< Judges 4 >

1 After Ehud died, the Israelites once again did what was evil in the Lord's sight.
ਏਹੂਦ ਦੇ ਮਰਨ ਤੋਂ ਬਾਅਦ ਇਸਰਾਏਲ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ।
2 So the Lord sold them to Jabin, king of Canaan, who ruled from Hazor. His army commander was Sisera, who lived in Harosheth-hagoyim.
ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਕਰ ਦਿੱਤਾ, ਜੋ ਹਾਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ਥ ਹਗੋਇਮ ਨਗਰ ਦਾ ਵਾਸੀ ਸੀ।
3 The Israelites cried out to the Lord to help them, for Sisera had nine hundred iron chariots and he cruelly mistreated them for twenty years.
ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ।
4 Deborah, wife of Lappidoth, was a prophet, and she was leading Israel as a judge at that time.
ਉਸ ਵੇਲੇ ਲੱਪੀਦੋਥ ਦੀ ਪਤਨੀ ਦਬੋਰਾਹ ਜੋ ਇੱਕ ਨਬੀਆ ਸੀ, ਇਸਰਾਏਲੀਆਂ ਦਾ ਨਿਆਂ ਕਰਦੀ ਹੁੰਦੀ ਸੀ।
5 She would sit under Deborah's Palm between Ramah and Bethel in the hill country of Ephraim, and the Israelites would go to her for her decisions.
ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਹ ਅਤੇ ਬੈਤਏਲ ਦੇ ਵਿਚਕਾਰ ਦਬੋਰਾਹ ਦੀ ਖਜ਼ੂਰ ਦੇ ਹੇਠ ਬਹਿੰਦੀ ਸੀ ਅਤੇ ਇਸਰਾਏਲੀ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।
6 She sent for Barak, son of Abinoam, from the town of Kedesh in Naphtali and told him, “The Lord, the God of Israel, orders you: ‘Go to Mount Tabor, and take with you ten thousand men of Naphtali and Zebulun, and lead them there.
ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?
7 I will bring Sisera, the commander of Jabin's army, with his chariots and his troops to the Kishon River, and hand him over to you.”
ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।”
8 Barak replied, “If you come with me, I'll go; but if you don't come with me, I won't go.”
ਬਾਰਾਕ ਨੇ ਉਸ ਨੂੰ ਕਿਹਾ, “ਜੇਕਰ ਤੂੰ ਮੇਰੇ ਨਾਲ ਚੱਲੇਂਗੀ ਤਾਂ ਹੀ ਮੈਂ ਜਾਂਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਵੀ ਨਹੀਂ ਜਾਂਵਾਂਗਾ।”
9 “I'll definitely go with you,” Deborah answered, “but if you're going to take that route then you won't receive any respect, because the Lord will give Sisera into the hands of a woman.” Deborah got up and went with Barak to Kedesh.
ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ।
10 Barak called up the armies of Zebulun and Naphtali, and ten thousand men assembled under his command. Deborah was also there with him.
੧੦ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।
11 (Heber the Kenite had separated from the other Kenites, the descendants of Hobab, the father-in-law of Moses, and had set up his tent at the large tree in Zaanannim, which is near Kedesh.)
੧੧ਹੇਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ, ਆਪਣੇ ਆਪ ਨੂੰ ਕੇਨੀਆਂ ਤੋਂ ਅਲੱਗ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕਾਦੇਸ਼ ਦੇ ਨੇੜੇ ਹੈ ਆਪਣਾ ਤੰਬੂ ਲਾਇਆ ਸੀ।
12 Sisera heard that Barak, son of Abinoam, had gone to Mount Tabor,
੧੨ਤਦ ਸੀਸਰਾ ਨੂੰ ਖ਼ਬਰ ਹੋਈ ਕਿ ਅਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਦੇ ਪਰਬਤ ਉੱਤੇ ਚੜ੍ਹ ਗਿਆ ਹੈ।
13 so he summoned all his nine hundred iron chariots and all his men to come from Harosheth-hagoyim to the Kishon River.
੧੩ਤਦ ਸੀਸਰਾ ਨੇ ਆਪਣੇ ਸਾਰੇ ਰਥ, ਜੋ ਲੋਹੇ ਦੇ ਨੌ ਸੌ ਰਥ ਸਨ ਅਤੇ ਆਪਣੇ ਨਾਲ ਦੀ ਸਾਰੀ ਫੌਜ ਨੂੰ ਪਰਾਈਆਂ ਕੌਮਾਂ ਦੇ ਹਰੋਸ਼ਥ ਤੋਂ ਕੀਸ਼ੋਨ ਦੀ ਨਦੀ ਤੱਕ ਇਕੱਠੇ ਕੀਤਾ।
14 Then Deborah told Barak, “Get going! Today the Lord has handed Sisera to you. Didn't the Lord march out ahead of you?” So Barak went down from Mount Tabor, accompanied by ten thousand men.
੧੪ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ।
15 When Barak attacked, the Lord threw Sisera and all his chariots and warriors into a confused panic. Sisera jumped down from his chariot and ran away.
