< 2 Kings 17 >
1 Hoshea, son of Elah, became king of Israel, in the twelfth year of the reign of King Ahaz of Judah. He reigned in Samaria for nine years.
੧ਯਹੂਦਾਹ ਦੇ ਰਾਜਾ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਨੌਂ ਸਾਲ ਰਾਜ ਕੀਤਾ।
2 He did what was evil in the Lord's sight, but not in the same way the kings of Israel who were before him.
੨ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਇਸਰਾਏਲ ਦੇ ਉਨ੍ਹਾਂ ਰਾਜਿਆਂ ਵਾਂਗੂੰ ਨਹੀਂ ਜੋ ਉਸ ਤੋਂ ਪਹਿਲਾਂ ਸਨ।
3 Shalmaneser, king of Assyria, came and attacked him, and Hoshea submitted to him and paid him tribute.
੩ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਉਸ ਦੇ ਉੱਤੇ ਹਮਲਾ ਕੀਤਾ। ਹੋਸ਼ੇਆ ਉਸ ਦਾ ਦਾਸ ਹੋ ਗਿਆ ਅਤੇ ਉਸ ਨੂੰ ਨਜ਼ਰਾਨਾ ਦਿੱਤਾ।
4 But then the king of Assyria discovered that Hoshea was being disloyal. Hoshea had sent messengers to So, king of Egypt, asking for help, and he also had stopped sending annual tribute to the king of Assyria as he had done previously. So the king of Assyria arrested Hoshea and put him in prison.
੪ਅੱਸ਼ੂਰ ਦੇ ਰਾਜਾ ਨੇ ਹੋਸ਼ੇਆ ਦੀ ਚਾਲ ਨੂੰ ਬੁੱਝ ਲਿਆ ਕਿਉਂ ਜੋ ਉਸ ਨੇ ਮਿਸਰ ਦੇ ਰਾਜਾ ਦੇ ਕੋਲ ਦੂਤ ਭੇਜੇ ਸਨ ਅਤੇ ਅੱਸ਼ੂਰ ਦੇ ਰਾਜਾ ਕੋਲ ਉਹ ਨਜ਼ਰਾਨਾ ਲੈ ਕੇ ਨਾ ਗਿਆ, ਜਿਹੜਾ ਉਹ ਹਰ ਸਾਲ ਲੈ ਕੇ ਜਾਂਦਾ ਹੁੰਦਾ ਸੀ। ਇਸ ਕਰਕੇ ਅੱਸ਼ੂਰ ਦੇ ਰਾਜਾ ਨੇ ਉਸ ਨੂੰ ਬੰਦ ਕਰ ਲਿਆ ਅਤੇ ਬੰਨ੍ਹ ਕੇ ਬੰਦੀਖ਼ਾਨੇ ਵਿੱਚ ਪਾ ਦਿੱਤਾ।
5 Then the king of Assyria invaded the whole country, and attacked Samaria, besieging it for three years.
੫ਤਦ ਅੱਸ਼ੂਰ ਦੇ ਰਾਜਾ ਨੇ ਸਾਰੇ ਦੇਸ ਉੱਤੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਉੱਤੇ ਚੜ੍ਹਾਈ ਕਰ ਕੇ ਤਿੰਨ ਸਾਲ ਉਸ ਨੂੰ ਘੇਰੀਂ ਰੱਖਿਆ।
6 In the ninth year of the reign of Hoshea, the king of Assyria captured Samaria and deported the Israelites to Assyria. He settled them in Halah, in Gozan on the Habor River, and in the towns of the Medes.
੬ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।
7 All this happened because the people of Israel had sinned against the Lord their God, the one who had led them out of Egypt, saving them from the power of Pharaoh, king of Egypt. They had worshiped other gods,
੭ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫ਼ਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈਅ ਮੰਨਿਆ।
8 adopting the ways of the nations the Lord had driven out before the Israelites, and the pagan practices introduced by the kings of Israel.
੮ਜਿਨ੍ਹਾਂ ਕੌਮਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਉਨ੍ਹਾਂ ਦੀਆਂ ਅਤੇ ਇਸਰਾਏਲ ਦੇ ਰਾਜਿਆਂ ਦੀਆਂ ਬਣਾਈਆਂ ਹੋਈਆਂ ਬਿਧੀਆਂ ਉੱਤੇ ਚੱਲਦੇ ਸਨ।
9 Secretly the Israelites did things that were not right against the Lord their God. They built high places in all their towns, from watchtowers to fortified cities.
