< 1 Samuel 24 >

1 When Saul returned from chasing the Philistines, it was reported to him, “David is in the Desert of En-gedi.”
ਅਜਿਹਾ ਹੋਇਆ ਜਦ ਸ਼ਾਊਲ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਵੇਖੋ, ਦਾਊਦ ਏਨ-ਗਦੀ ਦੀ ਉਜਾੜ ਵਿੱਚ ਹੈ।
2 So Saul took three thousand specially-picked men from all Israel and went searching for David and his men in the area around Wild Goats' Rocks.
ਤਦ ਸ਼ਾਊਲ ਸਾਰੇ ਇਸਰਾਏਲ ਵਿੱਚੋਂ ਤਿੰਨ ਹਜ਼ਾਰ ਚੁਣਵੇਂ ਮਨੁੱਖ ਕੱਢ ਕੇ ਜੰਗਲੀ ਬੱਕਰੀਆਂ ਦੇ ਟੇਕਰੇ ਵੱਲ ਦਾਊਦ ਅਤੇ ਉਹ ਦੇ ਮਨੁੱਖਾਂ ਨੂੰ ਭਾਲਣ ਤੁਰਿਆ।
3 As Saul passed the sheep pens on the way, there was a cave, and he went in to relieve himself. David and his men were hiding deep inside the cave.
ਜਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ। ਉੱਥੇ ਇੱਕ ਗੁਫ਼ਾ ਸੀ ਸੋ ਸ਼ਾਊਲ ਜੰਗਲ ਪਾਣੀ ਫਿਰਨ ਲਈ ਉਸ ਗੁਫ਼ਾ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਮੇਤ ਉਸੇ ਗੁਫ਼ਾ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ।
4 David's men said to him, “Today's the day the Lord promised you when he told you, ‘Listen, I'm going to hand over your enemy to you, so you can do to him whatever you want.’” Then David crept up quietly and cut a piece from the edge of Saul's robe.
ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਚੁੱਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ।
5 But afterwards David felt really bad because he'd cut off a piece of Saul's robe.
ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ।
6 He told his men, “May the Lord prevent me from doing anything like this to my master, the Lord's anointed one. I will never attack him, for he is the Lord's anointed one.”
ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਕਿ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਅਭਿਸ਼ੇਕ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਅਭਿਸ਼ੇਕ ਕੀਤਾ ਹੋਇਆ ਹੈ।
7 He reprimanded his men and didn't allow them to attack Saul. Saul stood up and went on his way.
ਸੋ ਦਾਊਦ ਨੇ ਆਪਣੇ ਮਨੁੱਖਾਂ ਨੂੰ ਇਹ ਗੱਲਾਂ ਸੁਣਾ ਕੇ ਰੋਕਿਆ ਅਤੇ ਉਨ੍ਹਾਂ ਨੂੰ ਸ਼ਾਊਲ ਉੱਤੇ ਹੱਥ ਨਾ ਚਲਾਉਣ ਦਿੱਤਾ ਅਤੇ ਸ਼ਾਊਲ ਗੁਫ਼ਾ ਵਿੱਚੋਂ ਉੱਠ ਨਿੱਕਲ ਕੇ ਆਪਣੇ ਰਾਹ ਤੁਰਿਆ।
8 A little later David came out of the cave and shouted, “My master the king!” When Saul looked around, David bowed down with his face to the ground.
ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਗੁਫ਼ਾ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਰਾਜਾ! ਜਦ ਸ਼ਾਊਲ ਨੇ ਪਿਛੇ ਮੁੜ ਕੇ ਜਦ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
9 “Why do you pay attention to people who say, ‘Watch out, David wants to harm you’?” David asked.
ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਿਉਂ ਕੰਨ ਲਾਉਂਦਾ ਹੈ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ?
10 “Just look! You've seen with your own eyes today that the Lord handed you over to me in the cave. Some urged me to kill you, but I showed you compassion, and said, ‘I refuse to attack my master, for he is the Lord's anointed one.’
