< Ezekiel 15 >

1 A message from the Lord came to me, saying,
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “Son of man, is wood from a vine better than the wood from any other tree in the forest?
ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?
3 Can you make anything useful from vine wood? Can you use it to make even just a peg to hang up pots and pans?
ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?
4 No, you just throw it on the fire to keep the fire burning. Even then the fire burns both ends, but only chars the middle part. Can you use it for anything?
ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?
5 Even before you burned it you couldn't make it into anything useful. It's even less useful once the fire has burned and charred it!
ਵੇਖ, ਜਦੋਂ ਉਹ ਸਾਬਤ ਸੀ, ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ, ਤਾਂ ਕਿਸ ਕੰਮ ਦੀ ਹੈ?
6 So this is what the Lord God says: In the same way that I have taken the wood of a vine from the forest and thrown it on the fire to be burned, so I'm going to throw away the people of Jerusalem.
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ।
7 I will turn against them. While they might have escaped this fire, another fire is going to burn them up. When I turn against them, then you will know that I am the Lord.
ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।
8 I'm going to turn the country into a wasteland, because they were unfaithful to me, declares the Lord God.”
ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।

< Ezekiel 15 >