੯ਇਸਰਾਏਲੀਆਂ ਨੇ ਗੁਪਤ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ, ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਨੂੰ ਗੁੰਬਦ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ।
10 They set up pagan stone pillars and Asherah poles on every high hill and under every green tree.
੧੦ਉਨ੍ਹਾਂ ਨੇ ਹਰ ਉੱਚੇ ਟਿੱਲੇ ਉੱਤੇ ਤੇ ਹਰੇਕ ਹਰੇ ਰੁੱਖ ਦੇ ਹੇਠਾਂ ਆਪਣੇ ਲਈ ਥੰਮ੍ਹ ਅਤੇ ਲੱਕੜ ਦੇ ਦੇਵਤੇ ਖੜ੍ਹੇ ਕਰ ਲਏ।
11 They offered sacrifices on all the high places, just like the nations the Lord drove out before them. They did evil things, angering the Lord.
੧੧ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ
12 They worshiped idols, even though the Lord had told them, “You are not to do this.”
੧੨ਅਤੇ ਬੁੱਤਾਂ ਦੀ ਪੂਜਾ ਕੀਤੀ ਜਿਸ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਤੁਸੀਂ ਇਹ ਕੰਮ ਨਾ ਕਰਿਓ।
13 Yet the Lord had warned Israel and Judah repeatedly through all his prophets and seers, saying, “Leave your wicked ways and keep my commandments and instructions. Follow the whole law that I ordered your forefathers to obey, and gave to you through my servants the prophets.”
੧੩ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ।
14 But they refused listen, and they were as stubborn as their forefathers who did not trust the Lord their God.
੧੪ਤਦ ਵੀ ਉਨ੍ਹਾਂ ਨੇ ਨਾ ਸੁਣੀ ਪਰ ਆਪਣੇ ਪੁਰਖਿਆਂ ਵਾਂਗੂੰ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ, ਢੀਠ ਹੋ ਗਏ।
15 They gave up on his regulations and the covenant he had made with their forefathers, as well as the decrees he had given them. They followed pointless idols and they became pointless themselves, copying the nations around them that the Lord ordered them not to copy.
੧੫ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।
16 They ignored all the commandments of the Lord their God, and they made themselves two metal idols of calves and an Asherah pole. They bowed down in worship to the sun, moon, and stars and served Baal.
੧੬ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।
17 They sacrificed their sons and daughters as pagan burnt offerings, and practiced fortune-telling and witchcraft. They gave themselves over to doing what was evil in the Lord's sight, making him angry.
੧੭ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
18 So the Lord was extremely angry with Israel, and he banished them from his presence. Only the tribe of Judah was left,
੧੮ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ। ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ।
19 but even Judah did not keep the commandments of the Lord their God, but followed the idolatry that Israel had introduced.
੧੯ਯਹੂਦਾਹ ਨੇ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਉਹ ਉਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ।
20 The Lord gave up on all the descendants of Israel. He punished them and handed them over to their enemies, until he had banished them from his presence.
੨੦ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਅੰਸ ਨੂੰ ਰੱਦਿਆ ਅਤੇ ਉਨ੍ਹਾਂ ਨੂੰ ਨੀਵੀਆਂ ਕੀਤਾ ਅਤੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਦਿੱਤਾ।
21 When the Lord ripped Israel away from the house of David, they made Jeroboam, son of Nebat, their king. Jeroboam led Israel away from the Lord and made them commit terrible sins.
੨੧ਕਿਉਂ ਜੋ ਉਸ ਉੱਤਰੀ ਰਾਜ - ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਰਾਜਾ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨ ਤੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ।
22 The Israelites continued to practice all the sins that Jeroboam committed. They did not stop doing them,
੨੨ਅਤੇ ਇਸਰਾਏਲੀ ਉਹਨਾਂ ਸਾਰਿਆਂ ਪਾਪਾਂ ਵਿੱਚ ਤੁਰਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਉਨ੍ਹਾਂ ਨੇ ਉਹਨਾਂ ਨੂੰ ਨਾ ਛੱਡਿਆ।
23 so the Lord eventually expelled them from his presence, just as he had said he would through all his servants, the prophets. So the Israelites were deported from their land and taken to Assyria, where they are to this day.
