< Ruth 3 >
1 A little later Naomi said to Ruth, “My daughter, don't you think I should find you a husband and a good home?
੧ਇੱਕ ਦਿਨ ਉਸ ਦੀ ਸੱਸ ਨਾਓਮੀ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਕੀ ਮੈਂ ਤੇਰੇ ਲਈ ਕੋਈ ਘਰ ਨਾ ਲੱਭਾਂ, ਜੋ ਤੇਰਾ ਭਲਾ ਹੋਵੇ?
2 Don't ignore the fact that Boaz, whose women you worked with, is closely related to us. Now tonight he will be busy winnowing grain on the threshing floor.
੨ਭਲਾ, ਹੁਣ ਬੋਅਜ਼ ਸਾਡੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਨਹੀਂ, ਜਿਸ ਦੀਆਂ ਦਾਸੀਆਂ ਦੇ ਨਾਲ ਤੂੰ ਰਹੀ ਸੀ? ਵੇਖ, ਉਹ ਅੱਜ ਰਾਤ ਪਿੜ ਵਿੱਚ ਜੌਂ ਛੱਟੇਂਗਾ,
3 Have a bath, put on some perfume, wear your best clothes, and go down to the threshing floor—but don't let him recognize you. Once he's finished eating and drinking,
੩ਸੋ ਤੂੰ ਇਸ਼ਨਾਨ ਕਰ ਅਤੇ ਤੇਲ ਲਾ ਅਤੇ ਆਪਣੇ ਚੰਗੇ ਬਸਤਰ ਪਾ ਕੇ ਪਿੜ ਵੱਲ ਜਾ ਅਤੇ ਜਦ ਤੱਕ ਉਹ ਖਾ ਪੀ ਨਾ ਚੁੱਕੇ ਤਦ ਤੱਕ ਆਪਣੇ ਆਪ ਨੂੰ ਉਸ ਮਨੁੱਖ ਅੱਗੇ ਪ੍ਰਗਟ ਨਾ ਕਰੀਂ।
4 watch where he goes to lie down. Then go and uncover his feet and lie down. Then he will tell you what to do.”
੪ਅਤੇ ਜਦ ਬੋਅਜ਼ ਲੇਟ ਜਾਵੇ ਤਾਂ ਉਸ ਸਥਾਨ ਦਾ ਜਿੱਥੇ ਉਹ ਲੇਟੇਗਾ ਤੂੰ ਧਿਆਨ ਰੱਖੀਂ। ਫੇਰ ਤੂੰ ਅੰਦਰ ਜਾ ਕੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਹੀ ਲੇਟ ਜਾਵੀਂ ਅਤੇ ਫਿਰ ਉਹ ਸਭ ਕੁਝ ਜੋ ਤੂੰ ਕਰਨਾ ਹੈ, ਤੈਨੂੰ ਆਪ ਹੀ ਦੱਸੇਗਾ।”
5 “I'll do everything you told me,” said Ruth.
੫ਰੂਥ ਨੇ ਆਪਣੀ ਸੱਸ ਨੂੰ ਕਿਹਾ, “ਜੋ ਕੁਝ ਤੂੰ ਮੈਨੂੰ ਕਿਹਾ ਹੈ, ਮੈਂ ਸਭ ਕਰਾਂਗੀ।”
6 She went down to the threshing floor and did what her mother-in-law had told her to do.
੬ਇਸ ਤੋਂ ਬਾਦ, ਉਹ ਪਿੜ ਵੱਲ ਚਲੀ ਗਈ ਅਤੇ ਜੋ ਕੁਝ ਉਹ ਦੀ ਸੱਸ ਨੇ ਆਗਿਆ ਦਿੱਤੀ ਸੀ, ਉਹ ਸਭ ਕੁਝ ਉਸ ਨੇ ਕੀਤਾ।
7 After Boaz had finished eating and drinking, and was feeling contented, he went and lay down beside the grain pile. Ruth quietly approached him, uncovered his feet, and lay down.
