< Haggai 1 >
1 In the second year of the reign of king Darius, on the first day of the sixth month, the Lord sent a message through the prophet Haggai to Zerubbabel, son of Shealtiel, governor of Judah, and to Joshua, son of Jehozadak, the high priest.
੧ਦਾਰਾ ਰਾਜੇ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ,
2 The Lord Almighty says this: the people say, “This isn't the proper time to rebuild the Lord's house.”
੨ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਨੂੰ ਬਣਾਉਣ ਦਾ ਸਮਾਂ ਨਹੀਂ ਆਇਆ।
3 Then the Lord sent a message through the prophet Haggai, saying,
੩ਤਦ ਯਹੋਵਾਹ ਦੀ ਗੱਲ ਹੱਜਈ ਨਬੀ ਦੇ ਰਾਹੀਂ ਲੋਕਾਂ ਨੂੰ ਸੁਣਾਈ ਗਈ ਕਿ
4 Is it the proper time for you to live in your paneled houses while this house remains a ruin?
੪ਕੀ, ਇਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਬਣਾਏ ਹੋਏ ਘਰਾਂ ਵਿੱਚ ਰਹੋ, ਜਦ ਕਿ ਇਹ ਮੇਰਾ ਭਵਨ ਬਰਬਾਦ ਪਿਆ ਹੈ?
5 So the Lord Almighty says this: Think about what you're doing!
੫ਹੁਣ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਉੱਤੇ ਧਿਆਨ ਦਿਓ।
6 You have sown much but harvested little. You eat but you're still hungry. You drink but you're still thirsty. You put on clothes but you're still cold. You work hard to earn money but put it in a bag full of holes.
੬ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।
7 The Lord Almighty says this: Think about what you're doing!
੭ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਤੇ ਧਿਆਨ ਦਿਓ।
8 Go into the hills and bring wood to build the house. This will please me and honor me, says the Lord.
੮ਪਰਬਤ ਉੱਤੇ ਚੜ੍ਹੋ, ਲੱਕੜੀ ਲਿਆਓ, ਇਸ ਭਵਨ ਨੂੰ ਮੁੜ ਤੋਂ ਬਣਾਓ ਕਿ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਦਾ ਵਾਕ ਹੈ।
9 You were hoping for so much, but look, it turned out to be so little. Everything you brought home I blew away. And why was that? Because my house remains a ruin while you are preoccupied with building your own houses, declares the Lord Almighty.
੯ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।
10 That's why the clouds of heaven refused to send rain, and the earth refused to produce crops.
੧੦ਇਸ ਕਾਰਨ ਹੀ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣੀ ਉਪਜਾਊ ਸ਼ਕਤੀ ਨੂੰ ਰੋਕਿਆ ਹੈ
11 I called for a drought on the land, on the hills, on the grain fields, on the vineyards, and on the olive groves—on whatever the earth produces—and on people and livestock, on everything you do!
੧੧ਅਤੇ ਮੈਂ ਧਰਤੀ, ਪਹਾੜਾਂ, ਅੰਨ, ਨਵੀਂ ਮੈਅ, ਤੇਲ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉੱਤੇ ਅਤੇ ਆਦਮੀਆਂ, ਪਸ਼ੂਆਂ ਅਤੇ ਹੱਥਾਂ ਦੇ ਸਾਰੇ ਕੰਮ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।
12 Then Zerubbabel, son of Shealtiel, Joshua, son of Jehozadak, the high priest, together with all the remaining people, paid attention to what the Lord said, and to the words of Haggai the prophet that the Lord their God had sent. The people showed reverence before the Lord.
੧੨ਤਦ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਚੇ ਹੋਏ ਸਾਰੇ ਲੋਕਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਧਿਆਨ ਨਾਲ ਸੁਣਿਆ। ਪਰਮੇਸ਼ੁਰ ਯਹੋਵਾਹ ਦੇ ਭੇਜੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਵੀ ਧਿਆਨ ਨਾਲ ਸੁਣਿਆ ਅਤੇ ਲੋਕ ਯਹੋਵਾਹ ਤੋਂ ਡਰੇ।
13 Then Haggai, the Lord's messenger, delivered this message from the Lord telling the people, I am with you! says the Lord.
੧੩ਤਦ ਯਹੋਵਾਹ ਦੇ ਦੂਤ ਹੱਜਈ ਨੇ ਯਹੋਵਾਹ ਦਾ ਸੰਦੇਸ਼ ਲੋਕਾਂ ਨੂੰ ਦੇ ਕੇ ਆਖਿਆ, ਯਹੋਵਾਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ।
14 The Lord inspired Zerubbabel, son of Shealtiel, governor of Judah, and Joshua, son of Jehozadak, the high priest, and all the remaining people. They came and began work on the house of the Lord Almighty.
੧੪ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ, ਤਾਂ ਉਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ।
15 This happened on the twenty-fourth day of the sixth month in the second year of the reign of king Darius.
੧੫ਇਹ ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਹੋਇਆ।