< Psalms 30 >

1 A psalm of David. A psalm for the dedication of the Temple. I want to tell everyone how good you are, Lord, for you saved me, and you didn't let my enemies triumph over me.
ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।
2 Lord, my God, I called out to you for help, and you have healed me.
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ।
3 Lord, you rescued me from the grave, you brought me back to life, saving me from going down into the pit of death. (Sheol h7585)
ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। (Sheol h7585)
4 You who trust the Lord, sing praises to him, and be thankful for his holy character!
ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
5 For his anger only lasts a moment, but his favor lasts a lifetime. You may spend the night in tears, but happiness comes with the morning.
ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
6 When things were going well, I said, “Nothing will ever shake me!”
ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।
7 Lord, when you showed me your favor I stood as strong as a mountain; when you turned away from me I was terrified.
ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
8 I called out to you for help, Lord. I asked the Lord for grace, saying,
ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,
9 What would you gain if I die, if I go down into the pit of death? Would my dust praise you? Would it tell of your trustworthiness?
ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
10 Please listen to me, Lord, and be gracious to me! Lord, you are the one who helps me.
੧੦ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
11 You have turned my weeping into dancing. You have taken off my clothes of sackcloth and dressed me in happiness,
੧੧ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ ।
12 so I can sing praises to you and not keep quiet. Lord my God, I will thank you forever!
੧੨ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।

< Psalms 30 >