< Ezekiel 39 >
1 And thou, son of man, prophesy against Cog, and say: Thus saith the Lord God: Behold, I come against thee, O Cog, the chief prince of Mosoch and Thubal.
੧ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਹੇ ਗੋਗ, ਰੋਸ਼ ਅਤੇ ਮੇਸ਼ੇਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!
2 And I will turn thee round, and I will lead thee out, and will make thee go up from the northern parts: and will bring thee upon the mountains of Israel.
੨ਮੈਂ ਤੈਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਇੱਧਰ ਉੱਧਰ ਲਈ ਫਿਰਾਂਗਾ। ਉਤਰ ਵੱਲੋਂ ਦੂਰੋਂ ਚੜ੍ਹਾ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਉੱਤੇ ਲਿਆਵਾਂਗਾ।
3 And I will break thy bow in thy left hand, and I will cause thy arrows to fall out of thy right hand.
੩ਤੇਰੀ ਧਣੁੱਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਤੀਰ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ।
4 Thou shalt fall upon the mountains of Israel, thou and all thy bands, and thy nations that are with thee: I have given thee to the wild beasts, to the birds, and to every fowl, and to the beasts of the earth to be devoured.
੪ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ।
5 Thou shalt fall upon the face of the field: for I have spoken it, saith the Lord God.
੫ਤੂੰ ਖੁਲ੍ਹੇ ਖੇਤ ਵਿੱਚ ਡਿੱਗੇਗਾ, ਕਿਉਂ ਜੋ ਮੈਂ ਹੀ ਬੋਲਿਆ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
6 And I will send a fire on Magog, and on them that dwell confidently in the islands: and they shall know that I am the Lord.
੬ਮੈਂ ਮਾਗੋਗ ਤੇ ਸਾਗਰੀ ਟਾਪੂਆਂ ਦੇ ਵਾਸੀਆਂ ਤੇ ਜਿਹੜੇ ਨਿਸ਼ਚਿੰਤ ਵੱਸਦੇ ਹਨ, ਅੱਗ ਭੇਜਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
7 And I will make my holy name known in the midst of my people Israel, and my holy name shall be profaned no more: and the Gentiles shall know that I am the Lord, the Holy One of Israel.
੭ਮੈਂ ਆਪਣੇ ਪਵਿੱਤਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ। ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਹਾਂ।
8 Behold it cometh, and it is done, saith the Lord God: this is the day whereof I have spoken.
੮ਵੇਖ, ਉਹ ਆਉਂਦਾ ਹੈ ਅਤੇ ਹੋ ਕੇ ਰਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਇਹ ਉਹੀ ਦਿਨ ਹੈ ਜਿਸ ਦੇ ਵਿਖੇ ਮੈਂ ਆਖਿਆ ਸੀ।
9 And the inhabitants shall go forth of the cities of Israel, and shall set on fire and burn the weapons, the shields, and the spears, the bows and the arrows, and the handstaves and the pikes: and they shall burn them with fire seven years.
੯ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁੱਖਾਂ ਅਤੇ ਤੀਰਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਉਹ ਸੱਤ ਸਾਲ ਤੱਕ ਉਹਨਾਂ ਨੂੰ ਜਲਾਉਂਦੇ ਰਹਿਣਗੇ।
10 And they shall not bring wood out of the countries, nor cut down out of the forests: for they shall burn the weapons with fire, and shall make a prey of them to whom they had been a prey, and they shall rob those that robbed them, saith the Lord God.
੧੦ਇੱਥੋਂ ਤੱਕ ਕਿ ਉਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ, ਕਿਉਂ ਜੋ ਉਹ ਸ਼ਸਤਰ ਹੀ ਫੂਕਣਗੇ ਅਤੇ ਉਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਲੈਣ ਵਾਲਿਆਂ ਕੋਲੋਂ ਲੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
11 And it shall come to pass in that day, that I will give Gog a noted place for a sepulchre in Israel: the valley of the passengers on the east of the sea, which shall cause astonishment in them that pass by: and there shall they bury Cog, and all his multitude, and it shall be called the valley of the multitude of Cog.