੭ਜਦ ਬੋਅਜ਼ ਖਾ ਪੀ ਚੁੱਕਿਆ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਉਹ ਅਨਾਜ ਦੇ ਢੇਰ ਦੇ ਇੱਕ ਪਾਸੇ ਵੱਲ ਜਾ ਕੇ ਲੰਮਾ ਪੈ ਗਿਆ, ਤਦ ਰੂਥ ਚੁੱਪ-ਚੁਪੀਤੇ ਆਈ ਅਤੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਲੇਟ ਗਈ।
8 Around midnight Boaz suddenly woke up. Bending forward he was surprised to see a woman lying at his feet.
੮ਫਿਰ ਅਜਿਹਾ ਹੋਇਆ ਕਿ ਅੱਧੀ ਰਾਤ ਨੂੰ ਉਹ ਮਨੁੱਖ ਚੌਂਕ ਗਿਆ ਅਤੇ ਪਾਸਾ ਪਰਤ ਕੇ ਵੇਖਿਆ ਕਿ ਇੱਕ ਇਸਤਰੀ ਉਸ ਦੇ ਪੈਰਾਂ ਕੋਲ ਲੇਟੀ ਹੋਈ ਹੈ।
9 “Who are you?” he asked. “I'm Ruth, your servant,” she replied. “Please spread the corner of your cloak over me, for you are my family redeemer.”
੯ਬੋਅਜ਼ ਨੇ ਪੁੱਛਿਆ, “ਤੂੰ ਕੌਣ ਹੈਂ?” ਉਹ ਬੋਲੀ, “ਮੈਂ ਤੁਹਾਡੀ ਦਾਸੀ ਰੂਥ ਹਾਂ, ਤੁਸੀਂ ਆਪਣੀ ਦਾਸੀ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਉ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”
10 “May the Lord bless you, my daughter,” he said. “You are showing even more loyalty and love to the family than before. You haven't gone looking for a younger man, of whatever social status.
੧੦ਬੋਅਜ਼ ਨੇ ਕਿਹਾ, “ਹੇ ਮੇਰੀਏ ਧੀਏ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੂੰ ਪਹਿਲਾਂ ਨਾਲੋਂ, ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।
11 So don't worry, my daughter. I will do everything you ask—everyone in town knows you are a woman of good character.
੧੧ਇਸ ਲਈ ਹੁਣ ਹੇ ਮੇਰੀ ਧੀਏ, ਨਾ ਡਰ। ਮੈਂ ਉਹ ਸਭ ਕੁਝ ਜੋ ਤੂੰ ਮੰਗਦੀ ਹੈਂ, ਤੇਰੇ ਲਈ ਕਰਾਂਗਾ ਕਿਉਂ ਜੋ ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਭਲੀ ਇਸਤਰੀ ਹੈਂ।
12 However, even though I'm one of your family redeemers, there's one who is more closely related than I am.
੧੨ਇਹ ਗੱਲ ਤਾਂ ਸੱਚ ਹੈ ਕਿ ਮੈਂ ਛੁਡਾਉਣ ਵਾਲਾ ਹਾਂ ਪਰ ਇੱਕ ਹੋਰ ਛੁਡਾਉਣ ਵਾਲਾ ਹੈ, ਜੋ ਮੇਰੇ ਨਾਲੋਂ ਵੀ ਨਜ਼ਦੀਕ ਦਾ ਹੈ।
13 Stay here tonight, and in the morning if he wants to redeem you, then fine, let him do it. But if he doesn't, then I promise you in the name of the living Lord, I will redeem you. Lie down here until morning.”
੧੩ਅੱਜ ਦੀ ਰਾਤ ਠਹਿਰ ਜਾ ਅਤੇ ਸਵੇਰ ਨੂੰ ਜੇ ਉਹ ਤੇਰੇ ਲਈ ਛੁਡਾਉਣ ਦਾ ਕੰਮ ਕਰੇ ਤਾਂ ਚੰਗਾ, ਉਹ ਛੁਡਾਵੇ, ਪਰ ਜੇ ਉਹ ਛੁਡਾਉਣਾ ਨਾ ਚਾਹੇ ਤਾਂ ਮੈਂ ਇਹ ਕੰਮ ਕਰਾਂਗਾ, ਮੈਂ ਜੀਉਂਦੇ ਯਹੋਵਾਹ ਦੀ ਸਹੁੰ ਖਾਂਦਾ ਹਾਂ। ਤੂੰ ਸਵੇਰ ਤੱਕ ਇੱਥੇ ਹੀ ਲੇਟੀ ਰਹਿ।”
14 So Ruth lay at his feet until morning. Then she got up before it was light enough to recognize anyone because Boaz had told her, “No one must know that a woman came here to the threshing floor.”
