< 2 Samuel 13 >
1 David's son Absalom had a beautiful sister named Tamar, and another of David's sons, Amnon, fell in love with her.
੧ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਦੇ ਪੁੱਤਰ ਅਬਸ਼ਾਲੋਮ ਦੀ ਤਾਮਾਰ ਨਾਮ ਦੀ ਇੱਕ ਭੈਣ ਜੋ ਬਹੁਤ ਸੋਹਣੀ ਸੀ। ਦਾਊਦ ਦਾ ਪੁੱਤਰ ਅਮਨੋਨ ਉਸ ਨਾਲ ਪ੍ਰੇਮ ਕਰਨ ਲੱਗਾ।
2 Amnon became so infatuated with his sister Tamar that he felt sick. She was a virgin, and Amnon saw it was impossible for him to have her.
੨ਅਮਨੋਨ ਅਜਿਹਾ ਬੇਚੈਨ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਹੋ ਗਿਆ ਕਿਉਂ ਜੋ ਉਹ ਕੁਆਰੀ ਸੀ ਇਸ ਲਈ ਅਮਨੋਨ ਉਹ ਦੇ ਨਾਲ ਕੁਝ ਕਰਨਾ ਔਖਾ ਜਾਣ ਪਿਆ।
3 However, Amnon had a friend named Jonadab, and he was the son of David's brother Shimeah. Jonadab was a very cunning man.
੩ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ ਅਤੇ ਇਹ ਯੋਨਾਦਾਬ ਬਹੁਤ ਚਲਾਕ ਮਨੁੱਖ ਸੀ।
4 He asked Amnon, “Why are you, the king's son, so down every morning? Why don't you tell me what's wrong?” “I'm in love with Tamar, my brother Absalom's sister,” Amnon replied.
੪ਸੋ ਉਸ ਨੇ ਉਹ ਨੂੰ ਆਖਿਆ, ਤੂੰ ਰਾਜਾ ਦਾ ਪੁੱਤਰ ਹੋ ਕੇ ਦਿਨੋਂ-ਦਿਨ ਕਮਜ਼ੋਰ ਕਿਉਂ ਹੁੰਦਾ ਜਾਂਦਾ ਹੈ? ਭਲਾ, ਤੂੰ ਮੈਨੂੰ ਨਾ ਦੱਸੇਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੈਂ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਿਆਰ ਕਰਦਾ ਹਾਂ।
5 “Lie down on your bed and pretend you're sick,” Jonadab told him. “When your father comes to see you, tell him, ‘Please have my sister Tamar come and give me some food to eat. She can make it as I watch and she can hand it to me.’”
੫ਇਸ ਲਈ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪਿਆ ਰਹਿ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਤਾ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਕਿ ਮੇਰੀ ਭੈਣ ਤਾਮਾਰ ਨੂੰ ਆਖੋ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈਂ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।
6 So Amnon lay down and pretended to be sick. When the king came to see him, Amnon asked him, “Please have my sister Tamar come and make a couple of pancakes as I watch, and she can hand them to me to eat.”
੬ਤਦ ਅਮਨੋਨ ਲੰਮਾ ਪਿਆ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਰਾਜਾ ਉਸ ਨੂੰ ਵੇਖਣ ਲਈ ਆਇਆ ਤਾਂ ਅਮਨੋਨ ਨੇ ਰਾਜਾ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਜੋ ਮੈਂ ਉਸ ਦੇ ਹੱਥੋਂ ਭੋਜਨ ਕਰਾਂ।
7 Then David sent a message to Tamar at the palace: “Please be so kind as to go to the house of your brother Amnon and make him some food.”
