< Deuteronomy 19 >
1 After the Lord your God has destroyed the nations whose land he's giving you, and after you have driven them out and settled in their cities and houses,
੧ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਨਾਸ ਕਰ ਦੇਵੇ, ਜਿਨ੍ਹਾਂ ਦਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਤੁਸੀਂ ਉਨਾਂ ਦੇ ਉੱਤੇ ਅਧਿਕਾਰ ਕਰਕੇ ਉਨ੍ਹਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਵੋ,
2 then you are to choose three sanctuary towns in the country that the Lord your God is giving you to own.
੨ਤਦ ਤੁਸੀਂ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਤਿੰਨ ਸ਼ਹਿਰ ਆਪਣੇ ਲਈ ਵੱਖਰੇ ਰੱਖਿਓ,
3 You are build roads to these towns. Divide the country the Lord is giving you into three sections. This way anyone who kills someone else can easily run to these towns for protection.
੩ਤੁਸੀਂ ਆਪਣੇ ਰਾਹ ਠੀਕ ਕਰ ਲਿਓ ਅਤੇ ਆਪਣੇ ਦੇਸ਼ ਦੀਆਂ ਹੱਦਾਂ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤਿੰਨ ਹਿੱਸਿਆਂ ਵਿੱਚ ਵੰਡ ਲਿਓ ਤਾਂ ਜੋ ਹਰੇਕ ਖ਼ੂਨੀ ਉੱਥੇ ਭੱਜ ਜਾਵੇ।
4 This is what is to happen when a person accidentally kills someone else without meaning to, and runs to one of these sanctuary towns to save their life.
੪ਇਹ ਉਸ ਖ਼ੂਨੀ ਦੀ ਗੱਲ ਹੈ ਜੋ ਉੱਥੇ ਭੱਜ ਕੇ ਜੀਉਂਦਾ ਰਹੇ ਅਰਥਾਤ ਜਿਹੜਾ ਗਲਤੀ ਨਾਲ ਆਪਣੇ ਗੁਆਂਢੀ ਨੂੰ ਮਾਰ ਸੁੱਟੇ ਪਰ ਉਸ ਦਾ ਉਹ ਦੇ ਨਾਲ ਪਹਿਲਾਂ ਤੋਂ ਕੋਈ ਵੈਰੀ ਨਹੀਂ ਸੀ।
5 For example, if a man goes to cut wood in the forest with his friend and swings his axe to chop down a tree, but the head flies off the handle and hits and kills his friend, he may run to one of these towns to save his life.
੫ਜਿਵੇਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਜੰਗਲ ਵਿੱਚੋਂ ਲੱਕੜੀ ਵੱਢਣ ਲਈ ਜਾਵੇ ਅਤੇ ਜਦ ਉਹ ਹੱਥ ਵਿੱਚ ਕੁਹਾੜੀ ਫੜ੍ਹ ਕੇ ਰੁੱਖ ਨੂੰ ਵੱਢਣ ਲਈ ਟੱਕ ਮਾਰੇ ਅਤੇ ਕੁਹਾੜੀ ਦਾ ਫਲ ਦਸਤੇ ਵਿੱਚੋਂ ਨਿੱਕਲ ਕੇ ਉਸ ਦੇ ਗੁਆਂਢੀ ਨੂੰ ਅਜਿਹਾ ਵੱਜੇ ਕਿ ਉਹ ਮਰ ਜਾਵੇ, ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ ਅਤੇ ਜੀਉਂਦਾ ਰਹੇ।
6 Otherwise the avenger in his anger might chase after the man and catch up with him and kill him, if it's a long distance. The man would be killed even though he didn't deserve to die, because he hadn't meant to cause any harm.
੬ਅਜਿਹਾ ਨਾ ਹੋਵੇ ਕਿ ਰਾਹ ਲੰਮਾ ਹੋਣ ਦੇ ਕਾਰਨ ਖ਼ੂਨ ਦਾ ਬਦਲਾ ਲੈਣ ਵਾਲਾ ਆਪਣੇ ਗੁੱਸੇ ਦੀ ਜਲਣ ਵਿੱਚ ਖ਼ੂਨੀ ਦਾ ਪਿੱਛਾ ਕਰਕੇ ਉਸ ਨੂੰ ਫੜ ਲਵੇ ਅਤੇ ਜਾਨ ਤੋਂ ਮਾਰ ਦੇਵੇ ਭਾਵੇਂ ਉਹ ਮਰਨ ਯੋਗ ਨਹੀਂ ਸੀ, ਕਿਉਂ ਜੋ ਉਹ ਪਹਿਲਾਂ ਤੋਂ ਉਸ ਨਾਲ ਵੈਰ ਨਹੀਂ ਰੱਖਦਾ ਸੀ।
7 This is the reason why I'm giving this order to choose three sanctuary towns.
੭ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਆਪਣੇ ਲਈ ਤਿੰਨ ਸ਼ਹਿਰ ਵੱਖਰੇ ਰੱਖਿਓ।
8 Should the Lord your God expand your territory, as he promised your forefathers, and give you all the land he said he would,
੮ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇ, ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੁਹਾਨੂੰ ਉਹ ਸਾਰਾ ਦੇਸ਼ ਦੇ ਦੇਵੇ, ਜਿਸ ਨੂੰ ਦੇਣ ਦਾ ਬਚਨ ਉਸ ਨੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ,
9 and if you are careful to keep all these commandments I'm giving you today, loving the Lord your God and always following his ways, then you are to choose three additional three sanctuary towns.
੯ਤਦ ਜੇਕਰ ਤੁਸੀਂ ਇਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਪੂਰਾ ਕਰਕੇ ਇਸ ਦੀ ਪਾਲਨਾ ਕਰੋ ਅਰਥਾਤ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਸਦਾ ਤੱਕ ਉਸ ਦੇ ਰਾਹਾਂ ਉੱਤੇ ਚੱਲੋ ਤਾਂ ਤੁਸੀਂ ਇਨ੍ਹਾਂ ਤਿੰਨ ਸ਼ਹਿਰਾਂ ਦੇ ਨਾਲ ਹੋਰ ਤਿੰਨ ਸ਼ਹਿਰਾਂ ਨੂੰ ਵੱਖਰਾ ਕਰ ਲਿਓ,
10 In this way the blood of innocent people won't not be shed in the country the Lord your God is giving you to own and you won't be responsible for the death of innocent people who aren't guilty of losing their lives.
੧੦ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਕਿਸੇ ਬੇਦੋਸ਼ ਦਾ ਖ਼ੂਨ ਵਹਾਇਆ ਨਾ ਜਾਵੇ ਅਤੇ ਉਸ ਦਾ ਦੋਸ਼ ਤੁਹਾਡੇ ਉੱਤੇ ਨਾ ਆਵੇ।
11 On the other hand, if a man hates someone, hides in wait, and attacks and kills them, and then the killer runs to one of the sanctuary towns,
੧੧ਪਰ ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖ ਕੇ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਹਮਲਾ ਕਰਕੇ ਉਸ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਅਤੇ ਫੇਰ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ,
12 the elders of his home town must send for him, bring him back, and hand him over to the avenger to be killed.
੧੨ਤਾਂ ਉਸ ਦੇ ਸ਼ਹਿਰ ਬਜ਼ੁਰਗ ਕਿਸੇ ਨੂੰ ਭੇਜ ਕੇ ਉਸ ਨੂੰ ਉੱਥੋਂ ਮੋੜ ਲਿਆਉਣ ਅਤੇ ਉਸ ਨੂੰ ਲਹੂ ਦਾ ਬਦਲਾ ਲੈਣ ਵਾਲੇ ਦੇ ਹੱਥ ਵਿੱਚ ਸੌਂਪ ਦੇਣ ਤਾਂ ਜੋ ਉਹ ਮਾਰਿਆ ਜਾਵੇ
13 Show him no mercy. You are to eliminate from Israel the guilt of shedding the blood of the innocent, and then all will be well.
੧੩ਤੁਸੀਂ ਉਸ ਦੇ ਉੱਤੇ ਤਰਸ ਨਾ ਖਾਣਾ ਪਰ ਤੁਸੀਂ ਨਿਰਦੋਸ਼ ਦੇ ਖ਼ੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ।
14 Don't move your neighbor's boundary marker. It was placed there by your ancestors to mark the land allotment you will receive in the country that the Lord your God is giving you to own.
੧੪ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਉਸ ਦਾ ਜਿਹੜਾ ਹਿੱਸਾ ਤੁਹਾਨੂੰ ਮਿਲੇਗਾ, ਉਸ ਵਿੱਚ ਤੁਸੀਂ ਆਪਣੇ ਗੁਆਂਢੀ ਦੀਆਂ ਹੱਦਾਂ ਨਾ ਸਰਕਾਇਓ, ਜਿਹੜੀਆਂ ਪਹਿਲੇ ਲੋਕਾਂ ਨੇ ਠਹਿਰਾਈਆਂ ਹੋਈਆਂ ਹਨ।
15 The evidence given by a single witness is not enough to prove a sin or a crime against someone, never mind what offense they are alleged to have committed. The facts must be confirmed by the evidence given by two or three witnesses.
੧੫ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾਂ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਇੱਕੋ ਹੀ ਗਵਾਹ ਦੀ ਗਵਾਹੀ ਨਾ ਮੰਨਣਾ, ਪਰ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਗੱਲ ਪੱਕੀ ਸਮਝੀ ਜਾਵੇ।
16 If someone falsely accuses another person of a crime,
੧੬ਜੇਕਰ ਕੋਈ ਝੂਠਾ ਗਵਾਹ ਉੱਠੇ ਅਤੇ ਕਿਸੇ ਮਨੁੱਖ ਦੇ ਵਿਰੁੱਧ ਉਸ ਦੇ ਬੇਈਮਾਨ ਹੋਣ ਦੀ ਗਵਾਹੀ ਦੇਵੇ,
17 both those involved must come to be judged in the presence of the Lord by the priests and judges who are then in office.
੧੭ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਹੋਵਾਹ ਦੇ ਸਨਮੁਖ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਂਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ,
18 The judges shall conduct a full investigation, and if the accuser proves to be a liar who has made false accusations
੧੮ਤਦ ਉਹ ਨਿਆਈਂ ਚੰਗੀ ਤਰ੍ਹਾਂ ਪੁੱਛ-ਗਿੱਛ ਕਰਨ ਅਤੇ ਵੇਖੋ, ਜੇਕਰ ਉਨ੍ਹਾਂ ਨੂੰ ਪਤਾ ਲੱਗੇ ਕਿ ਉਹ ਝੂਠਾ ਗਵਾਹ ਹੈ ਅਤੇ ਆਪਣੇ ਭਰਾ ਦੇ ਵਿਰੁੱਧ ਝੂਠੀ ਗਵਾਹੀ ਦਿੱਤੀ ਹੈ,
19 then you must punish the accuser in the same way they wanted to punish their victim. You must eliminate this evil from among you.
੧੯ਤਾਂ ਤੁਸੀਂ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰਨਾ ਜਿਵੇਂ ਉਸ ਨੇ ਆਪਣੇ ਭਰਾ ਨਾਲ ਕਰਨ ਦੀ ਯੋਜਨਾ ਬਣਾਈ ਸੀ, ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਮਿਟਾ ਦਿਓ।
20 Then the rest of the people will hear and be afraid, and they will never again do anything so evil among you. Then everyone else will hear about it and be afraid, and won't ever do anything so evil.
੨੦ਤਦ ਬਾਕੀ ਦੇ ਲੋਕ ਸੁਣਨਗੇ ਅਤੇ ਡਰਨਗੇ ਅਤੇ ਫੇਰ ਅਜਿਹੀ ਬੁਰਿਆਈ ਤੁਹਾਡੇ ਵਿੱਚ ਨਹੀਂ ਕਰਨਗੇ।
21 Don't show any mercy. The rule is life for life, eye for eye, tooth for tooth, hand for hand, and foot for foot.
੨੧ਤੁਸੀਂ ਬਿਲਕੁਲ ਤਰਸ ਨਾ ਖਾਇਓ: ਜਾਨ ਦੇ ਬਦਲੇ ਜਾਨ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ ਅਤੇ ਪੈਰ ਦੇ ਬਦਲੇ ਪੈਰ।