< Psalms 120 >
1 A song for pilgrims going up to Jerusalem. I called out to the Lord for help in all my troubles, and he answered me.
੧ਯਾਤਰਾ ਦਾ ਗੀਤ ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।
2 Lord, please save me from liars and cheats!
੨ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!
3 What will the Lord do to you, you liars? How will he punish you?
੩ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?
4 With the sharp arrows of a warrior and burning coals made from a broom tree.
੪ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!
5 I'm sorry for myself, because I live as a foreigner in Meshech, or among the tent-dwellers of Kedar.
੫ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
6 I have lived for far too long among people who hate peace.
੬ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।
7 I want peace, but when I talk of peace, they want war.
੭ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!