< Joshua 4 >
1 Once the entire nation had finished crossing the Jordan, the Lord told Joshua,
੧ਜਦ ਸਾਰੀ ਕੌਮ ਯਰਦਨ ਦੇ ਪਾਰ ਲੰਘ ਚੁੱਕੀ, ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ
2 “Choose twelve men from the people, one per tribe,
੨ਕਿ ਲੋਕਾਂ ਵਿੱਚੋਂ ਆਪਣੇ ਲਈ ਬਾਰਾਂ ਮਨੁੱਖ ਚੁਣ ਲਵੋ, ਹਰੇਕ ਗੋਤ ਵਿੱਚੋਂ ਇੱਕ ਮਨੁੱਖ
3 and tell them, ‘Pick up twelve stones from the middle of the Jordan, from right where the priests are standing. Then carry them and set them down at the place where you will camp tonight.’”
੩ਅਤੇ ਉਹਨਾਂ ਨੂੰ ਹੁਕਮ ਦਿਓ ਕਿ ਤੁਸੀਂ ਯਰਦਨ ਦੇ ਵਿੱਚਕਾਰੋਂ ਉੱਥੋਂ ਜਿੱਥੇ ਜਾਜਕ ਪੱਕੇ ਪੈਰੀਂ ਖਲੋਤੇ ਰਹੇ ਸਨ ਆਪਣੇ ਲਈ ਬਾਰਾਂ ਪੱਥਰ ਚੁੱਕ ਲਵੋ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਜਾ ਕੇ ਉਸ ਜਗ੍ਹਾ ਵਿੱਚ ਰੱਖੋ ਜਿੱਥੇ ਅੱਜ ਦਿਨ ਰਾਤ ਵਸੇਰਾ ਕਰਨਾ ਹੈ।
4 So Joshua sent for the twelve men he had chosen, one from each tribe,
੪ਤਦ ਯਹੋਸ਼ੁਆ ਨੇ ਉਹਨਾਂ ਬਾਰਾਂ ਮਨੁੱਖਾਂ ਨੂੰ ਸੱਦਿਆ ਜਿਨ੍ਹਾਂ ਨੂੰ ਉਸਨੇ ਇਸਰਾਏਲੀਆਂ ਵਿੱਚੋਂ ਇੱਕ-ਇੱਕ ਮਨੁੱਖ ਹਰ ਇੱਕ ਗੋਤ ਪਿੱਛੇ ਤਿਆਰ ਕੀਤਾ ਸੀ।
5 and told them, “Go back into the middle of the Jordan, right in front of the Ark of the Agreement of the Lord your God, and each of you pick up a stone and carry it on your shoulder, one for each of the tribes of Israel.
੫ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਮਨੁੱਖ ਇਸਰਾਏਲੀਆਂ ਦੇ ਗੋਤਾਂ ਦੇ ਅਨੁਸਾਰ ਇੱਕ-ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ।
6 This will be a memorial among you so when your children one day ask, ‘What do these stones mean?’
੬ਇਸ ਲਈ ਤੁਹਾਡੇ ਵਿੱਚ ਇੱਕ ਨਿਸ਼ਾਨੀ ਹੋਵੇ ਜਦ ਤੁਹਾਡੀ ਸੰਤਾਨ ਆਉਣ ਵਾਲੇ ਸਮੇਂ ਪੁੱਛੇ ਕਿ ਇਹਨਾਂ ਪੱਥਰਾਂ ਦਾ ਕੀ ਮਤਲਬ ਹੈ?
7 you can tell them, ‘It's about the time the Jordan River stopped flowing when the Ark of the Lord's Agreement went across. When it crossed over the water stopped. These stones are a memorial to the people of Israel forever.’”
੭ਤਦ ਤੁਸੀਂ ਉਹਨਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ ਸਨ! ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ, ਇਸ ਲਈ ਇਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗਾਰੀ ਲਈ ਹੋਣਗੇ।
8 The people of Israel did as Joshua told them. The men picked up twelve stones from the middle of the Jordan as the Lord had instructed Joshua. They carried them to the place where they camped overnight and placed the stones there, one for each of the tribes of Israel.
੮ਉਸ ਤੋਂ ਬਾਅਦ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਉਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਗਏ ਅਤੇ ਉਹਨਾਂ ਨੂੰ ਉੱਥੇ ਰੱਖ ਦਿੱਤਾ।
9 Joshua also set up twelve stones in the middle of the Jordan right where the priests carrying the Ark of the Agreement had stood, and they are still there to this very day.
੯ਯਹੋਸ਼ੁਆ ਨੇ ਯਰਦਨ ਦੇ ਵਿੱਚ ਜਿੱਥੇ ਜਾਜਕਾਂ ਦੇ ਪੈਰ ਟਿਕੇ ਸਨ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਬਾਰਾਂ ਪੱਥਰ ਖੜੇ ਕੀਤੇ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹਨ।
10 The priests carrying the Ark remained standing in the middle of the Jordan until everything was done just as the Lord had told the people to do, all that Moses had told Joshua to do. The people crossed over quickly.
