< Job 19 >
1 But Job answered by saying:
੧ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2 How long will you afflict my soul and wear me down with words?
੨“ਤੁਸੀਂ ਕਦੋਂ ਤੱਕ ਮੇਰੀ ਜਾਨ ਨੂੰ ਸਤਾਓਗੇ, ਅਤੇ ਮੈਨੂੰ ਗੱਲਾਂ ਨਾਲ ਚੂਰ-ਚੂਰ ਕਰੋਗੇ?
3 So, ten times you confound me and are not ashamed to oppress me.
੩ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ?
4 Now, of course, if I have been ignorant, my ignorance will be with me.
੪ਮੰਨ ਲਓ ਕਿ ਮੇਰੇ ਕੋਲੋਂ ਭੁੱਲ ਹੋਈ ਤਾਂ ਵੀ ਮੇਰੀ ਭੁੱਲ ਮੇਰੇ ਉੱਤੇ ਹੀ ਰਹੇਗੀ।
5 But you have risen up against me, and you accuse me to my disgrace.
੫ਜੇ ਤੁਸੀਂ ਸੱਚ-ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, ਅਤੇ ਮੇਰੀ ਬੇਇੱਜ਼ਤੀ ਕਰਕੇ ਮੇਰੇ ਨਾਲ ਬਹਿਸ ਕਰਦੇ ਹੋ,
6 At least now you should understand that God has not afflicted me with a balanced judgment, though he has encompassed me with his scourges.
੬ਤਾਂ ਹੁਣ ਜਾਣ ਲਓ ਕਿ ਪਰਮੇਸ਼ੁਰ ਹੀ ਨੇ ਮੈਨੂੰ ਝੁਕਾਇਆ ਹੈ, ਅਤੇ ਮੈਨੂੰ ਆਪਣੇ ਜਾਲ਼ ਵਿੱਚ ਫਸਾਇਆ ਹੈ।”
7 Behold, I will cry out, enduring violence, and no one will hear. I will announce loudly, but there is no one who may judge.
੭ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ!
8 He has hemmed in my path, and I cannot pass; he has added darkness to my difficult path.
੮ਉਹ ਨੇ ਮੇਰੇ ਰਾਹ ਨੂੰ ਬੰਦ ਕੀਤਾ ਤਾਂ ਜੋ ਮੈਂ ਲੰਘ ਨਾ ਸਕਾਂ, ਅਤੇ ਮੇਰੇ ਰਸਤਿਆਂ ਵਿੱਚ ਹਨ੍ਹੇਰਾ ਕਰ ਦਿੱਤਾ ਹੈ।
9 He has plundered me of my glory, and he has stolen the crown from my head.
੯ਉਹ ਨੇ ਮੇਰਾ ਪਰਤਾਪ ਮੇਰੇ ਉੱਤੋਂ ਲਾਹ ਲਿਆ, ਅਤੇ ਮੇਰੇ ਸਿਰ ਦਾ ਮੁਕਟ ਲੈ ਲਿਆ ਹੈ।
10 He has destroyed me on every side, and I am lost, and, like an uprooted tree, he has taken away my hope.
੧੦ਉਹ ਨੇ ਮੈਨੂੰ ਚੌਂਹਾਂ ਪਾਸਿਆਂ ਤੋਂ ਤੋੜ ਸੁੱਟਿਆ, ਜਦੋਂ ਤੱਕ ਮੈਂ ਮੁੱਕ ਨਾ ਗਿਆ, ਅਤੇ ਮੇਰੀ ਆਸ ਨੂੰ ਰੁੱਖ ਵਾਂਗੂੰ ਪੁੱਟ ਸੁੱਟਿਆ ਹੈ।
11 His fury has raged against me, and in this way he has treated me like his enemy.
੧੧ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ, ਅਤੇ ਮੈਨੂੰ ਆਪਣੇ ਵਿਰੋਧੀਆਂ ਵਿੱਚ ਗਿਣ ਲਿਆ ਹੈ!
12 His troops have gathered together, and they have made their way to me, and they have besieged my tabernacle all around.
੧੨ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, ਅਤੇ ਮੇਰੇ ਤੰਬੂ ਦੇ ਆਲੇ-ਦੁਆਲੇ ਡੇਰੇ ਲਾਉਂਦੇ ਹਨ।
13 He has put my brothers far from me, and my friends have withdrawn from me like strangers.
੧੩“ਉਸ ਨੇ ਮੇਰੇ ਘਰਾਣੇ ਨੂੰ ਮੈਥੋਂ ਦੂਰ ਕਰ ਦਿੱਤਾ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਥੋਂ ਬਿਲਕੁਲ ਬੇਗਾਨੇ ਹੋ ਗਏ।
14 My kinsmen have forsaken me, and those who knew me, have forgotten me.
੧੪ਮੇਰੇ ਰਿਸ਼ਤੇਦਾਰ ਕੰਮ ਨਾ ਆਏ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਨੂੰ ਭੁੱਲ ਗਏ।
15 The inhabitants of my house and my maidservants treat me just as if I were a stranger, and I have been like a sojourner in their eyes.
੧੫ਮੇਰੇ ਘਰ ਵਿੱਚ ਰਹਿਣ ਵਾਲੇ ਸਗੋਂ ਮੇਰੀਆਂ ਦਾਸੀਆਂ ਵੀ ਮੈਨੂੰ ਓਪਰਾ ਗਿਣਦੀਆਂ ਹਨ, ਉਹਨਾਂ ਦੀ ਨਿਗਾਹ ਵਿੱਚ ਮੈਂ ਪਰਦੇਸੀ ਹਾਂ।
16 I called my servant, and he did not respond; I pleaded with him with my own mouth.
੧੬ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, ਮੈਨੂੰ ਉਹ ਦੀ ਮਿੰਨਤ ਕਰਨੀ ਪੈਂਦੀ ਹੈ।
17 My wife has shuddered at my breath, and I have begged the sons of my loins.
੧੭ਮੇਰਾ ਸਾਹ ਮੇਰੀ ਪਤਨੀ ਲਈ ਘਿਣਾਉਣਾ ਹੈ, ਅਤੇ ਮੇਰੇ ਆਪਣੇ ਭਰਾ ਮੈਥੋਂ ਘਿਣ ਕਰਦੇ ਹਨ।
18 Even the foolish have looked down on me, and, when I withdrew from them, they spoke ill of me.
੧੮ਮੁੰਡੇ ਵੀ ਮੈਨੂੰ ਤੁੱਛ ਜਾਣਦੇ ਹਨ, ਜੇ ਮੈਂ ਉੱਠਾਂ ਤਾਂ ਉਹ ਮੈਨੂੰ ਮਿਹਣੇ ਮਾਰਦੇ ਹਨ!
19 Those who were sometimes my counselors, treat me like an abomination; and he whom I valued the most has turned against me.
੧੯ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।
20 Since my flesh has been consumed, my bone adheres to my skin, and only my lips have been left around my teeth.
੨੦ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, ਅਤੇ ਮੈਂ ਮੌਤ ਤੋਂ ਵਾਲ-ਵਾਲ ਬਚਿਆ ਹਾਂ!
21 Have mercy on me, have compassion on me, at least you my friends, because the hand of the Lord has touched me.
੨੧“ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ!
22 Why do you pursue me just as God does, and satiate yourselves with my flesh?
੨੨ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਨੂੰ ਕਿਉਂ ਨਹੀਂ ਛੱਡਦੇ?
23 Who will grant to me that my words may be written down? Who will grant to me that they may be inscribed in a book,
੨੩“ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ! ਕਾਸ਼ ਕਿ ਉਹ ਪੋਥੀ ਵਿੱਚ ਲਿਖੀਆਂ ਜਾਂਦੀਆਂ,
24 with an iron pen and a plate of lead, or else be carved in stone?
੨੪ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ!
25 For I know that my Redeemer lives, and on the last day I will rise out of the earth.
੨੫ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
26 And I will be enveloped again with my skin, and in my flesh I will see my God.
੨੬ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ।
27 It is he whom I myself will see, and he whom my eyes will behold, and no other. This, my hope, has taken rest in my bosom.
੨੭ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!
28 Why then do you now say: “Let us pursue him, and let us find a basis to speak against him?”
੨੮“ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ! ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ,
29 So then, flee from the face of the sword, for the sword is the avenger of iniquities; but know this: there is to be a judgment.
੨੯ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।”