< 1 Kings 19 >

1 Ahab told Jezebel everything that Elijah had done and that he had killed all the prophets of Baal with the sword.
ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ।
2 Jezebel sent a messenger to Elijah to say, “May the gods do as much to me and more if by tomorrow I haven't made your life like the lives of those you killed!”
ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ
3 Elijah was afraid and ran for his life. When he arrived in Beersheba in Judah, he left his servant there
ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।
4 and traveled another day's journey into the desert. He sat down under a broom tree and asked to die. “I've had enough now, Lord,” he said. “Take my life! I'm no better than my forefathers.”
ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।
5 He lay down and fell asleep under the broom tree. All of a sudden an angel touched him and said, “Get up, and eat.”
ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।
6 He looked around, and there beside his head was some bread baking over hot coals, and a jar of water. He ate and drank and lay down again.
ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।
7 The angel of the Lord returned a second time and touched him, and said, “Get up and eat, otherwise the journey will be too much for you.”
ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ।
8 So he got up and ate and drank, and with the strength the food gave him he was able to walk forty days and forty nights to Mount Horeb, the mountain of God.
ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।
9 There he entered a cave and spent the night. The Lord spoke to Elijah, and asked him, “What are you doing here, Elijah?”
ਉੱਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
10 “I have worked passionately for the Lord God Almighty,” he replied. “But the Israelites have abandoned your agreement, torn down your altars, and killed your prophets with the sword. I am the only one who's left, and they are trying to kill me as well.”
੧੦ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
11 Then the Lord told him, “Go out and stand on the mountain before the Lord.” Right then the Lord passed by. A tremendously powerful wind ripped into the mountains and smashed rocks before the Lord, but the Lord wasn't in the wind. After the wind there came an earthquake, but the Lord wasn't in the earthquake.
੧੧ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਰਬਤ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ।
12 After the earthquake there came a fire, but the Lord wasn't in the fire. And after the fire came a voice speaking in a gentle whisper.
੧੨ਤਾਂ ਭੁਚਾਲ ਦੇ ਪਿੱਛੋਂ ਅੱਗ ਆਈ ਪਰ ਯਹੋਵਾਹ ਅੱਗ ਦੇ ਵਿੱਚ ਵੀ ਨਹੀਂ ਸੀ। ਤਾਂ ਅੱਗ ਦੇ ਪਿੱਛੋਂ ਇੱਕ ਹੌਲੀ ਅਤੇ ਨਿਮ੍ਹੀ ਅਵਾਜ਼ ਆਈ।
13 When Elijah heard it, he wrapped his cloak around his face and went out and stood at the cave entrance. Immediately a voice spoke to him and asked, “What are you doing here, Elijah?”
੧੩ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
14 “I have worked passionately for the Lord God Almighty,” he replied. “But the Israelites have abandoned your agreement, torn down your altars, and killed your prophets with the sword. I am the only one who's left, and they are trying to kill me as well.”
੧੪ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
15 The Lord told him, “Go back the way you came to the desert of Damascus. When you get there, go and anoint Hazael king of Aram.
੧੫ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਜਾ ਅਤੇ ਉਜਾੜ ਦੇ ਰਾਹ ਦੰਮਿਸ਼ਕ ਨੂੰ ਮੁੜ ਜਾ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।
16 Also anoint Jehu, son of Nimshi, king of Israel and Elisha, son of Shaphat, from Abel-meholah, to take over from you as prophet.
੧੬ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਜੋ ਅਬੇਲ - ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ।
17 Jehu will execute anyone who escapes the sword of Hazael, and Elisha will execute anyone who escapes the sword of Jehu.
੧੭ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਰੇਗਾ।
18 I still have seven thousand left in Israel, all those who have not bowed their knees to worship and whose mouths have not kissed him.”
੧੮ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਆਪਣੇ ਗੋਡੇ ਬਆਲ ਦੇ ਅੱਗੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।
19 So Elijah left, and went and found Elisha, son of Shaphat. He was plowing with twelve pairs of oxen, and he was with the twelfth pair. Elijah went over to him and threw his cloak around him.
੧੯ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ।
20 Elisha left the oxen, ran after Elijah, and said, “Please let me go and kiss my father and mother goodbye, and then I will follow you.” “Go on home,” Elijah replied. “I've never done anything for you.”
੨੦ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ?
21 Elisha left him, took his pair of oxen, and slaughtered them. Using the wood of the oxen's yoke as fuel, he cooked the meat and gave it to the people, and they ate it. Then he left to follow and serve Elijah.
੨੧ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।

< 1 Kings 19 >