੧੧ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਉੱਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਮ ਰੱਖਣਗੇ।
12 And the house of Israel shall bury them for seven months to cleanse the land.
੧੨ਸੱਤ ਮਹੀਨੇ ਤੱਕ ਇਸਰਾਏਲ ਦਾ ਘਰਾਣਾ ਉਹਨਾਂ ਨੂੰ ਦਬਾਉਂਦਾ ਰਹੇਗਾ, ਤਾਂ ਜੋ ਦੇਸ ਨੂੰ ਪਾਕ ਕਰੇ।
13 And all the people of the land shall bury him, and it shall be unto them a noted day, wherein I was glorified, saith the Lord God.
੧੩ਹਾਂ, ਦੇਸ ਦੇ ਸਾਰੇ ਲੋਕ ਉਹਨਾਂ ਨੂੰ ਦਬਾਉਣਗੇ, ਇਹ ਉਹਨਾਂ ਲਈ ਯਾਦਗਾਰੀ ਦਾ ਦਿਨ ਹੋਵੇਗਾ, ਜਿਸ ਦਿਨ ਮੇਰੀ ਉਸਤਤ ਹੋਵੇਗੀ, ਪ੍ਰਭੂ ਯਹੋਵਾਹ ਦਾ ਵਾਕ ਹੈ।
14 And they shall appoint men to go continually about the land, to bury and to seek out them that were remaining upon the face of the earth, that they may cleanse it: and after seven months they shall begin to seek.
੧੪ਉਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫ਼ਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ, ਤਾਂ ਕਿ ਉਹ ਸਾਫ਼ ਹੋਵੇ। ਉਹ ਸੱਤਾਂ ਮਹੀਨਿਆਂ ਦੇ ਆਖਿਰ ਵਿੱਚ ਲੱਭਣਗੇ।
15 And they shall go about passing through the land: and when they shall see the bone of a man, they shall set up a sign by it, till the buriers bury it in the valley of the multitude of Cog.
੧੫ਜਦੋਂ ਉਹ ਦੇਸ ਵਿੱਚੋਂ ਲੰਘਣ ਅਤੇ ਉਹਨਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ, ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੱਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ।
16 And the name of the city shall be Amona, and they shall cleanse the land.
੧੬ਸ਼ਹਿਰ ਦਾ ਨਾਮ ਵੀ ਹਮੋਨ ਹੋਵੇਗਾ। ਇਸ ਤਰ੍ਹਾਂ ਉਹ ਧਰਤੀ ਨੂੰ ਪਾਕ ਕਰਨਗੇ।
17 And thou, O son of man, saith the Lord God, say to every fowl, and to all the birds, and to all the beasts of the field: Assemble yourselves, make haste, come together from every side to my victim, which I slay for you, a great victim upon the mountains of Israel: to eat flesh, and drink blood.
੧੭ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ।
18 You shall eat the flesh of the mighty, and you shall drink the blood of the princes of the earth, of rams, and of lambs, and of he goats, and bullocks, and of all that are well fed and fat.
੧੮ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ, ਲੇਲਿਆਂ, ਬੱਕਰਿਆਂ ਅਤੇ ਬਲ਼ਦਾਂ ਦਾ, ਉਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ।
19 And you shall eat the fat till you be full, and shall drink blood till you be drunk of the victim which I shall slay for you.
