< Mark 8 >

1 In those days, again, when there was a great crowd, and they did not have anything to eat, calling together his disciples, he said to them:
ਉਨ੍ਹਾਂ ਦਿਨਾਂ ਵਿੱਚ, ਜਦੋਂ ਫੇਰ ਵੱਡੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ, ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ,
2 “I have compassion for the multitude, because, behold, they have persevered with me now for three days, and they do not have anything to eat.
ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।
3 And if I were to send them away fasting to their home, they might faint on the way.” For some of them came from far away.
ਜੇ ਮੈਂ ਉਨ੍ਹਾਂ ਨੂੰ ਘਰ ਵੱਲ ਭੁੱਖਿਆਂ ਹੀ ਤੋਰ ਦੇਵਾਂ ਤਾਂ ਉਹ ਰਸਤੇ ਵਿੱਚ ਥੱਕ-ਹਾਰ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ।
4 And his disciples answered him, “From where would anyone be able to obtain enough bread for them in the wilderness?”
ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ?
5 And he questioned them, “How many loaves do you have?” And they said, “Seven.”
ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।
6 And he instructed the crowd to sit down to eat on the ground. And taking the seven loaves, giving thanks, he broke and gave it to his disciples in order to place before them. And they placed these before the crowd.
ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।
7 And they had a few small fish. And he blessed them, and he ordered them to be placed before them.
ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।
8 And they ate and were satisfied. And they took up what had been leftover from the fragments: seven baskets.
ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ।
9 And those who ate were about four thousand. And he dismissed them.
ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।
10 And promptly climbing into a boat with his disciples, he went into the parts of Dalmanutha.
੧੦ਅਤੇ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
11 And the Pharisees went out and began to contend with him, seeking from him a sign from heaven, testing him.
੧੧ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।
12 And sighing deeply in spirit, he said: “Why does this generation seek a sign? Amen, I say to you, if only a sign will be given to this generation!”
੧੨ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
13 And sending them away, he climbed into the boat again, and he went away across the sea.
੧੩ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜੇ ਅਤੇ ਪਾਰ ਚਲੇ ਗਏ।
14 And they forgot to take bread. And they did not have any with them in the boat, except one loaf.
੧੪ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।
15 And he instructed them, saying: “Consider and beware of the leaven of the Pharisees and of the leaven of Herod.”
੧੫ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
16 And they discussed this with one another, saying, “For we have no bread.”
੧੬ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।
17 And Jesus, knowing this, said to them: “Why do you consider that it is because you have no bread? Do you not yet know or understand? Do you still have blindness in your heart?
੧੭ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?
18 Having eyes, do you not see? And having ears, do you not hear? Do you not remember,
੧੮ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?
19 when I broke the five loaves among the five thousand, how many baskets full of fragments you took up?” They said to him, “Twelve.”
੧੯ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।
20 “And when the seven loaves were among the four thousand, how many baskets of fragments did you take up?” And they said to him, “Seven.”
੨੦ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ।
21 And he said to them, “How is it that you do not yet understand?”
੨੧ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?
22 And they went to Bethsaida. And they brought a blind man to him. And they petitioned him, so that he would touch him.
੨੨ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ।
23 And taking the blind man by the hand, he led him beyond the village. And putting spit on his eyes, laying his hands on him, he asked him if he could see anything.
੨੩ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ?
24 And looking up, he said, “I see men but they are like walking trees.”
੨੪ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ।
25 Next he placed his hands again over his eyes, and he began to see. And he was restored, so that he could see everything clearly.
੨੫ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
26 And he sent him to his house, saying, “Go into your own house, and if you enter into the town, tell no one.”
੨੬ਉਹ ਨੇ ਇਹ ਕਹਿ ਕੇ ਉਸ ਨੂੰ ਘਰ ਭੇਜਿਆ ਕਿ ਇਸ ਪਿੰਡ ਵਿੱਚ ਹੁਣ ਪੈਰ ਵੀ ਨਾ ਰੱਖੀਂ।
27 And Jesus departed with his disciples into the towns of Caesarea Philippi. And on the way, he questioned his disciples, saying to them, “Who do men say that I am?”
੨੭ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
28 And they answered him by saying: “John the Baptist, others Elijah, still others perhaps one of the prophets.”
੨੮ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।
29 Then he said to them, “Yet truly, who do you say that I am?” Peter responded by saying to him, “You are the Christ.”
੨੯ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!
30 And he admonished them, not to tell anyone about him.
੩੦ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ!
31 And he began to teach them that the Son of man must suffer many things, and be rejected by the elders, and by the high priests, and the scribes, and be killed, and after three days rise again.
੩੧ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
32 And he spoke the word openly. And Peter, taking him aside, began to correct him.
੩੨ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।
33 And turning away and looking at his disciples, he admonished Peter, saying, “Get behind me, Satan, for you do not prefer the things that are of God, but the things that are of men.”
੩੩ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
34 And calling together the crowd with his disciples, he said to them, “If anyone chooses to follow me, let him deny himself, and take up his cross, and follow me.
੩੪ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
35 For whoever will have chosen to save his life, will lose it. But whoever will have lost his life, for my sake and for the Gospel, shall save it.
੩੫ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
36 For how does it benefit a man, if he gains the whole world, and yet causes harm to his soul?
੩੬ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
37 Or, what will a man give in exchange for his soul?
੩੭ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
38 For whoever has been ashamed of me and of my words, among this adulterous and sinful generation, the Son of man also will be ashamed of him, when he will arrive in the glory of his Father, with the holy Angels.”
੩੮ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।

< Mark 8 >