< Proverbs 28 >
1 The wicked run away even when no one is chasing them, but the good have the trusting boldness of lions.
੧ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।
2 When a country is in rebellion, it has many rulers, but a ruler who is wise and knowledgeable provides strength and continuity.
੨ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।
3 When someone poor oppresses the poor, it's like heavy rain that beats down the crops.
੩ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
4 People who reject the law praise the wicked, but those who keep the law fight against them.
੪ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।
5 Evil people understand nothing about justice, but those who follow the Lord understand it completely.
੫ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।
6 Better to be poor and have integrity than to be devious and rich.
੬ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
7 If you keep the law, you're a wise son, but if you keep bad company you shame your father.
੭ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।
8 Anyone who gets rich through charging interest and profiteering is only storing it up for someone who is kind to the poor.
੮ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
9 God hates the prayers of people who disregard the law.
੯ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।
10 Those who lead good people astray into evil ways will fall into their own traps, but the innocent will receive a good reward.
੧੦ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
11 The rich see themselves as wise, but poor people with insight see right through them.
੧੧ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ।
12 When good people win, everyone celebrates, but when the wicked come to power, people hide.
੧੨ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ।
13 People who hide their sins won't succeed, but those who confess and renounce their sins will be shown kindness.
੧੩ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
14 Blessed are those who always respect the Lord, but those who are stubborn end up in a lot of trouble.
੧੪ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
15 A wicked ruler lording it over poor people is like a roaring lion or a charging bear.
੧੫ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।
16 An unwise ruler thoroughly extorts his people, but one who refuses to profit illegally will live long.
੧੬ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
17 Someone guilty of murder will go on running away from it until they die. Don't try and stop them.
੧੭ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!
18 If you have integrity, you'll be kept safe, but if you live deviously, you'll fall.
੧੮ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।
19 If you cultivate the land you'll have plenty of food, but if you chase fantasies you'll end up with nothing.
੧੯ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,
20 If you're trustworthy, you'll be richly rewarded; but if you try to get rich quick, you won't go unpunished.
੨੦ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
21 Showing favoritism isn't good, but some people will do wrong just for a piece of bread.
੨੧ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।
22 Envious people are in a rush to get rich; they don't realize they'll end up poor.
੨੨ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ
23 Honest criticism is appreciated later far more than flattery.
੨੩ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ
24 A man who robs his father and mother, and says, “It's not a crime,” is one step away from becoming a murderer.
੨੪ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।
25 Greedy people stir up trouble, but those who trust in the Lord will be successful.
੨੫ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।
26 People who trust their own minds are foolish, but those who follow wise ways will be kept safe.
੨੬ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।
27 If you give to the poor, you won't be in need; but if you look the other way, you'll have many curses.
੨੭ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
28 When the wicked come to power, people hide; but when they fall, the good do well.
੨੮ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁੱਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਤਰੱਕੀ ਕਰਦੇ ਹਨ।