< 2 Chronicles 5 >

1 And all the work was finished that Solomon made for the house of Jehovah. And Solomon brought in the things that David his father had dedicated; and the silver, and the gold, and all the vessels he put among the treasures of the house of God.
ਇਸ ਤਰ੍ਹਾਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਕੀਤਾ ਸੰਪੂਰਨ ਹੋਇਆ। ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਰਥਾਤ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਅੰਦਰ ਲੈ ਆਇਆ ਅਤੇ ਪਰਮੇਸ਼ੁਰ ਦੇ ਘਰ ਦੇ ਖਜ਼ਾਨੇ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।
2 Then Solomon assembled the elders of Israel, and all the heads of the tribes, the princes of the fathers of the children of Israel, to Jerusalem, to bring up the ark of the covenant of Jehovah out of the city of David, which is Zion.
ਤਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਗੋਤਾਂ ਦੇ ਸਾਰੇ ਮੁਖੀਆਂ ਅਤੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਸ਼ਹਿਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠੇ ਕੀਤਾ ਕਿ ਉਹ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ,
3 And all the men of Israel assembled themselves to the king at the feast, that of the seventh month.
ਤਾਂ ਇਸਰਾਏਲ ਦੇ ਸਾਰੇ ਮਨੁੱਖ ਸੱਤਵੇਂ ਮਹੀਨੇ ਪਰਬ ਦੇ ਲਈ ਪਾਤਸ਼ਾਹ ਕੋਲ ਇਕੱਠੇ ਹੋਏ
4 And all the elders of Israel came; and the Levites took up the ark.
ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਲੇਵੀਆਂ ਨੇ ਸੰਦੂਕ ਨੂੰ ਚੁੱਕਿਆ ਹੋਇਆ ਸੀ।
5 And they brought up the ark, and the tent of meeting, and all the holy vessels that were in the tent: the priests, the Levites, brought them up.
ਉਹ ਸੰਦੂਕ ਅਤੇ ਮੰਡਲੀ ਦਾ ਤੰਬੂ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਉਸ ਤੰਬੂ ਵਿੱਚ ਸਨ ਲੈ ਆਏ। ਜਾਜਕ ਤੇ ਲੇਵੀ ਇਹਨਾਂ ਨੂੰ ਲਿਆਏ
6 And king Solomon, and all the assembly of Israel, that were assembled to him before the ark, sacrificed sheep and oxen which could not be counted nor numbered for multitude.
ਅਤੇ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।
7 And the priests brought in the ark of the covenant of Jehovah to its place, into the oracle of the house, into the most holy place, under the wings of the cherubim;
ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।
8 and the cherubim stretched forth [their] wings over the place of the ark, and the cherubim covered the ark and its staves above.
ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਤੇ ਇਸ ਤਰ੍ਹਾਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ।
9 And the staves were long, so that the ends of the staves were seen outside the ark before the oracle; but they were not seen without. And there they are to this day.
ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਤੇ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿਸਦੇ ਸਨ ਪਰ ਉਹ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ
10 There was nothing in the ark save the two tables which Moses put there at Horeb, when Jehovah made [a covenant] with the children of Israel, when they came out of Egypt.
੧੦ਸੰਦੂਕ ਵਿੱਚ ਕੁਝ ਨਹੀਂ ਸੀ ਬਿਨ੍ਹਾਂ ਦੋ ਫੱਟੀਆਂ ਦੇ, ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨਿਆ ਸੀ।
11 And it came to pass when the priests were come out of the holy place (for all the priests that were present were hallowed without observing the courses;
੧੧ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ। ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ
12 and the Levites the singers, all they of Asaph, of Heman, of Jeduthun, with their sons and their brethren, clad in byssus, with cymbals and lutes and harps, stood at the east end of the altar, and with them a hundred and twenty priests sounding with trumpets),
੧੨ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ਼ ਅਤੇ ਹੇਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜ਼ਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ
13 — it came to pass when the trumpeters and singers were as one, to make one voice to be heard in praising and thanking Jehovah; and when they lifted up their voice with trumpets, and cymbals, and instruments of music, and praised Jehovah: For he is good, for his loving-kindness [endureth] for ever; that then the house, the house of Jehovah, was filled with a cloud,
੧੩ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜ਼ਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ
14 and the priests could not stand to do their service because of the cloud; for the glory of Jehovah had filled the house of God.
੧੪ਅਤੇ ਜਾਜਕ ਬੱਦਲ ਕਰਕੇ ਉਪਾਸਨਾ ਲਈ ਖੜ੍ਹੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।

< 2 Chronicles 5 >