< 1 Kings 14 >

1 At that time Abiiah the sonne of Ieroboam fell sicke.
ਉਸ ਵੇਲੇ ਯਾਰਾਬੁਆਮ ਦਾ ਪੁੱਤਰ ਅਬਿਯਾਹ ਬਿਮਾਰ ਪੈ ਗਿਆ।
2 And Ieroboam saide vnto his wife, Vp, I pray thee, and disguise thy selfe, that they know not that thou art the wife of Ieroboam, and goe to Shiloh: for there is Ahiiah the Prophet, which tolde mee that I shoulde bee King ouer this people,
ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲ ਲੈ ਕਿ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਪਤਨੀ ਹੈਂ ਅਤੇ ਸ਼ੀਲੋਹ ਨੂੰ ਤੁਰ ਜਾ। ਵੇਖ, ਉੱਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ।
3 And take with thee tenne loaues and craknels, and a bottell of honie, and go to him: hee shall tell thee what shall become of the yong man.
ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਦ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕੀ ਹੋਵੇਗਾ।
4 And Ieroboams wife did so, and arose, and went to Shiloh, and came to the house of Ahiiah: but Ahiiah could not see, for his sight was decayed for his age.
ਸੋ ਯਾਰਾਬੁਆਮ ਦੀ ਪਤਨੀ ਨੇ ਤਿਵੇਂ ਹੀ ਕੀਤਾ। ਉਹ ਉੱਠ ਕੇ ਸ਼ੀਲੋਹ ਨੂੰ ਗਈ ਅਤੇ ਅਹੀਯਾਹ ਦੇ ਘਰ ਪਹੁੰਚੀ ਪਰ ਅਹੀਯਾਹ ਵੇਖ ਨਹੀਂ ਸਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ।
5 Then the Lord saide vnto Ahiiah, Beholde, the wife of Ieroboam commeth to aske a thing of thee for her sonne, for he is sicke: thus and thus shalt thou say vnto her: for when shee commeth in, shee shall feine her selfe to be another.
ਤਾਂ ਯਹੋਵਾਹ ਨੇ ਅਹੀਯਾਹ ਨੂੰ ਆਖਿਆ ਕਿ ਵੇਖ, ਯਾਰਾਬੁਆਮ ਦੀ ਰਾਣੀ ਆਪਣੇ ਪੁੱਤਰ ਲਈ ਤੇਰੇ ਕੋਲੋਂ ਪੁੱਛਣ ਆਉਂਦੀ ਹੈ ਕਿਉਂ ਜੋ ਉਹ ਬਿਮਾਰ ਹੈ ਸੋ ਤੂੰ ਉਹ ਨੂੰ ਇਸ ਤਰ੍ਹਾਂ ਇਸ ਤਰ੍ਹਾਂ ਆਖੀਂ ਕਿਉਂ ਜੋ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਅੰਦਰ ਆਵੇਗੀ ਤਾਂ ਆਪ ਨੂੰ ਹੋਰ ਔਰਤ ਬਣਾਵੇਗੀ।
6 Therefore when Ahiiah heard the sounde of her feete as shee came in at the doore, hee saide, Come in, thou wife of Ieroboam: why feinest thou thus thy selfe to bee an other? I am sent to thee with heauie tidings.
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਜਾਂ ਉਹ ਬੂਹੇ ਦੇ ਅੰਦਰ ਵੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ। ਤੂੰ ਆਪ ਨੂੰ ਹੋਰ ਔਰਤ ਕਿਉਂ ਬਣਾਉਂਦੀ ਹੈਂ? ਮੈਂ ਤੇਰੇ ਕੋਲ ਸਖ਼ਤ ਗੱਲਾਂ ਲਈ ਭੇਜਿਆ ਗਿਆ ਹਾਂ।
7 Goe, tel Ieroboam, Thus saith the Lord God of Israel, Forasmuch as I haue exalted thee from among the people, and haue made thee prince ouer my people Israel,
ਤੂੰ ਚੱਲੀ ਜਾ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਚੁਣਿਆ।
8 And haue rent the kingdome away from the house of Dauid, and haue giuen it thee, and thou hast not bene as my seruant Dauid, which kept my commandements, and followed mee with all his heart, and did onely that which was right in mine eyes,
ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਵੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ।
9 But hast done euil aboue al that were before thee (for thou hast gone and made thee other gods, and molten images, to prouoke me, and hast cast me behinde thy backe)
ਪਰ ਤੂੰ ਉਨ੍ਹਾਂ ਸਭਨਾਂ ਨਾਲੋਂ ਜੋ ਤੇਰੇ ਕੋਲੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੂੰ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੂੰ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ।
10 Therefore beholde, I will bring euill vpon the house of Ieroboam, and will cut off from Ieroboam him that pisseth against the wall, aswell him that is shut vp, as him that is left in Israel, and will sweepe away the remnant of the house of Ieroboam, as a man sweepeth away doung, till it be all gone.