੧੦ਕਿਉਂ ਜੋ ਉਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੱਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਹਨਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਨੇ ਛੇਤੀ ਕੀਤੀ ਅਤੇ ਪਾਰ ਲੰਘ ਗਏ।
11 Once all the people had crossed over, they watched as the Ark of the Lord was carried across by the priests.
੧੧ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਲੋਕ ਪਾਰ ਲੰਘ ਚੁੱਕੇ ਤਦ ਯਹੋਵਾਹ ਦਾ ਸੰਦੂਕ ਅਤੇ ਜਾਜਕ ਲੋਕਾਂ ਦੇ ਸਾਹਮਣੇ ਪਾਰ ਲੰਘੇ।
12 The armed men from the tribes of Reuben and Gad, and the half tribe of Manasseh crossed at the head of the people of Israel, as Moses had stipulated.
੧੨ਫਿਰ ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ।
13 They numbered about 40,000 men, armed and ready for battle, crossed in the presence of the Lord to the plains of Jericho.
੧੩ਤਦ ਚਾਲ੍ਹੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਯੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮੈਦਾਨ ਵਿੱਚ ਲੜਾਈ ਲਈ ਪਾਰ ਲੰਘੇ।
14 On that day the Lord confirmed Joshua as great leader in the sight of all the Israelites, and they were in awe of him just as they had been in awe of Moses.
੧੪ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਉਹ ਮੂਸਾ ਕੋਲੋਂ ਉਸ ਦੀ ਸਾਰੀ ਉਮਰ ਤੱਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ।
15 The Lord had told Joshua,
੧੫ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
16 “Order the priests carrying the Ark of the Testimony to come up out of the Jordan.”
੧੬ਉਹਨਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਉਹ ਯਰਦਨ ਤੋਂ ਬਾਹਰ ਆਉਣ।
17 So Joshua told the priests, “Come up out of the Jordan.”
੧੭ਉਸ ਤੋਂ ਬਾਅਦ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਬਾਹਰ ਆਓ।
18 The priests came up out of the Jordan carrying the Ark of the Agreement, and as soon as their feet touched dry ground the waters of the Jordan returned to where they had been, overflowing its banks as before.
੧੮ਤਦ ਇਸ ਤਰ੍ਹਾਂ ਹੋਇਆ ਕਿ ਜਦ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਬਾਹਰ ਆਏ ਅਤੇ ਜਦ ਉਹਨਾਂ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੇ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਗੂੰ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।
19 The people went up from the Jordan and camped at Gilgal, to the east of Jericho, on the tenth day of the first month.
੧੯ਤਦ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ।
20 Joshua set up at Gilgal the twelve stones that had been taken from the Jordan.
੨੦ਯਹੋਸ਼ੁਆ ਨੇ ਉਹਨਾਂ ਬਾਰਾਂ ਪੱਥਰਾਂ ਨੂੰ ਜਿਨ੍ਹਾਂ ਨੂੰ ਯਰਦਨ ਵਿੱਚੋਂ ਚੁੱਕ ਲਿਆਏ ਸਨ ਗਿਲਗਾਲ ਵਿੱਚ ਖੜ੍ਹਾ ਕੀਤਾ।
21 He told the Israelites, “When some day your children ask you their parents, ‘What do these stones mean?’
੨੧ਤਦ ਉਸ ਨੇ ਇਸਰਾਏਲੀਆਂ ਨੂੰ ਆਖਿਆ ਕਿ ਜਦ ਤੁਹਾਡੇ ਬਾਲਕ ਆਉਣ ਵਾਲੇ ਸਮੇਂ ਵਿੱਚ ਆਪਣਿਆਂ ਪਿਤਾਵਾਂ ਕੋਲੋਂ ਪੁੱਛਣ ਕਿ ਇਹ ਪੱਥਰ ਇੱਥੇ ਕਿਉਂ ਹਨ।
22 you can explain to them, ‘This is where the Israelites crossed the Jordan on dry ground.’
੨੨ਤਦ ਤੁਸੀਂ ਆਪਣੇ ਬਾਲਕਾਂ ਨੂੰ ਸਮਝਾਇਓ ਕਿ ਇਸਰਾਏਲ ਇਸ ਯਰਦਨ ਤੋਂ ਸੁੱਕੀ ਭੂਮੀ ਉੱਤੇ ਪਾਰ ਲੰਘਿਆ ਸੀ।
23 For the Lord your God made the Jordan River dry up right in front of you so you all could cross, just as the Lord your God did at the Red Sea which he dried up so we could all cross.
੨੩ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ।
24 He did this so everyone on earth would know how powerful the Lord is, and so that you might be in awe of the Lord your God forever.”
੨੪ਇਸ ਲਈ ਕਿ ਧਰਤੀ ਦੇ ਸਾਰੇ ਲੋਕ ਯਹੋਵਾਹ ਦੇ ਹੱਥ ਨੂੰ ਜਾਣਨ ਕਿ ਉਹ ਬਲਵੰਤ ਹੈ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਸਦਾ ਤੱਕ ਡਰਦੇ ਰਿਹਾ ਕਰੋ।