ।
11 The sun and the moon have stood firm in their dwelling place; with the light of your arrows, they shall go forth in the splendor of your flashing spear.
੧੧ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ।
12 With a roar, you will trample the earth. In your fury, you will cause the nations to be stupefied.
੧੨ਤੂੰ ਕਹਿਰ ਵਿੱਚ ਧਰਤੀ ਉੱਤੋਂ ਲੰਘਿਆ, ਤੂੰ ਕੌਮਾਂ ਨੂੰ ਕ੍ਰੋਧ ਵਿੱਚ ਕੁਚਲ ਦਿੱਤਾ।
13 You have gone forth for the salvation of your people, for salvation with your Christ. You struck the head of the house of the impious. You have laid bare his foundation all the way to the neck.
੧੩ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ, ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ ॥ ਸਲਹ ॥
14 You have cursed his scepters, the head of his warriors, those who approached like a whirlwind so as to scatter me. Their exultation was like one who devours the poor in secret.
੧੪ਤੂੰ ਉਸ ਦੇ ਸੂਰਮਿਆਂ ਦੇ ਸਿਰਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਬਰਛੀਆਂ ਨਾਲ ਹੀ ਵਿੰਨ੍ਹ ਦਿੱਤਾ, ਉਹ ਤੂਫ਼ਾਨ ਵਾਂਗੂੰ ਮੈਨੂੰ ਉਡਾਉਣ ਲਈ ਆਏ, ਅਤੇ ਉਨ੍ਹਾਂ ਦੀ ਤਰ੍ਹਾਂ ਅਨੰਦ ਹੋਏ ਜਿਹੜੇ ਚੁੱਪ-ਚੁਪੀਤੇ ਦੀਨ ਲੋਕਾਂ ਨੂੰ ਨਾਸ ਕਰਨ ਲਈ ਘਾਤ ਲਗਾਉਂਦੇ ਹਨ।
15 You made a way in the sea for your horses, in the mud of great waters.
੧੫ਤੂੰ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ, ਅਤੇ ਵੱਡੇ ਪਾਣੀ ਉੱਛਲ ਪਏ।
16 I heard, and my stomach became troubled. My lips trembled at the voice. Let decay enter into my bones and gush forth from within me. Then I may rest in the day of tribulation, so that I may ascend to our people well-prepared.
੧੬ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।
17 For the fig tree will not flower, and there will be no bud on the vines. The labor of the olive tree will be misleading, and the farmland will produce no food. The sheep will be cut off from the sheepfold, and there will be no herd at the manger.
੧੭ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
18 But I will rejoice in the Lord; and I will exult in God my Jesus.
੧੮ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।
19 The Lord God is my strength. And he will set my feet like those of the stag. And he, the victor, will lead me beyond my high places while singing psalms.
੧੯ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ)