< James 5 >
1 Act now, you who are wealthy! Weep and wail in your miseries, which will soon come upon you!
੧ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!
2 Your riches have been corrupted, and your garments have been eaten by moths.
੨ਤੁਹਾਡਾ ਧਨ ਗਲ਼ ਗਿਆ ਅਤੇ ਤੁਹਾਡੇ ਬਸਤਰਾਂ ਨੂੰ ਕੀੜੇ ਖਾ ਗਏ।
3 Your gold and silver have rusted, and their rust will be a testimony against you, and it will eat away at your flesh like fire. You have stored up wrath for yourselves unto the last days.
੩ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ। ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ।
4 Consider the pay of the workers who reaped your fields: it has been misappropriated by you; it cries out. And their cry has entered into the ears of the Lord of hosts.
੪ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!
5 You have feasted upon the earth, and you have nourished your hearts with luxuries, unto the day of slaughter.
੫ਤੁਸੀਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਬੜਾ ਹੀ ਸੁੱਖ ਭੋਗਿਆ। ਤੁਸੀਂ ਨਾਸ ਦੇ ਦਿਨ ਲਈ ਆਪਣੇ ਹਿਰਦਿਆਂ ਨੂੰ ਪਾਲਿਆ ਹੈ!
6 You led away and killed the Just One, and he did not resist you.
੬ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ।
7 Therefore, be patient, brothers, until the advent of the Lord. Consider that the farmer anticipates the precious fruit of the earth, waiting patiently, until he receives the early and the late rains.
੭ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।
8 Therefore, you too should be patient and should strengthen your hearts. For the advent of the Lord draws near.
੮ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ।
9 Brothers, do not complain against one another, so that you may not be judged. Behold, the judge stands before the door.
੯ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ ਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ। ਵੇਖੋ, ਨਿਆਈਂ ਬੂਹੇ ਉੱਤੇ ਖੜ੍ਹਾ ਹੈ!
10 My brothers, consider the Prophets, who spoke in the name of the Lord, as an example of departing from evil, of labor, and of patience.
੧੦ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ।
11 Consider that we beatify those who have endured. You have heard of the patient suffering of Job. And you have seen the end of the Lord, that the Lord is merciful and compassionate.
੧੧ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ। ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ।
12 But before all things, my brothers, do not choose to swear, neither by heaven, nor by the earth, nor in any other oath. But let your word ‘Yes’ be yes, and your word ‘No’ be no, so that you may not fall under judgment.
੧੨ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।
13 Is any of you sad? Let him pray. Is he even-tempered? Let him sing psalms.
੧੩ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ।
14 Is anyone ill among you? Let him bring in the priests of the Church, and let them pray over him, anointing him with oil in the name of the Lord.
੧੪ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
15 And a prayer of faith will save the infirm, and the Lord will alleviate him. And if he has sins, these will be forgiven him.
੧੫ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।
16 Therefore, confess your sins to one another, and pray for one another, so that you may be saved. For the unremitting prayer of a just person prevails over many things.
੧੬ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
17 Elijah was a mortal man like us, and in prayer he prayed that it would not rain upon the earth. And it did not rain for three years and six months.
੧੭ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ।
18 And he prayed again. And the heavens gave rain, and the earth brought forth her fruit.
੧੮ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ।
19 My brothers, if anyone of you strays from the truth, and if someone converts him,
੧੯ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ।
20 he ought to know that whoever causes a sinner to be converted from the error of his ways will save his soul from death and will cover a multitude of sins.
੨੦ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।