੧੦ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਦੇਖਿਆ ਜੋ ਯਹੋਵਾਹ ਨੇ ਅੱਜ ਹੀ ਕਿਸ ਤਰ੍ਹਾਂ ਤੈਨੂੰ ਗੁਫ਼ਾ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਅਭਿਸ਼ੇਕ ਕੀਤਾ ਹੋਇਆ ਹੈ।
11 Take a look, my father! You see this piece of your robe I'm holding. Yes, I did I cut it off, but I didn't kill you. Now you can see for yourself and you can be sure that I have done nothing evil or rebellious. I have not sinned against you, but you are hunting me down, trying to kill me.
੧੧ਹੇ ਮੇਰੇ ਪਿਤਾ, ਵੇਖ, ਇਹ ਵੀ ਵੇਖ, ਤੇਰੀ ਚੱਦਰ ਦਾ ਪੱਲਾ ਮੇਰੇ ਹੱਥ ਵਿੱਚ ਹੈ ਮੈਂ ਤੇਰੀ ਚੱਦਰ ਦਾ ਪੱਲਾ ਕੱਟ ਲਿਆ ਪਰ ਤੈਨੂੰ ਨਾ ਮਾਰਿਆ। ਸੋ ਹੁਣ ਤੂੰ ਇਸ ਗੱਲ ਤੋਂ ਜਾਣ ਅਤੇ ਵੇਖ ਜੋ ਨਾ ਮੇਰੇ ਹੱਥ ਵਿੱਚ ਖੋਟ ਹੈ ਅਤੇ ਨਾ ਹੀ ਦੋਸ਼ ਹੈ ਅਤੇ ਮੈਂ ਤੇਰਾ ਕੋਈ ਪਾਪ ਨਹੀਂ ਕੀਤਾ ਤਾਂ ਵੀ ਤੂੰ ਮੇਰੀ ਜਿੰਦ ਦਾ ਨਾਸ ਕਰਨ ਦੀ ਭਾਲ ਵਿੱਚ ਲੱਗਾ ਰਹਿੰਦਾ ਹੈਂ।
12 May the Lord decide between you and me as to who of us is right, and may the Lord punish you, but I myself will never try to harm you.
੧੨ਮੇਰਾ ਤੇਰਾ ਨਿਆਂ ਯਹੋਵਾਹ ਕਰੇ ਅਤੇ ਯਹੋਵਾਹ ਤੈਥੋਂ ਬਦਲਾ ਲਵੇ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ।
13 As the old saying goes, ‘From the wicked comes wickedness,’ but I myself will never try to harm you.
੧੩ਜਿਵੇਂ ਪੁਰਾਣਿਆਂ ਦੀ ਅਖਾਉਤ ਵਿੱਚ ਹੈ ਭਈ ਬੁਰਿਆਂ ਤੋਂ ਬੁਰਿਆਈ ਹੀ ਹੁੰਦੀ ਹੈ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ।
14 Who is the king of Israel coming after? Who are you chasing? A dead dog! Just a flea!
੧੪ਇਸਰਾਏਲ ਦਾ ਰਾਜਾ ਕਿਸ ਦੇ ਮਗਰ ਨਿੱਕਲਿਆ ਹੈ ਅਤੇ ਤੂੰ ਕਿਸ ਦਾ ਪਿੱਛਾ ਕਰਨ ਲਈ ਆਇਆ ਹੈਂ? ਭਲਾ, ਮਰੇ ਹੋਏ ਕੁੱਤੇ ਦਾ ਜਾਂ ਇੱਕ ਪਿੱਸੂ ਦਾ!
15 May the Lord decide and choose between you and me. May he pay attention to my case and support it; may he save me from you.”