੭ਤਦ ਦਾਊਦ ਨੇ ਤਾਮਾਰ ਦੇ ਘਰ ਸੁਨੇਹਾ ਭੇਜਿਆ, ਤੂੰ ਹੁਣ ਆਪਣੇ ਭਰਾ ਅਮਨੋਨ ਦੇ ਘਰ ਜਾ ਅਤੇ ਉਹ ਦੇ ਲਈ ਭੋਜਨ ਤਿਆਰ ਕਰ।
8 So Tamar went to the house of her brother Amnon to where he was lying down. She took some dough, kneaded it, and cooked the pancakes as he watched.
੮ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਗੁੰਨ੍ਹਿਆ ਅਤੇ ਉਹ ਦੇ ਸਾਹਮਣੇ ਪੂਰੀਆਂ ਤਲੀਆਂ,
9 Then she took the pan and emptied it out before him, but he refused to eat. “Everybody leave me!” Amnon shouted. Everyone left.
੯ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਰੱਖ ਦਿੱਤਾ ਪਰ ਉਹ ਨੇ ਖਾਣ ਤੋਂ ਮਨ੍ਹਾ ਕੀਤਾ। ਤਦ ਅਮਨੋਨ ਨੇ ਆਪਣੇ ਸੇਵਕਾਂ ਨੂੰ ਆਖਿਆ, ਸਾਰੇ ਲੋਕ ਮੇਰੇ ਕੋਲੋਂ ਬਾਹਰ ਚਲੇ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਚਲੇ ਗਏ।
10 Then Amnon said to Tamar, “Bring the food here into my bedroom so you can hand it to me to eat.” So Tamar took the pancakes she had made to her brother Amnon in his bedroom.
੧੦ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਆ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਉਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ।
11 But as she handed him the food, he grabbed hold of her, and said, “Come to bed with me, my sister!”
੧੧ਜਦ ਉਹ ਭੋਜਨ ਖਵਾਉਣ ਲਈ ਉਹ ਦੇ ਸਾਹਮਣੇ ਲੈ ਆਈ ਤਾਂ ਉਹ ਨੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਆਖਿਆ, ਕੁੜੀਏ, ਮੇਰੇ ਨਾਲ ਸੰਗ ਕਰ!
12 “No, you're my brother!” she exclaimed. “Don't rape me! That's not what we do in Israel! Don't do something so shameful!
੧੨ਉਹ ਬੋਲੀ, ਨਹੀਂ ਮੇਰੇ ਭਰਾ, ਮੇਰੇ ਨਾਲ ਜ਼ਬਰਦਸਤੀ ਨਾ ਕਰ ਕਿਉਂ ਜੋ ਇਸਰਾਏਲ ਵਿੱਚ ਅਜਿਹਾ ਕੰਮ ਕਰਨਾ ਯੋਗ ਨਹੀਂ! ਤੂੰ ਅਜਿਹੀ ਮੂਰਖਤਾ ਨਾ ਕਰ।
13 Stop and think about me! How could I bear such a disgrace? Think about yourself too! You'd be treated with contempt as a complete fool in Israel! Please talk with the king, for he won't stop you marrying me.”
੧੩ਮੈਂ ਆਪਣਾ ਕਲੰਕ ਕਿੱਥੇ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਵਿੱਚ ਮੂਰਖ ਹੋਵੇਂਗਾ! ਤੂੰ ਹੁਣ ਰਾਜਾ ਨੂੰ ਆਖ। ਉਹ ਮੈਨੂੰ ਤੇਰੇ ਨਾਲ ਵਿਆਹ ਤੋਂ ਨਾਂਹ ਨਾ ਕਰੇਗਾ।
14 But Amnon wouldn't to listen to her, and because he was stronger than she was, he raped her.
੧੪ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਤੋਂ ਤਕੜਾ ਹੋਣ ਦੇ ਕਾਰਨ ਉਸ ਦੇ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।
15 Then Amnon hated Tamar with immense hatred. His hatred was so strong that it was greater than the love he'd had before. “Get up! Get lost!” he told her.
੧੫ਫਿਰ ਅਮਨੋਨ ਨੇ ਉਸ ਦੇ ਨਾਲ ਡਾਢਾ ਵੈਰ ਕੀਤਾ ਅਜਿਹਾ ਵੈਰ ਜੋ ਉਸ ਦੀ ਪ੍ਰੀਤ ਨਾਲੋਂ ਵੀ ਵੱਧ ਸੀ ਅਤੇ ਅਮਨੋਨ ਨੇ ਉਸ ਨੂੰ ਆਖਿਆ, ਉੱਠ, ਚੱਲੀ ਜਾ!
16 “No! Don't do this!” she answered. “Sending me away in disgrace would be an even greater evil than what you've already done to me.” But he wouldn't listen to her.
੧੬ਤਦ ਉਸ ਨੇ ਉਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਕਿਉਂ ਜੋ ਮੈਨੂੰ ਕੱਢ ਦੇਣ ਬੁਰਿਆਈ ਉਸ ਨਾਲੋਂ ਵੀ ਵੱਧ ਹੈ ਜਿਹੜੀ ਤੂੰ ਮੇਰੇ ਨਾਲ ਸੰਗ ਕਰ ਕੇ ਕੀਤੀ ਹੈ! ਪਰ ਉਹ ਨੇ ਉਸ ਦੀ ਗੱਲ ਨਾ ਸੁਣੀ।
17 He called for his servant and said, “Get rid of this woman and lock the door behind her!”
੧੭ਤਦ ਅਮਨੋਨ ਨੇ ਆਪਣੇ ਜੁਆਨ ਸੇਵਕ ਨੂੰ ਜੋ ਉਹ ਦੀ ਸੇਵਾ ਕਰਦਾ ਸੀ ਸੱਦ ਕੇ ਆਖਿਆ, ਇਹ ਨੂੰ ਮੇਰੇ ਘਰੋਂ ਹੁਣੇ ਬਾਹਰ ਕੱਢ ਕੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਦੇ!
18 So his servant threw her out and locked the door behind her. Tamar was wearing the long robe of a princess, which is what the king's virgin daughters wore.
੧੮ਉਸ ਨੇ ਰੰਗ-ਬਿਰੰਗੀ ਕੁੜਤੀ ਪਾਈ ਹੋਈ ਸੀ ਕਿਉਂ ਜੋ ਰਾਜਾ ਦੀਆਂ ਕੁਆਰੀਆਂ ਧੀਆਂ ਇਹੋ ਜਿਹੇ ਬਸਤਰ ਪਹਿਨਦੀਆਂ ਸਨ। ਸੋ, ਉਹ ਦੇ ਸੇਵਕ ਨੇ ਉਸ ਨੂੰ ਬਾਹਰ ਕੱਢ ਦਿੱਤਾ ਅਤੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਲਿਆ।
19 Tamar put ashes on her head and tore her long robe. She put her hands on her head, she went away crying loudly.
੧੯ਤਾਮਾਰ ਨੇ ਸਿਰ ਉੱਤੇ ਸੁਆਹ ਪਾਈ ਅਤੇ ਉਹ ਰੰਗ-ਬਿਰੰਗੀ ਕੁੜਤੀ ਜੋ ਪਹਿਨੀ ਹੋਈ ਸੀ ਪਾੜ ਸੁੱਟੀ ਅਤੇ ਸਿਰ ਉੱਤੇ ਹੱਥ ਧਰ ਕੇ ਚੀਕਾਂ ਮਾਰਦੀ ਹੋਈ ਤੁਰੀ ਜਾਂਦੀ ਸੀ।
20 Her brother Absalom found her and asked, “Has brother Amnon been with you? Keep quiet for the moment, my sister. He's your brother. Don't be so upset about it.” So Tamar lived as a ruined and abandoned woman in her brother Absalom's home.
