< 2 Corinthians 3 >

1 Do we begin again to commend ourselves? Or do we need (as some do) epistles of commendation to you, or from you?
ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ?
2 You are our epistle, written in our hearts, which is known and read by all men:
ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਦਿਲਾਂ ਵਿੱਚ ਲਿਖੀ ਹੋਈ ਹੈ ਜਿਸ ਨੂੰ ਸਭ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ।
3 Being manifested, that you are the epistle of Christ, ministered by us, and written not with ink, but with the Spirit of the living God; not in tables of stone, but in the fleshly tables of the heart.
ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ।
4 And such confidence we have, through Christ, towards God.
ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ।
5 Not that we are sufficient to think any thing of ourselves, as of ourselves: but our sufficiency is from God.
ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ।
6 Who also hath made us fit ministers of the new testament, not in the letter, but in the spirit. For the letter killeth, but the spirit quickeneth.
ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।
7 Now if the ministration of death, engraven with letters upon stones, was glorious; so that the children of Israel could not steadfastly behold the face of Moses, for the glory of his countenance, which is made void:
ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ,
8 How shall not the ministration of the spirit be rather in glory?
ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ?
9 For if the ministration of condemnation be glory, much more the ministration of justice aboundeth in glory.
ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ।
10 For even that which was glorious in this part was not glorified, by reason of the glory that excelleth.
੧੦ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ।
11 For if that which is done away was glorious, much more that which remaineth is in glory.
੧੧ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!।
12 Having therefore such hope, we use much confidence:
੧੨ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ।
13 And not as Moses put a veil upon his face, that the children of Israel might not steadfastly look on the face of that which is made void.
੧੩ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ।
14 But their senses were made dull. For, until this present day, the selfsame veil, in the reading of the old testament, remaineth not taken away (because in Christ it is made void).
੧੪ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ।
15 But even until this day, when Moses is read, the veil is upon their heart.
੧੫ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ।
16 But when they shall be converted to the Lord, the veil shall be taken away.
੧੬ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ।
17 Now the Lord is a Spirit. And where the Spirit of the Lord is, there is liberty.
੧੭ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ।
18 But we all beholding the glory of the Lord with open face, are transformed into the same image from glory to glory, as by the Spirit of the Lord.
੧੮ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।

< 2 Corinthians 3 >