੧੫ਤਦ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਸ ਦੀ ਸਾਰੀ ਫ਼ੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਕਿ ਸੀਸਰਾ ਰਥ ਤੋਂ ਹੇਠਾਂ ਉਤਰ ਕੇ ਪੈਦਲ ਭੱਜਿਆ।
16 Barak chased after the chariots and troops all the way to Harosheth-hagoyim. The whole of Sisera's army was killed—not a single man survived.
੧੬ਅਤੇ ਬਾਰਾਕ ਨੇ ਪਰਾਈਆਂ ਕੌਮਾਂ ਦੇ ਹਰੋਸ਼ਥ ਤੱਕ ਫ਼ੌਜ ਅਤੇ ਰਥਾਂ ਦਾ ਪਿੱਛਾ ਕੀਤਾ ਅਤੇ ਸੀਸਰਾ ਦੀ ਸਾਰੀ ਫ਼ੌਜ ਤਲਵਾਰ ਨਾਲ ਇਸ ਤਰ੍ਹਾਂ ਮਾਰੀ ਗਈ ਕਿ ਇੱਕ ਵੀ ਨਾ ਬਚਿਆ।
17 In the meantime Sisera had run away to the tent of Jael, the wife of Heber the Kenite, because there was a peace treaty between Jabin, king of Hazor, and the family of Heber the Kenite.
੧੭ਪਰ ਸੀਸਰਾ ਪੈਦਲ ਭੱਜ ਕੇ ਹੇਬਰ ਕੇਨੀ ਦੀ ਪਤਨੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹੇਬਰ ਕੇਨੀ ਦੇ ਘਰਾਣੇ ਵਿੱਚ ਮੇਲ-ਜੋਲ ਸੀ।
18 Jael went to meet Sisera and told him, “Come on in, my lord, come in with me. Don't be afraid.” So he went into her tent, and she covered him with a thick blanket.
੧੮ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ।
19 “Please give me a bit of water to drink, because I'm thirsty,” Sisera asked her. So she opened a skin of milk, let him have a drink, and then covered him up again.
੧੯ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ।
20 “Stand guard at the tent door,” he told her. “If anybody comes and asks you, ‘Is there is anyone here?’ just say no.”
੨੦ਫੇਰ ਸੀਸਰਾ ਨੇ ਉਸ ਨੂੰ ਕਿਹਾ, “ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹੀ ਹੋ ਜਾ ਅਤੇ ਜੇਕਰ ਕੋਈ ਆਵੇ ਅਤੇ ਤੈਨੂੰ ਪੁੱਛੇ ਕਿ ਇੱਥੇ ਕੋਈ ਪੁਰਖ ਹੈ? ਤਾਂ ਤੂੰ ਆਖੀਂ, ਨਹੀਂ।”
21 But Jael, Heber's wife, picked up a tent peg and a hammer and crept quietly over to him where he lay fast sleep and exhausted. She drove the tent peg through his temple and into the ground, and he died.
੨੧ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।
22 So when Barak came past, hunting for Sisera, Jael went out to meet him, and said, “Come here, and I'll show you the man you're looking for.” He went in with her, and there lay Sisera, dead, with the tent peg through his temple.
੨੨ਅਤੇ ਵੇਖੋ, ਜਦੋਂ ਬਾਰਾਕ ਸੀਸਰਾ ਦਾ ਪਿੱਛਾ ਕਰਦਾ ਹੋਇਆ ਆਇਆ ਤਾਂ ਯਾਏਲ ਉਸ ਨੂੰ ਮਿਲਣ ਲਈ ਨਿੱਕਲੀ ਅਤੇ ਉਸ ਨੂੰ ਕਿਹਾ, “ਆ ਅਤੇ ਮੈਂ ਤੈਨੂੰ ਉਹ ਪੁਰਖ ਵਿਖਾਵਾਂਗੀ, ਜਿਸ ਨੂੰ ਤੂੰ ਲੱਭਦਾ ਹੈਂ।” ਜਦ ਉਹ ਉਸ ਦੇ ਨਾਲ ਗਿਆ ਤਾਂ ਵੇਖੋ, ਸੀਸਰਾ ਮਰਿਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ।
23 That day God defeated Jabin, king of Canaan, in the presence of the Israelites.
੨੩ਇਸ ਤਰ੍ਹਾਂ ਉਸ ਦਿਨ ਪਰਮੇਸ਼ੁਰ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਇਸਰਾਏਲੀਆਂ ਦੇ ਸਾਹਮਣੇ ਹਰਾ ਦਿੱਤਾ
24 From then on Israel grew ever more powerful until the destroyed Jabin, king of Hazor.
੨੪ਅਤੇ ਇਸਰਾਏਲੀਆਂ ਦਾ ਹੱਥ ਕਨਾਨ ਦੇ ਰਾਜਾ ਯਾਬੀਨ ਉੱਤੇ ਬਹੁਤ ਤਕੜਾ ਹੋਇਆ, ਇੱਥੋਂ ਤੱਕ ਕਿ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਦਿੱਤਾ।

< Judges 4 >