੨੦ਉਸ ਦੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ ਕੀ ਤੇਰੇ ਭਰਾ ਅਮਨੋਨ ਨੇ ਤੇਰੇ ਨਾਲ ਕੁਝ ਕੀਤਾ? ਪਰ ਹੇ ਮੇਰੀ ਭੈਣ, ਹੁਣ ਚੁੱਪ ਰਹਿ ਕਿਉਂ ਜੋ ਉਹ ਤੇਰਾ ਭਰਾ ਹੈ ਅਤੇ ਇਸ ਗੱਲ ਲਈ ਮਨ ਵਿੱਚ ਫ਼ਿਕਰ ਨਾ ਕਰ। ਤਦ ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਉਦਾਸ ਹੋ ਕੇ ਬੈਠੀ ਰਹੀ।
21 When King David heard about it, he was very angry.
੨੧ਜਦ ਦਾਊਦ ਰਾਜਾ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਹ ਦਾ ਕ੍ਰੋਧ ਭੜਕ ਪਿਆ।
22 Absalom didn't talk to Amnon at all because he hated Amnon for raping his sister Tamar.
੨੨ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ-ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਕਿਉਂਕਿ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ
23 Some two years later, when his sheepshearers were at Baal-hazor near Ephraim, Absalom invited all the king's sons to join the celebrations.
੨੩ਅਜਿਹਾ ਹੋਇਆ ਜੋ ਪੂਰੇ ਦੋ ਸਾਲ ਪਿੱਛੋਂ ਅਬਸ਼ਾਲੋਮ ਨੇ ਇਫ਼ਰਾਈਮ ਦੇ ਕੋਲ ਬਆਲ-ਹਸੋਰ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰਵਾਈ ਅਤੇ ਅਬਸ਼ਾਲੋਮ ਨੇ ਰਾਜੇ ਦੇ ਸਾਰੇ ਪੁੱਤਰਾਂ ਨੂੰ ਉੱਥੇ ਬੁਲਾਇਆ।
24 He went to the king and said, “I, your servant, have hired shearers. Would the king and his servants please join me?”
੨੪ਅਬਸ਼ਾਲੋਮ ਰਾਜੇ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉੱਨ ਕਤਰਨ ਵਾਲੇ ਉੱਥੇ ਹਨ ਸੋ ਹੁਣ ਮੈਂ ਬੇਨਤੀ ਕਰਦਾ ਹਾਂ ਕਿ ਰਾਜਾ ਅਤੇ ਉਹ ਦੇ ਦਾਸ ਤੇਰੇ ਸੇਵਕ ਨਾਲ ਚੱਲਣ।
25 “No, my son,” the king replied, “we can't all go. We would be a burden to you.” Even though Absalom went on asking, he was not willing to go, but he did give Absalom his blessing.
੨੫ਤਦ ਰਾਜੇ ਨੇ ਅਬਸ਼ਾਲੋਮ ਨੂੰ ਆਖਿਆ, ਨਾ ਪੁੱਤਰ ਅਸੀਂ ਸਾਰੇ ਨਹੀਂ ਜਾਂਵਾਂਗੇ ਅਜਿਹਾ ਨਾ ਹੋਵੇ ਜੋ ਤੇਰੇ ਤੇ ਭਾਰੀ ਹੋ ਜਾਈਏ ਅਤੇ ਉਸ ਨੇ ਬੇਨਤੀ ਕੀਤੀ ਪਰ ਉਹ ਨੇ ਜਾਣ ਤੋਂ ਨਾਂਹ ਕੀਤੀ ਪਰ ਉਹ ਨੂੰ ਅਸੀਸ ਦਿੱਤੀ।
26 “Well then, at least let my brother Amnon join us,” Absalom responded. “Why do you want him to go?” the king asked.
੨੬ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀਂ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ। ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ?
27 But Absalom kept on asking, so the king sent Amnon and his other sons.
੨੭ਤਦ ਅਬਸ਼ਾਲੋਮ ਨੇ ਉਹ ਨੂੰ ਜ਼ੋਰ ਪਾਇਆ, ਤਾਂ ਉਸ ਨੇ ਅਮਨੋਨ ਨੂੰ ਅਤੇ ਸਾਰੇ ਰਾਜ ਪੁੱਤਰਾਂ ਨੂੰ ਉਹ ਦੇ ਨਾਲ ਜਾਣ ਦਿੱਤਾ।
28 Absalom gave orders to his men, saying, “Pay attention! When Amnon is feeling happy from drinking wine and I tell you, ‘Attack Amnon!’ then kill him. Don't be afraid. I myself am giving you this order. Be strong and be brave.”
੨੮ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!
29 So Absalom's men did what Absalom had ordered and killed Amnon. Then all the rest of the king's sons jumped up, got on their mules, and ran away.
੨੯ਇਸ ਲਈ ਅਬਸ਼ਾਲੋਮ ਦੇ ਜੁਆਨਾਂ ਨੇ ਜਿਵੇਂ ਅਬਸ਼ਾਲੋਮ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ ਪੁੱਤਰ ਉੱਠੇ ਅਤੇ ਸਾਰੇ ਮਨੁੱਖ ਆਪੋ ਆਪਣੇ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।
30 While they were on their way back, David received a message, “Absalom has killed all the king's sons—there's not a single one left!”
੩੦ਤਦ ਅਜਿਹਾ ਹੋਇਆ ਜੋ ਉਹ ਅਜੇ ਰਾਹ ਵਿੱਚ ਹੀ ਸਨ ਜੋ ਦਾਊਦ ਨੂੰ ਖ਼ਬਰ ਹੋਈ ਕਿ ਅਬਸ਼ਾਲੋਮ ਨੇ ਸਾਰੇ ਰਾਜਕੁਮਾਰਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!
31 The king stood up, tore his clothes, and lay down on the ground. All his officials stood beside him with their clothes torn.
੩੧ਤਦ ਰਾਜਾ ਉੱਠਿਆ, ਆਪਣੇ ਕੱਪੜੇ ਪਾੜ ਸੁੱਟੇ ਅਤੇ ਜ਼ਮੀਨ ਉੱਤੇ ਲੰਮਾ ਪੈ ਗਿਆ ਤਾਂ ਉਹ ਦੇ ਸਾਰੇ ਸੇਵਕ ਵੀ ਕੱਪੜੇ ਪਾੜ ਕੇ ਉਹ ਦੇ ਅੱਗੇ ਖੜ੍ਹੇ ਹੋ ਗਏ।
32 But Jonadab, son of David's brother Shimeah, told them: “Your Majesty must not think they have killed all the king's sons—only Amnon is dead. Absalom has been planning ever since the day Amnon raped his sister Tamar.
੩੨ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਸ ਤਰ੍ਹਾਂ ਬੋਲਿਆ, ਮੇਰਾ ਮਹਾਰਾਜ ਇਹ ਧਿਆਨ ਨਾ ਕਰੋ ਜੋ ਉਨ੍ਹਾਂ ਨੇ ਸਾਰੇ ਜੁਆਨਾਂ ਨੂੰ ਅਰਥਾਤ ਰਾਜੇ ਦੇ ਪੁੱਤਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਕਿਉਂ ਜੋ ਅਬਸ਼ਾਲੋਮ ਨੇ ਜਿਸ ਦਿਨ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਲਈ ਸੀ।
33 So, Your Majesty, please don't believe the report that all the king's sons are dead. Only Amnon is dead.”
੩੩ਸੋ ਮੇਰਾ ਮਹਾਰਾਜ ਰਾਜਾ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜਕੁਮਾਰ ਮਾਰੇ ਗਏ ਕਿਉਂ ਜੋ ਅਮਨੋਨ ਹੀ ਇਕੱਲਾ ਮਾਰਿਆ ਗਿਆ ਹੈ।
34 In the meantime, Absalom had run away. When the watchman in Jerusalem looked out, he saw a large crowd coming along the road west of him, down the side of the hill.
੩੪ਅਬਸ਼ਾਲੋਮ ਨੱਠ ਗਿਆ ਅਤੇ ਉਸ ਜੁਆਨ ਰਾਖੇ ਨੇ ਜਦ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ਤਾਂ ਕੀ ਵੇਖੇ ਜੋ ਵੱਡੀ ਭੀੜ ਪਰਬਤ ਦੇ ਰਾਹ ਵੱਲੋਂ ਉਹ ਦੇ ਪਿੱਛੇ ਆਉਂਦੀ ਸੀ।
35 Jonadab told the king, “Can you see? The king's sons are arriving! It's exactly as your servant said.”
੩੫ਤਦ ਯੋਨਾਦਾਬ ਨੇ ਰਾਜਾ ਨੂੰ ਆਖਿਆ, ਵੇਖੋ ਰਾਜਕੁਮਾਰ ਆ ਗਏ ਅਤੇ ਜਿਵੇਂ ਤੁਹਾਡੇ ਸੇਵਕ ਨੇ ਆਖਿਆ ਸੀ ਉਸੇ ਤਰ੍ਹਾਂ ਹੀ ਹੋਇਆ।
36 As he finished speaking, the king's sons came in, crying and wailing. Then the king and all his officials also cried loudly.
੩੬ਜਦ ਉਹ ਗੱਲ ਆਖ ਚੁੱਕਾ ਤਾਂ ਰਾਜਕੁਮਾਰ ਆ ਪਹੁੰਚੇ ਅਤੇ ਚੀਕਾਂ ਮਾਰ-ਮਾਰ ਕੇ ਰੋਏ ਅਤੇ ਰਾਜਾ ਵੀ ਆਪਣੇ ਸਾਰਿਆਂ ਸੇਵਕਾਂ ਨਾਲ ਬਹੁਤ ਭੁੱਬਾਂ ਮਾਰ-ਮਾਰ ਰੋਇਆ।
37 Absalom ran away to Talmai, son of Ammihud, the king of Geshur. Every day David mourned for his son Amnon.
੩੭ਪਰ ਅਬਸ਼ਾਲੋਮ ਨੱਠ ਕੇ ਗਸ਼ੂਰ ਦੇ ਰਾਜਾ ਅਮੀਹੂਦ ਦੇ ਪੁੱਤਰ ਤਲਮਈ ਕੋਲ ਗਿਆ ਅਤੇ ਦਾਊਦ ਹਰ ਰੋਜ਼ ਆਪਣੇ ਪੁੱਤਰ ਲਈ ਸੋਗ ਕਰਦਾ ਸੀ।
38 After Absalom had run away to Geshur, he remained there for three years.
੩੮ਅਬਸ਼ਾਲੋਮ ਨੱਠ ਕੇ ਗਸ਼ੂਰ ਵਿੱਚ ਆਇਆ ਅਤੇ ਤਿੰਨ ਸਾਲ ਉੱਥੇ ਰਿਹਾ।
39 King David longed to go and see Absalom, for he had finished grieving over the death of Amnon.
੩੯ਅਤੇ ਦਾਊਦ ਰਾਜਾ ਦਾ ਮਨ ਅਬਸ਼ਾਲੋਮ ਕੋਲ ਜਾਣ ਲਈ ਬਹੁਤ ਤਰਸਦਾ ਸੀ ਕਿਉਂ ਜੋ ਅਮਨੋਨ ਦੀ ਵੱਲੋਂ ਉਹ ਨੂੰ ਸ਼ਾਂਤੀ ਆ ਗਈ ਸੀ, ਕਿਉਂ ਜੋ ਉਹ ਮਰ ਚੁੱਕਾ ਸੀ।