< Psalms 127 >
1 A Song of degrees. Of Solomon. Unless Jehovah build the house, in vain do its builders labour in it; unless Jehovah keep the city, the keeper watcheth in vain:
੧ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
2 It is vain for you to rise up early, to lie down late, to eat the bread of sorrows: so to his beloved one he giveth sleep.
੨ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
3 Lo, children are an inheritance from Jehovah, [and] the fruit of the womb a reward.
੩ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,
4 As arrows in the hand of a mighty man, so are the children of youth.
੪ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,
5 Happy is the man that hath filled his quiver with them. They shall not be ashamed when they speak with enemies in the gate.
੫ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!