< Psalms 59 >

1 For the music director. According to “Do Not Destroy.” A psalm (miktam) of David, concerning the time Saul sent out soldiers to watch David's house in order to kill him. Rescue me from my enemies, God! Protect me from those who are attacking me!
ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਸ਼ਾਊਲ ਦੇ ਭੇਜੇ ਹੋਏ ਲੋਕਾਂ ਨੇ ਉਸ ਨੂੰ ਮਾਰਨ ਲਈ ਘਰ ਉੱਤੇ ਪਹਿਰਾ ਦਿੱਤਾ। ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉਚਿਆਈ ਤੇ ਰੱਖ!
2 Rescue me from these evil people! Save me from these murderers!
ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ!
3 See how they're lying in wait to kill me! Powerful men are gathered against me, Lord, even though I have not sinned or done anything wrong.
ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,
4 Even though I'm not guilty they hurry to prepare an attack on me. Please stand up, come and help me, and see what's going on.
ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!
5 You are God, the Lord Almighty, God of Israel. Stand up, and punish all the nations. Don't have any mercy on these evil traitors. (Selah)
ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।
6 In the evening they return, snarling like dogs as they roam around the city.
ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
7 See what evil talk comes pouring out of their mouths! Words sharp as swords, for they say to themselves, “Who can hear us?”
ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
8 But you, Lord, you laugh at them; you pour scorn on all the nations.
ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।
9 You are my strength! I will look to you, God, for you are the one who protects me.
ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।
10 In his trustworthy love, God will come and save me. He will show me how my enemies are defeated.
੧੦ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
11 Don't kill them right away, otherwise my people will quickly forget what you have done. By your power make them stagger around and then fall down, Lord our protection.
੧੧ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!
12 Let them be caught out by the evil things they say, the words they proudly speak—brought down by their curses and the lies they tell!
੧੨ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!
13 Destroy them in your anger! Destroy them completely! Then everyone will know that God rules in Israel!
੧੩ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ।
14 In the evening they return, snarling like dogs as they roam around the city.
੧੪ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।
15 They wander around, looking for things to eat, and howl when they're not satisfied.
੧੫ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!
16 But I will sing of your strength; in the morning I will sing for joy about your trustworthy love. For you have been my protection; my place of safety in my time of trouble.
੧੬ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।
17 You are my strength, I sing praises to you, for you are the one who protects me—the God who shows me his trustworthy love!
੧੭ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।

< Psalms 59 >