< Isaiah 1 >
1 The vision of Isaiah, the son of Amoz, which he saw concerning Judah and Jerusalem, in the days of Uzziah, Joatham, Ahaz, and Hezekiah, kings of Judah.
੧ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।
2 Listen, O heavens, and pay attention, O earth, for the Lord has spoken. I have nurtured and raised children, but they have spurned me.
੨ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ।
3 An ox knows his owner, and a donkey knows the manger of his lord, but Israel has not known me, and my people have not understood.
੩ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ
4 Woe to a sinful nation, a people burdened by iniquity, a wicked offspring, accursed children. They have abandoned the Lord. They have blasphemed the Holy One of Israel. They been taken away backwards.
੪ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ।
5 For what reason shall I continue to strike you, as you increase transgressions? The entire head is feeble, and the entire heart is grieving.
੫ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਿਤ ਹੈ।
6 From the sole of the foot, even to the top of the head, there is no soundness within. Wounds and bruises and swelling sores: these are not bandaged, nor treated with medicine, nor soothed with oil.
੬ਪੈਰ ਦੀ ਤਲੀ ਤੋਂ ਸਿਰ ਤੱਕ ਉਸ ਵਿੱਚ ਤੰਦਰੁਸਤੀ ਨਹੀਂ, ਸਿਰਫ਼ ਸੱਟ, ਚੋਟ ਅਤੇ ਖੁੱਲ੍ਹੇ ਜ਼ਖਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ।
7 Your land is desolate. Your cities have been set ablaze. Foreigners devour your countryside in your sight, and it will become desolate, as if devastated by enemies.
੭ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ।
8 And the daughter of Zion will be left behind, like an arbor in a vineyard, and like a shelter in a cucumber field, and like a city being laid to waste.
੮ਸੀਯੋਨ ਦੀ ਧੀ ਅਰਥਾਤ ਯਰੂਸ਼ਲਮ ਨਗਰੀ ਅੰਗੂਰੀ ਬਾਗ਼ ਦੇ ਛੱਪਰ ਵਾਂਗੂੰ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੌਂਪੜੀ ਵਾਂਗੂੰ, ਜਾਂ ਘੇਰੇ ਹੋਏ ਨਗਰ ਵਾਂਗੂੰ ਇਕੱਲੀ ਖੜ੍ਹੀ ਹੈ।
9 If the Lord of hosts had not bequeathed us offspring, we would have been like Sodom, and we would have been comparable to Gomorrah.
੯ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ।
10 Listen to the Word of the Lord, you leaders of the people of Sodom. Listen closely to the law of our God, O people of Gomorrah.
੧੦ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!
11 The multitude of your sacrifices, what is that to me, says the Lord? I am full. I do not desire holocausts of rams, nor the fat of fatlings, nor the blood of calves and of lambs and of he-goats.
੧੧ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।
12 When you approach before my sight, who is it that requires these things from your hands, so that you would walk in my courts?
੧੨ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ?
13 You should no longer offer sacrifice in vain. Incense is an abomination to me. The new moons and the Sabbaths and the other feast days, I will not receive. Your gatherings are iniquitous.
੧੩ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।
14 My soul hates your days of proclamation and your solemnities. They have become bothersome to me. I labor to endure them.
੧੪ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ!
15 And so, when you extend your hands, I will avert my eyes from you. And when you multiply your prayers, I will not heed you. For your hands are full of blood.
੧੫ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।
16 Wash, become clean, take away the evil of your intentions from my eyes. Cease to act perversely.
੧੬ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।
17 Learn to do good. Seek judgment, support the oppressed, judge for the orphan, defend the widow.
੧੭ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।
18 And then approach and accuse me, says the Lord. Then, if your sins are like scarlet, they shall be made white like snow; and if they are red like vermillion, they shall become white like wool.
੧੮ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।
19 If you are willing, and you listen to me, then you will eat the good things of the land.
੧੯ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।
20 But if you are not willing, and you provoke me to anger, then the sword will devour you. For the mouth of the Lord has spoken.
੨੦ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।
21 How has the faithful city, full of judgment, become a harlot? Justice lived in her, but now murderers.
੨੧ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!
22 Your silver has turned into dross. Your wine has been mixed with water.
੨੨ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ।
23 Your leaders are unfaithful, the associates of thieves. They all love gifts; they pursue rewards. They do not judge for orphans, and the widow’s case is not brought before them.
੨੩ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।
24 Because of this, the Lord God of hosts, the Strength of Israel, says: Ah! I will be consoled over my enemies, and I will be vindicated from my adversaries.
੨੪ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!
25 And I will turn my hand to you. And I will temper your dross unto purity, and I will take away all your tin.
੨੫ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ,
26 And I will restore your judges, so that they will be as before, and your counselors as in times long past. After this, you shall be called the City of the Just, the Faithful City.
੨੬ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।
27 Zion will be redeemed in judgment, and they will lead her back to justice.
੨੭ਸੀਯੋਨ ਨਿਆਂ ਨਾਲ ਅਤੇ ਉਹ ਦੇ ਤੋਬਾ ਕਰਨ ਵਾਲੇ ਧਰਮ ਨਾਲ ਛੁਟਕਾਰਾ ਪਾਉਣਗੇ।
28 And he shall crush the accursed and sinners together. And those who have abandoned the Lord will be consumed.
੨੮ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ।
29 For they shall be confounded because of the idols, to which they have sacrificed. And you shall be ashamed over the gardens that you chose,
੨੯ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਅਰਥਾਤ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਸੀ, ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗ਼ਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ।
30 when you were like an oak with falling leaves, and like a garden without water.
੩੦ਤੁਸੀਂ ਤਾਂ ਉਸ ਬਲੂਤ ਵਾਂਗੂੰ ਜਿਸ ਦੇ ਪੱਤੇ ਕੁਮਲਾ ਗਏ ਹਨ, ਜਾਂ ਉਸ ਬਾਗ਼ ਵਾਂਗੂੰ ਹੋ ਜਾਓਗੇ ਜਿਸ ਦੇ ਵਿੱਚ ਪਾਣੀ ਨਹੀਂ।
31 And your strength will be like the embers from stubble, and your work will be like a spark, and both will burn together, and there will be no one to extinguish it.
੩੧ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ।