< Jeremiah 9 >
1 How I wish my head was a spring of water, and my eyes a fountain of tears! Then I would weep day and night over all my people who have been killed.
੧ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ!
2 I wish I had a temporary shelter in the desert—I would give up on my people and leave them, because they're all adulterers, a bunch of traitors!
੨ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਵਿਭਚਾਰੀ ਹਨ, ਉਹ ਬੇਈਮਾਨਾਂ ਦੀ ਟੋਲੀ ਹਨ।
3 Their words are like arrows shot from a bow. Lies win out over the truth throughout the country. They go from one evil thing to the next, forgetting all about me, declares the Lord.
੩ਉਹ ਆਪਣੀ ਜੀਭ ਨੂੰ ਧਣੁੱਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ।
4 Everyone, watch out for your friends! Don't even trust your brother! Every brother is deceitful, and every friend slanders other people.
੪ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗਲਖ਼ੋਰ ਹੈ।
5 Everyone betrays their friends; no one tells the truth. They've made themselves into expert liars; they tire themselves out doing wrong.
੫ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ,
6 Everyone exploits each other, and in all their lies they don't want to know me, declares the Lord.
੬ਧੋਖੇ ਦੇ ਕਾਰਨ ਉਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।
7 So this is what the Lord Almighty says: Look, I'm going to test them and purify them like metal in a furnace. What else can I do because of what my people have done?
੭ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਤਾਵਾਂਗਾ ਅਤੇ ਉਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ?
8 Their words are arrows that kill; they always tell lies. They're nice to their friends on the outside while plotting against them inside.
੮ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।
9 Shouldn't I punish them for all this? declares the Lord. Shouldn't I retaliate for what this nation has done?
੯ਯਹੋਵਾਹ ਦਾ ਵਾਕ ਹੈ, - ਕੀ ਇਸ ਗੱਲ ਦੇ ਕਾਰਨ ਮੈਂ ਉਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜਿਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ?
10 I will weep and wail for the mountains, I will sing a funeral song over the pastures in the countryside, because they have been so badly burned that no one can pass through, and there are no cattle to make any noise. The birds have flown and the wild animals have run away.
੧੦ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਾਰਗਾਹਾਂ ਲਈ ਸਿਆਪਾ ਕਰਾਂਗਾ, ਉਹ ਤਾਂ ਸੜ ਗਏ ਹਨ ਸੋ ਉਹਨਾਂ ਦੇ ਵਿੱਚ ਵੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੱਕ ਉਹ ਨੱਠ ਗਏ ਹਨ, ਉਹ ਚੱਲੇ ਗਏ ਹਨ।
11 I'm going to make Jerusalem into a heap of rubble, a place where jackals live. I will destroy the towns of Judah, leaving them empty.
੧੧ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਪੱਥਰਾਂ ਦਾ ਢੇਰ, ਅਤੇ ਗਿੱਦੜਾਂ ਦੀ ਖੋਹ ਬਣਾ ਦਿਆਂਗਾ। ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ।
12 Who is wise enough to understand this? Has the Lord told anyone so they can explain what's happened? Why has the land been destroyed and burned so it's like a desert, so no one can pass through it?
੧੨ਉਹ ਕਿਹੜਾ ਬੁੱਧਵਾਨ ਹੈ ਜਿਹੜਾ ਇਸ ਗੱਲ ਨੂੰ ਸਮਝ ਸਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਗੂੰ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ?
13 The Lord replied, It's because they have given up keeping my laws that I placed before them. They haven't followed them; they haven't done what I told them.
੧੩ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਉਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਆਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ
14 On the contrary, they have followed their own stubborn way of thinking, and went to worship the Baals, just as their forefathers taught them.
੧੪ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ
15 So this is what the Lord Almighty, the God of Israel, says: Watch out! I will give these people wormwood to eat and poisoned water to drink.
੧੫ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਇਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ
16 I'm about to scatter them among nations unfamiliar to them and their forefathers, and I will send enemies with swords to chase after them until I have wiped them out.
੧੬ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪੁਰਖੇ ਜਾਣਦੇ ਸਨ ਖੇਰੂੰ-ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾਂ ਚਿਰ ਉਹਨਾਂ ਦਾ ਨਾਸ ਨਾ ਕਰ ਦੇ।
17 This is what the Lord Almighty says: Be aware of what's happening! Call for the professional women mourners, ask for the best of them.
੧੭ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ।
18 Have them come as quickly as possible, and sing a funeral song about us, so we can cry our eyes out, so our tears will flow like streams.
੧੮ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ।
19 The sound of weeping comes from Zion, “We're completely devastated! We're totally ashamed, because we've had to abandon our country, because our houses have been demolished.”
੧੯ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸੀਂ ਦੇਸ ਨੂੰ ਛੱਡ ਛੱਡਿਆ ਹੈ, ਉਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।
20 Women, listen to the Lord's message, hear what he has to say. Teach your daughters to mourn and sing songs of sadness.
੨੦ਹੇ ਇਸਤਰੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!
21 Death has slipped in through our windows; it has come into our fortresses. It has killed the children playing in the streets and the young people gathering in the town squares.
੨੧ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।
22 Tell everyone this is what the Lord says: Dead bodies will be left where they fall like manure in the fields, lying there like stalks of freshly-cut grain behind the reaper, with no one to collect them.
੨੨ਬੋਲੋ, ਯਹੋਵਾਹ ਦਾ ਵਾਕ ਇਸ ਤਰ੍ਹਾਂ ਹੈ, - ਆਦਮੀ ਦੀਆਂ ਲੋਥਾਂ ਖੁੱਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਗੂੰ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਗੂੰ, ਜਿਸ ਨੂੰ ਕੋਈ ਇਕੱਠਾ ਨਹੀਂ ਕਰਦਾ।
23 This is what the Lord says: The wise shouldn't boast about their wisdom. The strong shouldn't boast about their strength. The rich shouldn't boast about their riches.
੨੩ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
24 Anyone who wants to boast should boast that they really know and understand me, recognizing that I am the Lord who acts with trustworthy love, who shows fairness, and who does what is right everywhere on earth, because these mean the most to me, declares the Lord.
੨੪ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ
25 Watch out, for the time is coming, declares the Lord, when I will punish all who are only physically circumcised.
੨੫ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ
26 Egypt, Judah, Edom, Ammon, Moab, and all the desert people who trim their hair on the sides of their heads—all these nations are uncircumcised, and all the Israelites are spiritually uncircumcised.
੨੬ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਲੋਕਾਂ ਨੇ ਦਿਲ ਤੋਂ ਮੇਰੀ ਵਿਧੀਆਂ ਵੱਲ ਧਿਆਨ ਨਾ ਲਗਾਇਆ ।