< Judges 3 >

1 These are the nations which the Lord left, that by them he might instruct Israel, and all that had not known the wars of the Chanaanites:
ਇਸਰਾਏਲੀਆਂ ਵਿੱਚੋਂ ਜਿਹੜੇ ਕਨਾਨ ਦੀਆਂ ਸਾਰੀਆਂ ਲੜਾਈਆਂ ਨੂੰ ਨਹੀਂ ਜਾਣਦੇ ਸਨ, ਉਨ੍ਹਾਂ ਨੂੰ ਪਰਖਣ ਲਈ ਯਹੋਵਾਹ ਨੇ ਇਨ੍ਹਾਂ ਕੌਮਾਂ ਨੂੰ ਦੇਸ਼ ਵਿੱਚ ਰਹਿਣ ਦਿੱਤਾ,
2 That afterwards their children might learn to fight with their enemies, and to be trained up to war:
ਸਿਰਫ਼ ਇਸ ਲਈ ਤਾਂ ਜੋ ਇਸਰਾਏਲੀਆਂ ਦੀਆਂ ਪੀੜ੍ਹੀਆਂ ਨੂੰ ਜਿਨ੍ਹਾਂ ਨੂੰ ਪਹਿਲਾਂ ਲੜਾਈ ਦਾ ਢੰਗ ਨਹੀਂ ਆਉਂਦਾ ਸੀ, ਉਹਨਾਂ ਨੂੰ ਸਿਖਾਵੇ,
3 The five princes of the Philistines, and all the Chanaanites, and the Sidonians, and the Hevites that dwelt in mount Libanus, from mount Baal Hermon to the entering into Emath.
ਅਰਥਾਤ ਫ਼ਲਿਸਤੀਆਂ ਦੇ ਪੰਜ ਅਧਿਕਾਰੀ ਅਤੇ ਸਾਰੇ ਕਨਾਨੀ, ਸੀਦੋਨੀ ਅਤੇ ਹਿੱਵੀ ਜਿਹੜੇ ਲਬਾਨੋਨ ਦੇ ਪਰਬਤ ਵਿੱਚ ਬਆਲ-ਹਰਮੋਨ ਦੇ ਪਰਬਤ ਤੋਂ ਲੈ ਕੇ ਹਮਾਥ ਦੇ ਰਸਤੇ ਤੱਕ ਵੱਸਦੇ ਸਨ।
4 And he left them, that he might try Israel by them, whether they would hear the commandments of the Lord, which he had commanded their fathers by the hand of Moses, or not.
ਇਹ ਇਸ ਲਈ ਰਹੇ ਤਾਂ ਜੋ ਉਨ੍ਹਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਈ ਜਾਵੇ ਅਤੇ ਪਤਾ ਲੱਗੇ ਕਿ ਉਹ ਯਹੋਵਾਹ ਦੇ ਹੁਕਮਾਂ ਨੂੰ ਜੋ ਉਸ ਨੇ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਸਨ, ਮੰਨਣਗੇ ਜਾਂ ਨਹੀਂ।
5 So the children of Israel dwelt in the midst of the Chanaanite, and the Hethite, and the Amorrhite, and the Pherezite, and the Hevite, and the Jebusite:
ਇਸ ਲਈ ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਵਿਚਕਾਰ ਵੱਸਦੇ ਸਨ
6 And they took their daughters to wives, and they gave their own daughters to their sons, and they served their gods.
ਅਤੇ ਉਨ੍ਹਾਂ ਨੇ ਉਹਨਾਂ ਜਾਤੀਆਂ ਦੀਆਂ ਧੀਆਂ ਨਾਲ ਆਪ ਵਿਆਹ ਕੀਤੇ, ਅਤੇ ਆਪਣੀਆਂ ਧੀਆਂ ਉਹਨਾਂ ਦੇ ਪੁੱਤਰਾਂ ਨੂੰ ਦਿੱਤੀਆਂ ਅਤੇ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ।
7 And they did evil in the sight of the Lord, and they forgot their God, and served Baalim and Astaroth.
ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ੇਰਾਹ ਦੇਵੀਆਂ ਦੀ ਪੂਜਾ ਕਰਨ ਲੱਗੇ।
8 And the Lord being angry with Israel, delivered them into the hands of Chusan Rasathaim king of Mesopotamia, and they served him eight years.
ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਨੂੰ ਮਸੋਪੋਤਾਮੀਆ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਦੇ ਹੱਥ ਕਰ ਦਿੱਤਾ ਅਤੇ ਉਹ ਅੱਠ ਸਾਲ ਤੱਕ ਕੂਸ਼ਨ-ਰਿਸ਼ਾਤੈਮ ਦੇ ਗ਼ੁਲਾਮ ਰਹੇ।
9 And they cried to the Lord, who raised them up a saviour, and delivered them, to wit, Othoniel the son of Cenez, the younger brother of Caleb:
ਫਿਰ ਇਸਰਾਏਲੀਆਂ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਥਨੀਏਲ ਨੂੰ ਚੁਣਿਆ ਅਰਥਾਤ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੂੰ ਜਿਸ ਨੇ ਉਨ੍ਹਾਂ ਨੂੰ ਬਚਾਇਆ।
10 And the spirit of the Lord was in him, and he judged Israel. And he went out to fight, and the Lord delivered into his hands Chusan Rasathaim king of Syria, and he overthrew him.
੧੦ਯਹੋਵਾਹ ਦਾ ਆਤਮਾ ਆਥਨੀਏਲ ਦੇ ਉੱਤੇ ਆਇਆ ਅਤੇ ਉਹ ਇਸਰਾਏਲ ਦਾ ਨਿਆਈਂ ਬਣਿਆ ਅਤੇ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਹੋਵਾਹ ਨੇ ਅਰਾਮ ਦੇ ਰਾਜਾ ਕੂਸ਼ਨ-ਰਿਸ਼ਾਤੈਮ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਸ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ।
11 And the land rested forty years, and Othoniel the son of Cenez died.
੧੧ਤਦ ਚਾਲ੍ਹੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਰਹੀ, ਫਿਰ ਕਨਜ਼ ਦਾ ਪੁੱਤਰ ਆਥਨੀਏਲ ਮਰ ਗਿਆ।
12 And the children of Israel did evil again in the sight of the Lord: who strengthened against them Eglon king of Moab: because they did evil in his sight.
੧੨ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਅਤੇ ਯਹੋਵਾਹ ਨੇ ਮੋਆਬ ਦੇ ਰਾਜਾ ਅਗਲੋਨ ਨੂੰ ਇਸਰਾਏਲ ਦੇ ਉੱਤੇ ਪਰਬਲ ਕੀਤਾ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਸੀ।
13 And he joined to him the children of Ammon, and Amalec: and he went and overthrew Israel, and possessed the city of palm trees.
੧੩ਇਸ ਲਈ ਉਸ ਨੇ ਅੰਮੋਨੀਆਂ ਅਤੇ ਅਮਾਲੇਕੀਆਂ ਨੂੰ ਆਪਣੇ ਨਾਲ ਮਿਲਾਇਆ ਅਤੇ ਇਸਰਾਏਲ ਉੱਤੇ ਹਮਲਾ ਕੀਤਾ ਅਤੇ ਖ਼ਜੂਰਾਂ ਵਾਲੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ
14 And the children of Israel served Eglon king of Moab eighteen years:
੧੪ਤਦ ਇਸਰਾਏਲੀ ਅਠਾਰਾਂ ਸਾਲਾਂ ਤੱਕ ਮੋਆਬ ਦੇ ਰਾਜਾ ਅਗਲੋਨ ਦੀ ਸੇਵਾ ਟਹਿਲ ਕਰਦੇ ਰਹੇ।
15 And afterwards they cried to the Lord, who raised them up a saviour called Aod, the son of Gera, the son of Jemini, who used the left hand as well as the right. And the children of Israel sent presents to Eglon king of Moab by him.
੧੫ਫਿਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਚਾਉਣ ਵਾਲੇ ਨੂੰ ਅਰਥਾਤ ਬਿਨਯਾਮੀਨ ਗੋਤ ਦੇ ਗੇਰਾ ਦੇ ਪੁੱਤਰ ਏਹੂਦ ਨੂੰ ਜੋ ਖੱਬਾ ਸੀ, ਚੁਣਿਆ ਅਤੇ ਇਸਰਾਏਲੀਆਂ ਨੇ ਉਸ ਦੇ ਹੱਥ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਭੇਜਿਆ।
16 And he made himself a two-edged sword, with a haft in the midst of the length of the palm of the hand, and was girded therewith under his garment on the right thigh.
੧੬ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੋਧਾਰੀ ਤਲਵਾਰ ਬਣਵਾਈ ਅਤੇ ਉਸ ਨੂੰ ਆਪਣੇ ਕੱਪੜਿਆਂ ਦੇ ਹੇਠ ਸੱਜੇ ਪੱਟ ਨਾਲ ਬੰਨ੍ਹ ਲਿਆ।
17 And he presented the gifts to Eglon king of Moab. Now Eglon was exceeding fat.
੧੭ਤਦ ਉਹ ਉਸ ਨਜ਼ਰਾਨੇ ਨੂੰ ਮੋਆਬ ਦੇ ਰਾਜਾ ਕੋਲ ਲਿਆਇਆ। ਅਗਲੋਨ ਇੱਕ ਮੋਟੇ ਢਿੱਡ ਵਾਲਾ ਮਨੁੱਖ ਸੀ।
18 And when he had presented the gifts unto him, he followed his companions that came along with him.
੧੮ਅਤੇ ਅਜਿਹਾ ਹੋਇਆ ਜਦ ਏਹੂਦ ਨੇ ਨਜ਼ਰਾਨਾ ਉਸ ਨੂੰ ਦੇ ਦਿੱਤਾ ਤਾਂ ਜਿਹੜੇ ਲੋਕ ਨਜ਼ਰਾਨਾ ਚੁੱਕ ਕੇ ਲਿਆਏ ਸਨ, ਉਨ੍ਹਾਂ ਨੂੰ ਉਸ ਨੇ ਭੇਜ ਦਿੱਤਾ।
19 Then returning from Galgal, where the idols were, be said to the king: I have a secret message to thee, O king. And he commanded silence: and all being gone out that were about him,
੧੯ਪਰ ਉਹ ਆਪ ਪੱਥਰ ਦੀ ਖਾਣ ਕੋਲੋਂ ਜੋ ਗਿਲਗਾਲ ਵਿੱਚ ਹੈ, ਵਾਪਿਸ ਆਇਆ ਅਤੇ ਅਗਲੋਨ ਨੂੰ ਕਿਹਾ, “ਹੇ ਮਹਾਰਾਜ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।” ਅਗਲੋਨ ਨੇ ਕਿਹਾ, “ਥੋੜੀ ਦੇਰ ਲਈ ਬਾਹਰ ਜਾਓ।” ਤਦ ਜਿਹੜੇ ਉਸ ਦੇ ਆਲੇ-ਦੁਆਲੇ ਖੜ੍ਹੇ ਸਨ, ਸਭ ਬਾਹਰ ਨਿੱਕਲ ਗਏ।
20 Aod went in to him: now he was sitting in a summer parlour alone, and he said: I have a word from God to thee. And he forthwith rose up from his throne,
੨੦ਤਦ ਏਹੂਦ ਉਸ ਦੇ ਕੋਲ ਆਇਆ, ਉਸ ਵੇਲੇ ਉਹ ਹਵਾਦਾਰ ਚੁਬਾਰੇ ਵਿੱਚ ਜੋ ਸਿਰਫ਼ ਉਸ ਦੇ ਲਈ ਸੀ, ਬੈਠਿਆ ਹੋਇਆ ਸੀ। ਫਿਰ ਏਹੂਦ ਨੇ ਕਿਹਾ, “ਤੁਹਾਡੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ ਹੈ।” ਤਦ ਉਹ ਗੱਦੀ ਉੱਤੋਂ ਉੱਠ ਕੇ ਖੜ੍ਹਾ ਹੋ ਗਿਆ।
21 And Aod put forth his left hand, and took the dagger from his right thigh, and thrust it into his belly,
੨੧ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ।
22 With such force that the haft went in after the blade into the wound, and was closed up with the abundance of fat. So that he did not draw out the dagger, but left it in his body as he had struck it in. And forthwith by the secret parts of nature the excrements of the belly came out.
੨੨ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
23 But Aod carefully shutting the doors of the parlour and locking them,
੨੩ਤਦ ਏਹੂਦ ਨੇ ਬਾਹਰ ਵਿਹੜੇ ਵਿੱਚ ਆ ਕੇ ਚੁਬਾਰੇ ਦਾ ਦਰਵਾਜ਼ਾ ਆਪਣੇ ਪਿੱਛੇ ਬੰਦ ਕੀਤਾ ਅਤੇ ਤਾਲਾ ਲਗਾ ਦਿੱਤਾ।
24 Went out by a postern door. And the king’s servants going in, saw the doors of the parlour shut, and they said: Perhaps he is easing nature in his summer parlour.
੨੪ਜਦ ਉਹ ਨਿੱਕਲ ਗਿਆ ਤਾਂ ਅਗਲੋਨ ਦੇ ਸੇਵਕ ਆਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਚੁਬਾਰੇ ਦੇ ਦਰਵਾਜ਼ੇ ਬੰਦ ਸਨ ਤਾਂ ਉਨ੍ਹਾਂ ਨੇ ਕਿਹਾ, “ਉਹ ਹਵਾਦਾਰ ਚੁਬਾਰੇ ਦੀ ਅੰਦਰਲੀ ਕੋਠੜੀ ਵਿੱਚ ਪਖ਼ਾਨੇ ਵਿੱਚ ਬੈਠਾ ਹੋਵੇਗਾ।”
25 And waiting a long time till they were ashamed, and seeing that no man opened the door, they took a key: and opening, they found their lord lying dead on the ground.
੨੫ਅਤੇ ਉਹ ਬਹੁਤ ਦੇਰ ਤੱਕ ਉਸ ਦੀ ਉਡੀਕ ਕਰਦੇ ਰਹੇ, ਇੱਥੋਂ ਤੱਕ ਕਿ ਉਹ ਸ਼ਰਮਿੰਦੇ ਹੋਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਉਹ ਚੁਬਾਰੇ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਉਨ੍ਹਾਂ ਨੇ ਆਪ ਹੀ ਚਾਬੀ ਲਾ ਕੇ ਦਰਵਾਜ਼ਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮਰਿਆ ਪਿਆ ਸੀ!
26 But Aod, while they were in confusion, escaped, and passed by the place of the idols, from whence he had returned. And he came to Seirath:
੨੬ਉਨ੍ਹਾਂ ਦੇ ਉਡੀਕਣ ਦੇ ਸਮੇਂ ਵਿੱਚ ਏਹੂਦ ਭੱਜ ਗਿਆ ਅਤੇ ਪੱਥਰ ਦੀ ਖਾਣ ਤੋਂ ਪਾਰ ਲੰਘ ਗਿਆ ਅਤੇ ਸਈਰਾਹ ਦੇ ਵਿੱਚ ਜਾ ਕੇ ਬਚ ਗਿਆ।
27 And forthwith he sounded the trumpet in mount Ephraim: and the children of Israel went down with him, he himself going in the front.
੨੭ਫਿਰ ਅਜਿਹਾ ਹੋਇਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੇ ਇਫ਼ਰਾਈਮ ਦੇ ਪਰਬਤ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਨੇ ਨਾਲ ਪਰਬਤ ਤੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।
28 And he said to them: Follow me: for the Lord hath delivered our enemies the Moabites into our hands. And they went down after him, and seized upon the fords of the Jordan, which are in the way to Moab: and they suffered no man to pass over.
੨੮ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਪਿੱਛੇ-ਪਿੱਛੇ ਆਓ ਕਿਉਂ ਜੋ ਯਹੋਵਾਹ ਨੇ ਤੁਹਾਡੇ ਮੋਆਬੀ ਵੈਰੀਆਂ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ।” ਤਦ ਉਹ ਉਸ ਦੇ ਪਿੱਛੇ ਉੱਤਰੇ ਅਤੇ ਯਰਦਨ ਦੇ ਕਿਨਾਰਿਆਂ ਨੂੰ ਜੋ ਮੋਆਬ ਦੀ ਵੱਲ ਸਨ, ਕਬਜ਼ਾ ਕਰ ਲਿਆ ਅਤੇ ਇੱਕ ਨੂੰ ਵੀ ਪਾਰ ਨਾ ਲੰਘਣ ਦਿੱਤਾ।
29 But they slew of the Moabites at that time, about ten thousand, all strong and Valiant men: none of them could escape.
੨੯ਉਸ ਸਮੇਂ ਉਨ੍ਹਾਂ ਨੇ ਮੋਆਬ ਦੇ ਲੱਗਭੱਗ ਦਸ ਹਜ਼ਾਰ ਮਨੁੱਖ ਮਾਰ ਦਿੱਤੇ, ਉਹ ਸਾਰੇ ਬਲਵੰਤ ਅਤੇ ਤਕੜੇ ਲੋਕ ਸਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।
30 And Moab was humbled that day under the hand of Israel: and the land rested eighty years.
੩੦ਇਸ ਤਰ੍ਹਾਂ ਉਸ ਦਿਨ ਮੋਆਬ ਇਸਰਾਏਲ ਦੇ ਹੱਥ ਵਿੱਚ ਆ ਗਿਆ ਅਤੇ ਅੱਸੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਬਣੀ ਰਹੀ।
31 After him was Samgar the son of Anath, who slew of the Philistines six hundred men with a ploughshare: and he also defended Israel.
੩੧ਏਹੂਦ ਤੋਂ ਬਾਅਦ ਅਨਾਥ ਦਾ ਪੁੱਤਰ ਸ਼ਮਗਰ ਉੱਠਿਆ ਅਤੇ ਉਸ ਨੇ ਫ਼ਲਿਸਤੀਆਂ ਵਿੱਚੋਂ ਛੇ ਸੌ ਮਨੁੱਖਾਂ ਨੂੰ ਬਲ਼ਦ ਦੀ ਆਰ ਨਾਲ ਮਾਰਿਆ, ਇਸ ਤਰ੍ਹਾਂ ਉਸ ਨੇ ਵੀ ਇਸਰਾਏਲ ਨੂੰ ਬਚਾਇਆ।

< Judges 3 >