< 2 Kings 2 >
1 Just before the Lord took Elijah up to heaven in a whirlwind, Elijah and Elisha were walking together on their way from Gilgal.
੧ਜਦੋਂ ਯਹੋਵਾਹ ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਨੂੰ ਚੁੱਕਣ ਵਾਲਾ ਸੀ, ਤਾਂ ਏਲੀਯਾਹ ਅਲੀਸ਼ਾ ਨਾਲ ਗਿਲਗਾਲ ਤੋਂ ਚੱਲਿਆ।
2 Elijah said to Elisha, “Please stay here, for the Lord has sent me to Bethel.” But Elisha replied, “As the Lord lives, and as you yourself live, I will not leave you.” So they went to Bethel.
੨ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਇਸ ਲਈ ਉਹ ਬੈਤਏਲ ਨੂੰ ਚੱਲੇ ਗਏ।
3 The sons of the prophets who lived in Bethel came to Elisha and told him, “You do know that the Lord is going to take your master away from you today, don't you?” “Yes, I know,” he replied. “Don't talk about it.”
੩ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।”
4 Then Elijah said to him, “Please stay here, Elisha, for the Lord has sent me to Jericho.” He replied, “As the Lord lives, and as you live, I will not leave you.” So they went to Jericho.
੪ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ, ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਸੋ ਉਹ ਯਰੀਹੋ ਨੂੰ ਆਏ।
5 The sons of the prophets who lived in Jericho came to Elisha and told him, “You do know that the Lord is going to take your master away from you today, don't you?” “Yes, I know,” he replied. “Don't talk about it.”
੫ਨਬੀਆਂ ਦੇ ਪੁੱਤਰ ਜਿਹੜੇ ਯਰੀਹੋ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਸ ਆਖਿਆ, “ਮੈਨੂੰ ਪਤਾ ਹੈ। ਚੁੱਪ ਰਹੋ।”
6 Then Elijah said to him, “Please stay here, Elisha, for the Lord has sent me to the Jordan.” He replied, “As the Lord lives, and as you live, I will not leave you.” So they travelled on together.
੬ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ।
7 Then a group of fifty of the sons of the prophets went and stood facing Elijah and Elisha at a distance as the two of them stood by the Jordan.
੭ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ-ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ।
8 Elijah took his cloak, rolled it up, and hit the water. It divided to the one side and to the other and both of them crossed over on dry ground.
੮ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ।
9 When they arrived on the other side, Elijah asked Elisha, “What can I do for you before I'm taken from you?” “Please let me have a double amount of your spirit,” Elisha replied.
੯ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!”
10 “What you have asked for is hard,” Elijah responded. “But if you see me when I am taken from you, you will have it, otherwise not.”
੧੦ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ।
11 As they were walking along, talking, a chariot of fire and horses of fire came between them, and Elijah was taken up in the whirlwind to heaven.
੧੧ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ।
12 Elisha saw what happened and cried out, “My father! My father! Look! The chariots and horsemen of Israel!” Then Elisha couldn't see him anymore. He took his clothes and ripped them to pieces.
੧੨ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ।
13 Then Elisha picked up Elijah's cloak that had fallen from him, and went back and stood on the bank of the Jordan.
੧੩ਉਸ ਨੇ ਏਲੀਯਾਹ ਦੀ ਗੋਦੜੀ ਵੀ ਜਿਹੜੀ ਉਹ ਦੇ ਉੱਤੋਂ ਡਿੱਗੀ ਸੀ, ਚੁੱਕ ਲਈ ਅਤੇ ਮੁੜ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ।
14 He took Elijah's cloak that had fallen from him, hit the water, and cried out, “Where is the Lord, the God of Elijah?” When he hit the water, it divided to the one side and to the other and Elisha crossed over.
੧੪ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।
15 The sons of the prophets who lived in Jericho saw him from the opposite side and shouted out, “Elijah's spirit now rests upon Elisha!” They went over to meet him, and bowed to the ground before him.
੧੫ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ।
16 “Look,” they said to Elisha, “we your servants have fifty good men here. Please allow them to go and search for your master. Maybe the Spirit of the Lord has taken him and put him down on a mountain or in a valley somewhere.” “Don't bother sending them,” Elisha replied.
