< Psalms 49 >

1 For the music director. A psalm of the sons of Korah. Listen to this, everyone! Pay attention, people of the world—
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ। ਹੇ ਸਾਰੇ ਲੋਕੋ, ਇਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ ਕੰਨ ਲਾਓ!
2 whether you are highborn or lowborn, rich or poor!
ਕੀ ਊਚ, ਕੀ ਨੀਚ, ਧਨੀ ਅਤੇ ਕੰਗਾਲ ਇਕੱਠੇ।
3 For what I say is wise, and my thinking is perceptive.
ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ, ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।
4 I pay attention to wise sayings; I answer hard questions to a tune on the harp.
ਮੈਂ ਆਪਣੇ ਕੰਨ ਦ੍ਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਂਗਾ।
5 Why should I be afraid when trouble comes, when evil enemies surround me?
ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾਂ, ਜਦ ਧੋਖੇਬਾਜ਼ਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ?
6 They trust in their wealth; they boast about their riches,
ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ ਹਨ,
7 but no one can pay to rescue another from death; no one can pay a ransom to God.
ਉਨ੍ਹਾਂ ਵਿੱਚੋਂ ਕੋਈ ਆਪਣੇ ਆਪ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ,
8 Redemption is beyond price; no one could ever pay enough
ਕਿਉਂ ਜੋ ਉਨ੍ਹਾਂ ਦੀ ਜਾਨ ਦਾ ਛੁਟਕਾਰਾ ਮਹਿੰਗਾ ਹੈ, ਅਤੇ ਉਹ ਸਦਾ ਤੱਕ ਅਸਾਧ ਹੈ,
9 that they could live forever and not face the grave.
ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ, ਅਤੇ ਕਬਰ ਨੂੰ ਨਾ ਵੇਖੇ।
10 Everyone knows that the wise die, those who are foolish and stupid too, leaving what they have to the next generation.
੧੦ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
11 They think their homes will last forever, that where they live will continue for all generations.
੧੧ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
12 But human beings, for all their fame, don't understand. They die, just like the animals.
੧੨ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।
13 This is the way of foolish people, yet those who come after them think they were clever! (Selah)
੧੩ਉਨ੍ਹਾਂ ਦੀ ਇਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ। ਸਲਹ।
14 Like sheep they are destined for the grave. Death will be their shepherd. Those who live right will rule over them in the morning. Their bodies will decay in the grave, far from their homes. (Sheol h7585)
੧੪ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ। (Sheol h7585)
15 But surely God will rescue me from the power of the grave; he will grab me back. (Selah) (Sheol h7585)
੧੫ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ। (Sheol h7585)
16 Don't be disturbed when people become rich, filling their houses with possessions.
੧੬ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
17 For they won't take anything with them when they die; their wealth will not go down into the grave with them.
੧੭ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
18 They congratulate themselves for all they possess—people always praise you when you do well—
੧੮ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
19 but their destiny is the same as their forefathers: they will never again see the light of day.
੧੯ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
20 Human beings, for all their fame, don't understand, and they die, just like the animals.
੨੦ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਵਰਗਾ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!

< Psalms 49 >