੧੫ਫੇਰ ਯਹੋਵਾਹ ਹੀ ਨਿਆਈਂ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ।
16 After David finished saying this, Saul asked, “Is that you speaking, David my son?” and he wept out loud.
੧੬ਅਜਿਹਾ ਹੋਇਆ ਜਦ ਦਾਊਦ ਨੇ ਇਹ ਗੱਲਾਂ ਸ਼ਾਊਲ ਨੂੰ ਆਖ ਦਿੱਤੀਆਂ ਤਾਂ ਸ਼ਾਊਲ ਬੋਲਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਅਤੇ ਸ਼ਾਊਲ ਉੱਚੀ ਅਵਾਜ਼ ਨਾਲ ਰੋਇਆ
17 He told David, “You are a better person than I am, because you have repaid me with good, but I have repaid you with evil.
੧੭ਤਦ ਉਸ ਨੇ ਦਾਊਦ ਨੂੰ ਆਖਿਆ, ਤੂੰ ਮੇਰੇ ਤੋਂ ਵੱਧ ਧਰਮੀ ਹੈਂ ਕਿਉਂ ਜੋ ਮੈਂ ਤੇਰੇ ਨਾਲ ਬੁਰਿਆਈ ਕੀਤੀ ਪਰ ਤੂੰ ਉਹ ਦੇ ਬਦਲੇ ਮੇਰੇ ਨਾਲ ਭਲਿਆਈ ਕੀਤੀ ਹੈ।
18 Today you have demonstrated how well you have treated me—for when the Lord handed me over to you, you didn't kill me.
੧੮ਅੱਜ ਤੂੰ ਪ੍ਰਗਟ ਕੀਤਾ ਜੋ ਤੂੰ ਮੇਰੇ ਨਾਲ ਭਲਿਆਈ ਕੀਤੀ ਜਦ ਕਿ ਜੋ ਯਹੋਵਾਹ ਨੇ ਮੈਨੂੰ ਤੇਰੇ ਹੱਥ ਵਿੱਚ ਕਰ ਦਿੱਤਾ ਪਰ ਤੂੰ ਮੈਨੂੰ ਨਾ ਮਾਰਿਆ।
19 For if a man caught hold of his enemy, would he let him escape unharmed? The Lord reward you well for how you've treated me today.
੧੯ਜੇ ਕਦੀ ਕੋਈ ਮਨੁੱਖ ਆਪਣੇ ਵੈਰੀ ਨੂੰ ਟੱਕਰ ਜਾਵੇ ਤਾਂ ਕੀ, ਉਹ ਨੂੰ ਸੁੱਖ-ਸਾਂਦ ਨਾਲ ਛੱਡ ਦਿੰਦਾ ਹੈ? ਸੋ ਯਹੋਵਾਹ ਉਸ ਭਲਿਆਈ ਦੇ ਥਾਂ ਜੋ ਤੂੰ ਅੱਜ ਮੇਰੇ ਨਾਲ ਕੀਤੀ ਹੈ ਤੇਰੇ ਨਾਲ ਵੀ ਭਲਿਆਈ ਕਰੇ।
20 Listen, I know you definitely will be king, and your rule over the kingdom of Israel will be secure.
੨੦ਵੇਖ, ਹੁਣ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਸੱਚ-ਮੁੱਚ ਤੂੰ ਰਾਜਾ ਬਣੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥ ਵਿੱਚ ਹੋਵੇਗਾ।
21 Now swear to me by the Lord that you will not destroy my descendants who follow me, and that you will not wipe out my name from my family line.”
੨੧ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸਹੁੰ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿੱਚੋਂ ਤੇਰੇ ਨਾਮ ਨੂੰ ਨਾ ਮਿਟਾਵਾਂਗਾ।
22 So David promised this to Saul with an oath. Then Saul went back home, but David and his men returned to the stronghold.
੨੨ਸੋ ਦਾਊਦ ਨੇ ਸ਼ਾਊਲ ਨਾਲ ਸਹੁੰ ਖਾਧੀ ਅਤੇ ਸ਼ਾਊਲ ਘਰ ਨੂੰ ਚੱਲਿਆ ਗਿਆ ਪਰ ਦਾਊਦ ਅਤੇ ਉਹ ਦੇ ਲੋਕ ਗੜ੍ਹ ਵਿੱਚ ਜਾ ਬੈਠੇ।

< 1 Samuel 24 >