੧੦ਇਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਦੀ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਇਸ ਤਰ੍ਹਾਂ ਝਾੜੂ ਲਈ ਫਿਰਾਂਗਾ ਜਿਵੇਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ।
11 The dogges shall eate him of Ieroboams stocke that dyeth in the citie, and the foules of the aire shall eate him that dyeth in the fielde: for the Lord hath said it.
੧੧ਅਤੇ ਯਾਰਾਬੁਆਮ ਦਾ ਜੇ ਕੋਈ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ ਕਿਉਂ ਜੋ ਯਹੋਵਾਹ ਇਸ ਤਰ੍ਹਾਂ ਬੋਲਿਆ ਹੈ।
12 Vp therefore and get thee to thine house: for when thy feete enter into the citie, the childe shall die.
੧੨ਸੋ ਤੂੰ ਉੱਠ ਅਤੇ ਆਪਣੇ ਘਰ ਜਾ। ਤੇਰੇ ਸ਼ਹਿਰ ਵਿੱਚ ਪੈਰ ਰੱਖਦਿਆਂ ਸਾਰ ਮੁੰਡਾ ਮਰ ਜਾਵੇਗਾ।
13 And al Israel shall mourne for him, and burie him: for he onely of Ieroboam shall come to the graue, because in him there is found some goodnes towarde the Lord God of Israel in the house of Ieroboam.
੧੩ਤਾਂ ਸਾਰਾ ਇਸਰਾਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਇਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ।
14 Moreouer, the Lord shall stirre him vp a King ouer Israel, which shall destroy the house of Ieroboam in that day: what? yea, euen nowe.
੧੪ਅਤੇ ਯਹੋਵਾਹ ਆਪਣੀ ਵੱਲੋਂ ਇਸਰਾਏਲ ਉੱਤੇ ਇੱਕ ਪਾਤਸ਼ਾਹ ਖੜਾ ਕਰੇਗਾ ਜਿਹੜਾ ਉਸੇ ਦਿਨ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰੇਗਾ। ਕੀ ਇਹ ਅੱਜ ਦੇ ਦਿਨ ਹੀ? ਹਾਂ ਹੁਣੇ ਹੀ।
15 For the Lord shall smite Israel, as when a reede is shaken in the water, and hee shall weede Israel out of his good lad, which he gaue to their fathers, and shall scatter them beyond the Riuer, because they haue made them groues, prouoking the Lord to anger.
੧੫ਅਤੇ ਯਹੋਵਾਹ ਇਸਰਾਏਲ ਨੂੰ ਇਸ ਤਰ੍ਹਾਂ ਮਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਇਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ।
16 And he shall giue Israel vp, because of the sinnes of Ieroboam, who did sinne, and made Israel to sinne.
੧੬ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ।
17 And Ieroboams wife arose, and departed, and came to Tirzah, and when shee came to the threshold of the house, the yong man dyed,
੧੭ਤਾਂ ਯਾਰਾਬੁਆਮ ਦੀ ਰਾਣੀ ਉੱਠੀ ਅਤੇ ਚੱਲ ਪਈ ਅਤੇ ਤਿਰਸਾਹ ਨੂੰ ਆਈ। ਉਹ ਘਰ ਦੀ ਦਹਲੀਜ਼ ਕੋਲ ਪਹੁੰਚੀ ਹੀ ਸੀ ਕਿ ਮੁੰਡਾ ਮਰ ਗਿਆ।
18 And they buried him, and all Israel lamented him; according to the word of the Lord, which hee spake by the hand of his seruant Ahiiah the Prophet.
੧੮ਤਾਂ ਸਾਰੇ ਇਸਰਾਏਲ ਨੇ ਉਹ ਨੂੰ ਦੱਬਿਆ ਅਤੇ ਉਸ ਦਾ ਸੋਗ ਕੀਤਾ ਜਿਵੇਂ ਯਹੋਵਾਹ ਦਾ ਬਚਨ ਸੀ ਜੋ ਉਹ ਆਪਣੇ ਦਾਸ ਅਹੀਯਾਹ ਨਬੀ ਦੇ ਰਾਹੀਂ ਬੋਲਿਆ ਸੀ।
19 And the rest of Ieroboams actes, how hee warred, and howe hee reigned, beholde, they are written in the booke of the Chronicles of the Kings of Israel.