੧੪ਤਦ ਉਹ ਸਵੇਰ ਤੱਕ ਉਹ ਦੇ ਪੈਰਾਂ ਕੋਲ ਲੇਟੀ ਰਹੀ ਅਤੇ ਸਾਜਰੇ ਹੀ, ਜਿਸ ਵੇਲੇ ਕੋਈ ਇੱਕ ਦੂਜੇ ਨੂੰ ਪਛਾਣ ਨਾ ਸਕੇ ਉਹ ਉੱਠ ਖਲੋਤੀ। ਤਦ ਬੋਅਜ਼ ਨੇ ਕਿਹਾ, “ਇਸ ਗੱਲ ਦੀ ਖ਼ਬਰ ਕਿਸੇ ਨੂੰ ਨਾ ਹੋਵੇ ਕਿ ਪਿੜ ਵਿੱਚ ਕੋਈ ਇਸਤਰੀ ਆਈ ਸੀ।”
15 He also told her, “Bring me the cloak you're wearing and hold it out.” So she held it out and he poured out six measures of barley into it. He helped her put it on her back and she went back to town.
੧੫ਫਿਰ ਬੋਅਜ਼ ਨੇ ਕਿਹਾ, “ਆਪਣੇ ਉੱਪਰਲੀ ਚੱਦਰ ਫੜ੍ਹ ਲੈ,” ਅਤੇ ਜਦ ਉਸ ਨੇ ਉਹ ਨੂੰ ਫੜ੍ਹ ਲਿਆ ਤਾਂ ਉਸ ਨੇ ਛੇ ਟੋਪੇ ਜੌਂ ਦੇ ਮਿਣੇ ਅਤੇ ਉਸ ਨੂੰ ਦਿੱਤੇ, ਫਿਰ ਉਹ ਨਗਰ ਨੂੰ ਚਲੀ ਗਈ।
16 Ruth went to her mother-in-law, who asked her, “How did it go for you, my daughter?” So Ruth told her everything that Boaz had done for her.
੧੬ਜਦ ਰੂਥ ਆਪਣੀ ਸੱਸ ਕੋਲ ਆਈ ਤਾਂ ਉਸ ਨੇ ਪੁੱਛਿਆ, “ਹੇ ਮੇਰੀਏ ਧੀਏ, ਤੇਰੇ ਨਾਲ ਕੀ ਬੀਤੀ?” ਤਦ ਉਸ ਨੇ ਉਹ ਸਭ ਕੁਝ ਦੱਸ ਦਿੱਤਾ ਜੋ ਉਸ ਮਨੁੱਖ ਨੇ ਉਸ ਦੇ ਲਈ ਕੀਤਾ ਸੀ।
17 “And he also gave me these six measures of barley,” she added. “He told me, ‘You mustn't go home to your mother-in-law empty-handed.’”
੧੭ਫਿਰ ਉਸ ਨੇ ਕਿਹਾ, “ਉਸ ਨੇ ਮੈਨੂੰ ਇਹ ਛੇ ਟੋਪੇ ਜੌਂ ਦੇ ਦਿੱਤੇ ਕਿਉਂਕਿ ਉਸ ਨੇ ਮੈਨੂੰ ਕਿਹਾ ਕਿ ਤੂੰ ਆਪਣੀ ਸੱਸ ਕੋਲ ਖ਼ਾਲੀ ਹੱਥ ਨਾ ਜਾਈਂ।”
18 Naomi said to Ruth, “Wait patiently, my daughter, until you find out how it all works out. Boaz won't rest until he has it settled today.”
੧੮ਤਦ ਨਾਓਮੀ ਨੇ ਕਿਹਾ, “ਮੇਰੀਏ ਧੀਏ, ਜਦ ਤੱਕ ਤੂੰ ਜਾਣ ਨਾ ਲਵੇਂ ਕਿ ਇਹ ਗੱਲ ਕਿਵੇਂ ਚੱਲਦੀ ਹੈ; ਤੂੰ ਚੁੱਪ-ਚਾਪ ਬੈਠੀ ਰਹਿ, ਕਿਉਂਕਿ ਅੱਜ ਜਦ ਤੱਕ ਉਹ ਇਸ ਕੰਮ ਨੂੰ ਪੂਰਾ ਨਾ ਕਰ ਲਵੇ, ਤਦ ਤੱਕ ਉਸ ਮਨੁੱਖ ਨੇ ਅਰਾਮ ਨਹੀਂ ਕਰਨਾ।”