੧੬ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਰਬਤ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ?” ਉਸ ਨੇ ਆਖਿਆ, “ਤੁਸੀਂ ਨਾ ਭੇਜੋ।”
17 But they went on trying to persuade him until he was too embarrassed to say no. “Go ahead and send them,” he told them. So they sent fifty men, who searched for Elijah for three days but couldn't find him.
੧੭ਪਰ ਜਦ ਉਨ੍ਹਾਂ ਨੇ ਬਹੁਤ ਜ਼ਿੱਦ ਕੀਤੀ ਕਿ ਉਹ ਸ਼ਰਮਿੰਦਾ ਹੋ ਗਿਆ ਤਾਂ ਉਸ ਨੇ ਆਖਿਆ, “ਭੇਜ ਦਿਓ।” ਸੋ ਉਨ੍ਹਾਂ ਨੇ ਪੰਜਾਹ ਮਨੁੱਖ ਭੇਜੇ ਤੇ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਨਾ ਲੱਭਿਆ।
18 When they returned to Elisha, who was staying in Jericho, he said to them, “Didn't I tell you not to bother going?”
੧੮ਜਦ ਉਹ ਮੁੜ ਕੇ ਉਸ ਦੇ ਕੋਲ ਆਏ, ਉਹ ਯਰੀਹੋ ਵਿੱਚ ਹੀ ਠਹਿਰਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਕੀ ਮੈਂ ਤੁਹਾਨੂੰ ਨਹੀਂ ਸੀ ਆਖਿਆ, ਜੋ ਨਾ ਜਾਇਓ।”
19 The townspeople said to Elisha, “Look, sir, while our town has a good location as you can see, the water is bad and the soil is poor.”
੧੯ਉਸ ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਆਖਿਆ, “ਵੇਖੋ, ਇਹ ਸ਼ਹਿਰ ਕਿੰਨ੍ਹੇ ਚੰਗੇ ਥਾਂ ਉੱਤੇ ਹੈ, ਜਿਵੇਂ ਸਾਡਾ ਸੁਆਮੀ ਵੀ ਵੇਖਦਾ ਹੈ ਪਰ ਪਾਣੀ ਖ਼ਰਾਬ ਤੇ ਧਰਤੀ ਬੰਜਰ ਜਿਹੀ ਹੈ।”
20 “Bring me a brand new bowl and put some salt in it,” he replied. So they brought it to him.
੨੦ਉਹ ਬੋਲਿਆ, “ਮੈਨੂੰ ਇੱਕ ਨਵਾਂ ਭਾਂਡਾ ਲਿਆ ਦਿਓ ਅਤੇ ਉਹ ਦੇ ਵਿੱਚ ਲੂਣ ਪਾ ਦਿਓ।” ਤਦ ਉਹ ਉਸ ਦੇ ਕੋਲ ਲਿਆਏ।
21 Then Elisha went to the spring, threw the salt into it, and said, “This is what the Lord says: ‘I have purified this water. It won't cause death or miscarriages anymore.’”
੨੧ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ।”
22 The water there is still pure to this very day, just as Elisha said it would be.
੨੨ਅਲੀਸ਼ਾ ਦੇ ਬਚਨ ਅਨੁਸਾਰ ਜੋ ਉਸ ਨੇ ਕੀਤਾ ਪਾਣੀ ਠੀਕ ਹੋ ਗਿਆ ਤੇ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੈ।
23 Elisha went on from there to Bethel. As he was walking along the road, a group of youths came from the town. They made fun of him, calling out, “Go on up, baldy! Go on up, baldy!”
੨੩ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖ਼ੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ।”
24 Turning around, he looked at them and called down a curse on them in the Lord's name. Suddenly two female bears came out of the forest and mauled forty-two of them.
੨੪ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।
25 Elisha carried on to Mount Carmel, and from there he went back to Samaria.
੨੫ਉੱਥੋਂ ਉਹ ਕਰਮਲ ਪਰਬਤ ਨੂੰ ਗਿਆ ਅਤੇ ਉੱਥੋਂ ਉਹ ਸਾਮਰਿਯਾ ਨੂੰ ਮੁੜ ਆਇਆ।