< Ecclesiastes 2 >
1 I said in my heart, Come now, I will try thee with mirth, therefore enjoy pleasure. But behold, this also is vanity.
੧ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ।
2 I said of laughter, Madness! and of mirth, What availeth it?
੨ਮੈਂ ਹਾਸੇ ਦੇ ਬਾਰੇ ਆਖਿਆ ਕਿ ਇਹ ਮੂਰਖਤਾ ਹੈ ਅਤੇ ਅਨੰਦ ਦੇ ਬਾਰੇ ਕਿ ਇਹ ਕੀ ਕਰਦਾ ਹੈ?
3 I searched in my heart how to cherish my flesh with wine, while practising my heart with wisdom; and how to lay hold on folly, till I should see what was that good for the children of men which they should do under the heavens all the days of their life.
੩ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।
4 I made me great works; I builded me houses; I planted me vineyards;
੪ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ,
5 I made me gardens and parks, and I planted trees in them of every kind of fruit;
੫ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,
6 I made me ponds of water, to water therewith the wood, where the trees are reared.
੬ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,
7 I acquired servants and maidens, and had servants born in my house; also I had great possessions of herds and flocks, above all that had been in Jerusalem before me.
੭ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ।
8 I gathered me also silver and gold, and the peculiar treasure of kings and of the provinces; I got me men-singers and women-singers, and the delights of the children of men, a wife and concubines.
੮ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ।
9 And I became great, and increased more than all that had been before me in Jerusalem: also my wisdom remained with me.
੯ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ।
10 And whatsoever mine eyes desired I kept not from them: I withheld not my heart from any joy; for my heart rejoiced in all my labour, and this was my portion from all my labour.
੧੦ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।
11 Then I looked on all the works that my hands had wrought, and on the labour that it had cost me to do [them]; and behold, all was vanity and pursuit of the wind, and there was no profit under the sun.
੧੧ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।
12 And I turned myself to behold wisdom, and madness, and folly; for what shall the man [do] that cometh after the king? — that which hath already been done.
੧੨ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।
13 And I saw that wisdom excelleth folly, as light excelleth darkness.
੧੩ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ।
14 The wise man's eyes are in his head, and the fool walketh in darkness; but I myself also perceived that one event happeneth to them all.
੧੪ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।
15 And I said in my heart, As it happeneth to the fool so will it happen even to me; and why was I then so wise? Then I said in my heart that this also is vanity.
੧੫ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।
16 For there shall be no remembrance of the wise more than of the fool for ever; because everything is already forgotten in the days which come. And how dieth the wise even as the fool?
੧੬ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!
17 And I hated life; for the work that is wrought under the sun was grievous unto me; for all is vanity and pursuit of the wind.
੧੭ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
18 And I hated all my labour wherewith I had been toiling under the sun, because I should leave it unto the man that shall be after me.
੧੮ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ।
19 And who knoweth whether he will be a wise [man] or a fool? yet shall he have rule over all my labour at which I have laboured, and wherein I have been wise under the sun. This also is vanity.
੧੯ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।
20 Then I went about to cause my heart to despair of all the labour wherewith I had laboured under the sun.
੨੦ਤਦ ਮੈਂ ਮੁੜਿਆ ਅਤੇ ਆਪਣੇ ਮਨ ਨੂੰ ਉਸ ਸਾਰੇ ਕੰਮ ਤੋਂ ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਨਿਰਾਸ਼ ਕੀਤਾ,
21 For there is a man whose labour hath been with wisdom, and with knowledge, and with skill, and who leaveth it to a man that hath not laboured therein, to be his portion. This also is vanity and a great evil.
੨੧ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ।
22 For what will man have of all his labour and of the striving of his heart, wherewith he hath wearied himself under the sun?
੨੨ਭਲਾ, ਮਨੁੱਖ ਨੂੰ ਆਪਣੇ ਸਾਰੇ ਕੰਮ-ਧੰਦੇ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਅਤੇ ਮਨ ਦੇ ਕਸ਼ਟ ਤੋਂ ਕੀ ਲਾਭ ਹੁੰਦਾ ਹੈ?
23 For all his days are sorrows, and his travail vexation: even in the night his heart taketh no rest. This also is vanity.
੨੩ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ!
24 There is nothing good for man, but that he should eat and drink, and that he should make his soul enjoy good in his labour. This also I saw, that it was from the hand of God.
੨੪ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ। ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,
25 For who can eat, or who be eager, more than I?
੨੫ਕਿਉਂ ਜੋ ਉਸ ਨਾਲੋਂ ਵੱਧ ਕੌਣ ਖਾ ਸਕਦਾ ਅਤੇ ਅਨੰਦ ਭੋਗ ਸਕਦਾ ਹੈ?
26 For he giveth to a man that is good in his sight wisdom, and knowledge, and joy; but to the sinner he giveth travail to gather and to heap up, that he may give to him that is good in God's sight. This also is vanity and pursuit of the wind.
੨੬ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!