੨੩ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ। ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ।
24 The king of Assyria brought people from Babylon, Kuthah, Avva, Hamath, and Sepharvaim and settled them in the towns of Samaria instead of the Israelites. They took over ownership of Samaria and lived in its towns.
੨੪ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫ਼ਰਵਇਮ ਦੇ ਲੋਕਾਂ ਨੂੰ ਲਿਆ ਕੇ, ਸਾਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ।
25 When they first started living there they did not worship the Lord, so he sent lions there among them, killing some of them.
੨੫ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ।
26 The king of Assyria was told, “The peoples that you brought and settled in the towns of Samaria they don't not know the rules of the God of the land. As a result, he has sent lions among them, which are killing them off because they don't know what the God of the land requires.”
੨੬ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।
27 The king of Assyria gave the order: “Send back one of the priests you deported from Samaria, and let him go back and live there and teach the rules of the God of the land.”
੨੭ਤਦ ਅੱਸ਼ੂਰ ਦੇ ਰਾਜਾ ਨੇ ਆਗਿਆ ਦਿੱਤੀ ਕਿ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਉਸ ਥਾਂ ਤੋਂ ਗੁਲਾਮ ਬਣਾ ਕੇ ਲੈ ਆਏ ਹੋ, ਉਹਨਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਕਿ ਉਹ ਉੱਥੇ ਜਾ ਕੇ ਵੱਸੇ ਅਤੇ ਉਨ੍ਹਾਂ ਨੂੰ ਉਸ ਦੇਸ ਦੇ ਦੇਵਤੇ ਦੀ ਰੀਤ ਸਿਖਾਉਣ।
28 So one of the priests who had been deported from Samaria returned to live in Bethel, and taught them how to worship the Lord.
੨੮ਤਦ ਉਹਨਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਉਹ ਸਾਮਰਿਯਾ ਵਿੱਚ ਗੁਲਾਮ ਬਣਾ ਕੇ ਲਿਆਏ ਸਨ, ਇੱਕ ਜਣਾ ਆ ਕੇ ਬੈਤਏਲ ਵਿੱਚ ਰਹਿਣ ਲੱਗਾ ਅਤੇ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ ਕਿ ਉਨ੍ਹਾਂ ਨੂੰ ਕਿਵੇਂ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ।
29 But the people of the different nations went on making their own gods in the towns where they had settled, and they placed them in the shrines of the high places that the people of Samaria had made.
੨੯ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।
30 Those from Babylon made Sukkoth Benoth, those from Kuthah made Nergal, and those from Hamath made Ashima.
੩੦ਬਾਬਲ ਦੇ ਮਨੁੱਖਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦੇ ਮਨੁੱਖਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦੇ ਮਨੁੱਖਾਂ ਨੇ ਅਸ਼ੀਮਾ ਨੂੰ ਬਣਾਇਆ।
31 The Avvites made Nibhaz and Tartak, and the Sepharvites sacrificed their children as burnt offerings to their gods Adrammelech and Anammelech.
੩੧ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਪੁੱਤਰਾਂ ਨੂੰ ਅਦਰਮਲਕ ਅਤੇ ਅਨਮਲਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ, ਅੱਗ ਵਿੱਚ ਸਾੜਦੇ ਹੁੰਦੇ ਸਨ।
32 While they worshiped the Lord, they also appointed priests from all kinds of their own people to offer sacrifices for them in the shrines of the high places.
੩੨ਇਸ ਤਰ੍ਹਾਂ ਉਹ ਯਹੋਵਾਹ ਦਾ ਭੈਅ ਮੰਨਣ ਵਾਲੇ ਤਾਂ ਹੋ ਗਏ, ਪਰ ਨਾਲ ਹੀ ਆਪਣੇ ਲਈ ਉੱਚਿਆਂ ਥਾਵਾਂ ਦੇ ਜਾਜਕ ਵੀ ਆਪਣੇ ਵਿੱਚੋਂ ਬਣਾ ਲਏ ਜੋ ਉਨ੍ਹਾਂ ਦੇ ਲਈ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਭੇਟਾਂ ਚੜ੍ਹਾਉਂਦੇ ਹੁੰਦੇ ਸਨ।
33 So even though they worshiped the Lord, they also worshiped their own gods following the practices of the nations they had come from.