੧੯ਤੁਸੀਂ ਮੇਰੀ ਬਲੀ ਤੋਂ ਜੋ ਮੈਂ ਤੁਹਾਡੇ ਲਈ ਕੱਟੀ ਐਨੀ ਚਰਬੀ ਖਾਓਗੇ ਕਿ ਰੱਜ ਜਾਓਗੇ ਅਤੇ ਐਨਾ ਲਹੂ ਪੀਓਗੇ ਕਿ ਮਸਤ ਹੋ ਜਾਓਗੇ।
20 And you shall be filled at my table with horses, and mighty horsemen, and all the men of war, saith the Lord God.
੨੦ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਯੋਧਿਆਂ ਨਾਲ ਰੱਜੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
21 And I will set my glory among the nations: and all nations shall see my judgment that I have executed, and my hand that I have laid upon them.
੨੧ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਹਨਾਂ ਨੂੰ ਪਾਇਆ, ਵੇਖਣਗੀਆਂ।
22 And the house of Israel shall know that I am the Lord their God from that day and forward.
੨੨ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ!
23 And the nations shall know that the house of Israel were made captives for their iniquity, because they forsook me, and I hid my face from them: and I delivered them into the hands of their enemies, and they fell all by the sword.
੨੩ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਪਾਪਾਂ ਦੇ ਕਾਰਨ ਗੁਲਾਮੀ ਵਿੱਚ ਪਿਆ, ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਇਸ ਲਈ ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਹਨਾਂ ਨੂੰ ਉਹਨਾਂ ਦੇ ਵਿਰੋਧਤਾ ਦੇ ਹੱਥ ਵਿੱਚ ਦੇ ਦਿੱਤਾ। ਤਾਂ ਉਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ।
24 I have dealt with them according to their uncleanness, and wickedness, and hid my face from them.
੨੪ਉਹਨਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਹਨਾਂ ਨਾਲ ਵਰਤਾਰਾ ਕੀਤਾ। ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾਇਆ।
25 Therefore, thus saith the Lord God: Now will I bring back the captivity of Jacob, and will have mercy on all the house of Israel: and I will be jealous for my holy name.
੨੫ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ।
26 And they shall bear their confusion, and all the transgressions wherewith they have transgressed against me, when they shall dwell in their land securely fearing no man:
੨੬ਉਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਹਨਾਂ ਕਰਕੇ ਉਹ ਮੇਰੇ ਅਪਰਾਧੀ ਹੋਏ, ਚੁੱਕਣਗੇ, ਜਦੋਂ ਉਹ ਆਪਣੀ ਭੂਮੀ ਉੱਤੇ ਨਿਸ਼ਚਿੰਤ ਵੱਸਣਗੇ, ਤਾਂ ਕੋਈ ਉਹਨਾਂ ਨੂੰ ਨਾ ਡਰਾਵੇਗਾ।
27 And I shall have brought them back from among the nations, and shall have gathered them together out of the lands of their enemies, and shall be sanctified in them, in the sight of many nations.
੨੭ਜਦੋਂ ਮੈਂ ਉਹਨਾਂ ਨੂੰ ਉੱਮਤਾਂ ਵਿੱਚੋਂ ਮੋੜ ਲਿਆਇਆ, ਉਹਨਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤਰ ਠਹਿਰਾਇਆ ਗਿਆ।
28 And they shall know that I am the Lord their God, because I caused them to be carried away among the nations; and I have gathered them together unto their own land, and have not left any of them there.
੨੮ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ! ਇਸ ਲਈ ਕਿ ਮੈਂ ਉਹਨਾਂ ਨੂੰ ਕੌਮਾਂ ਦੇ ਵਿਚਕਾਰ ਗੁਲਾਮੀ ਵਿੱਚ ਭੇਜਿਆ ਅਤੇ ਮੈਂ ਹੀ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਇਕੱਠਾ ਕੀਤਾ। ਉਹਨਾਂ ਵਿੱਚੋਂ ਇੱਕ ਵੀ ਉੱਥੇ ਨਾ ਛੱਡਾਂਗਾ।
29 And I will hide my face no more from them, for I have poured out my spirit upon all the house of Israel, saith the Lord God.
੨੯ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਾਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।