੩੩ਉਹ ਯਹੋਵਾਹ ਦਾ ਭੈਅ ਮੰਨਦੇ ਸਨ ਪਰ ਨਾਲ ਹੀ ਉਨ੍ਹਾਂ ਕੌਮਾਂ ਦੀ ਰੀਤ ਅਨੁਸਾਰ ਜਿਨ੍ਹਾਂ ਵਿੱਚੋਂ ਉਹ ਕੱਢ ਕੇ ਲਿਆਂਦੇ ਗਏ ਸਨ, ਆਪਣੇ ਦੇਵਤਿਆਂ ਦੀ ਪੂਜਾ ਵੀ ਕਰਦੇ ਹੁੰਦੇ ਸਨ।
34 Even to this day they are still following their former practices. None of them truly worship the Lord or observe the regulations, requirements, laws, and commandments that the Lord gave to the descendants of Jacob, the one he named Israel.
੩੪ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ।
35 For the Lord had made an agreement with the Israelites, ordering them, “Don't worship other gods or bow down to them; don't serve them or offer sacrifices to them.
੩੫ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ।
36 You must worship only the Lord, who led you out of Egypt, helping you with his great power and strong arm. Only bow down to him; only offer sacrifices to him.
੩੬ਪਰ ਯਹੋਵਾਹ ਜੋ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉਸੇ ਦਾ ਭੈਅ ਮੰਨੋ ਅਤੇ ਉਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ।
37 Always pay attention to observe the regulations, requirements, laws, and commandments he gave you in writing, and don't worship other gods.
੩੭ਅਤੇ ਜੋ ਬਿਧੀਆਂ, ਆਗਿਆਵਾਂ, ਬਿਵਸਥਾ ਅਤੇ ਹੁਕਮਨਾਮਾ ਉਸ ਨੇ ਤੁਹਾਡੇ ਲਈ ਲਿਖੇ ਉਨ੍ਹਾਂ ਨੂੰ ਪੱਕਾ ਕਰ ਕੇ ਮੰਨਿਓ ਅਤੇ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ।
38 Don't forget the agreement I have made with you, and don't worship other gods.
੩੮ਜਿਹੜਾ ਨੇਮ ਮੈਂ ਤੁਹਾਡੇ ਨਾਲ ਬੰਨ੍ਹਿਆ ਹੈ ਤੁਸੀਂ ਨਾ ਭੁੱਲਣਾ ਨਾ ਪਰਾਏ ਦੇਵਤਿਆਂ ਦਾ ਵੀ ਤੁਸੀਂ ਮੰਨਣਾ।
39 You must worship only the Lord your God, and he will save you from all your enemies.”
੩੯ਪਰ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨਿਓ ਤਦ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਦੇ ਹੱਥੋਂ ਛੁਡਾਵੇਗਾ।
40 But they refused to listen, and continued their former idolatrous practices.
੪੦ਪਰ ਉਨ੍ਹਾਂ ਨੇ ਨਾ ਸੁਣਿਆ ਸਗੋਂ ਆਪਣੀ ਪਹਿਲੀ ਰੀਤ ਅਨੁਸਾਰ ਕਰਦੇ ਰਹੇ।
41 Even while these people from different nations were worshiping the Lord, they were actually worshiping their idols. Their children and grandchildren continue to do as their forefathers did to this day.
੪੧ਇਸ ਤਰ੍ਹਾਂ ਉਹ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜ੍ਹੀਆਂ ਹੋਇਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪੁਰਖੇ ਭੇਟਾਂ ਚੜ੍ਹਾਉਂਦੇ ਸਨ, ਉਸੇ ਤਰ੍ਹਾਂ ਉਨ੍ਹਾਂ ਦੇ ਪੁੱਤਰ ਪੋਤੇ ਵੀ ਅੱਜ ਦੇ ਦਿਨ ਤੱਕ ਚੜ੍ਹਾਉਂਦੇ ਹਨ।