੧੯ਅਤੇ ਯਾਰਾਬੁਆਮ ਦੀਆਂ ਬਾਕੀ ਗੱਲਾਂ ਕਿ ਕਿਵੇਂ ਉਹ ਲੜਿਆ ਅਤੇ ਕਿਵੇਂ ਉਸ ਰਾਜ ਕੀਤਾ ਸੋ ਵੇਖੋ, ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ।
20 And the dayes which Ieroboam reigned, were two and twentie yeere: and he slept with his fathers, and Nadab his sonne reigned in his steade.
੨੦ਅਤੇ ਉਹ ਦਿਨ ਜਿਨ੍ਹਾਂ ਵਿੱਚ ਯਾਰਾਬੁਆਮ ਨੇ ਰਾਜ ਕੀਤਾ ਬਾਈ ਸਾਲ ਸਨ ਤਾਂ ਉਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਨਾਦਾਬ ਉਹ ਦੇ ਥਾਂ ਰਾਜ ਕਰਨ ਲੱਗਾ।
21 Also Rehoboam the sonne of Salomon reigned in Iudah. Rehoboam was one and fourtie yere olde, when he began to reigne, and reigned seuenteene yere in Ierusalem, the citie which the Lord did chuse out of al the tribes of Israel, to put his Name there: and his mothers name was Naamah an Ammonite.
੨੧ਸੁਲੇਮਾਨ ਦਾ ਪੁੱਤਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲਾਂ ਤੱਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ।
22 And Iudah wrought wickednesse in the sight of the Lord: and they prouoked him more with their sinnes, which they had committed, then all that which their fathers had done.
੨੨ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪੁਰਖਿਆਂ ਤੋਂ ਵੱਧ ਪਾਪ ਕੀਤਾ।
23 For they also made them hie places, and images, and groues on euery hie hill, and vnder euery greene tree.
੨੩ਉਨ੍ਹਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਰਬਤ ਉੱਤੇ ਅਤੇ ਹਰ ਬਿਰਛ ਦੇ ਹੇਠ ਉੱਚੇ ਥਾਵਾਂ ਨੂੰ ਮੂਰਤਾਂ ਅਤੇ ਟੁੰਡਾਂ ਨੂੰ ਖੜਾ ਕੀਤਾ।
24 There were also Sodomites in the lande, they did according to all the abominations of the nations, which the Lord had cast out before the children of Israel.
੨੪ਅਤੇ ਦੇਸ ਵਿੱਚ ਸਮਲਿੰਗੀ ਵੀ ਸਨ। ਉਨ੍ਹਾਂ ਉਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਅੱਗੋਂ ਧੱਕ ਦਿੱਤਾ ਸੀ।
25 And in the fift yere of King Rehoboam, Shishak King of Egypt came vp against Ierusale,
੨੫ਤਾਂ ਅਜਿਹਾ ਹੋਇਆ ਕਿ ਰਹਬੁਆਮ ਦੇ ਰਾਜ ਦੇ ਪੰਜਵੇਂ ਸਾਲ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ।
26 And tooke the treasures of the house of the Lord, and the treasures of the Kings house, and tooke away all: also he caried away all the shields of golde which Salomon had made.
੨੬ਉਹ ਨੇ ਯਹੋਵਾਹ ਦੇ ਭਵਨ ਦਾ ਖਜ਼ਾਨਾ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਲਿਆ ਸਗੋਂ ਉਹ ਨੇ ਸਭ ਕੁਝ ਲੈ ਲਿਆ ਅਤੇ ਉਹ ਨੇ ਉਹ ਸਭ ਸੋਨੇ ਦੀਆਂ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਲਈਆਂ।
27 And King Rehoboam made for them brasen shieldes, and committed them vnto ye hands of the chiefe of the garde, which wayted at the doore of the Kings house.
੨੭ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਥਾਂ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਹੱਥ ਵਿੱਚ ਸੌਂਪ ਦਿੱਤਾ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ।
28 And when the King went into the house of the Lord, the garde bare them, and brought them againe into the gard chamber.
੨੮ਅਜਿਹਾ ਹੁੰਦਾ ਸੀ ਕਿ ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਨ੍ਹਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ।
29 And the rest of the actes of Rehoboam, and all that hee did, are they not written in the booke of the Chronicles of the Kings of Iudah?
੨੯ਅਤੇ ਰਹਬੁਆਮ ਦੇ ਬਾਕੀ ਕੰਮ ਅਤੇ ਉਹ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਹਨ?
30 And there was warre betweene Rehoboam and Ieroboam continually.
੩੦ਇਸ ਤਰ੍ਹਾਂ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਨ੍ਹਾਂ ਦੇ ਸਭ ਦਿਨ ਲੜਾਈ ਲੱਗੀ ਰਹੀ।
31 And Rehoboam slept with his fathers, and was buried with his fathers in the citie of Dauid: his mothers name was Naamah an Ammonite. And Abiiam his sonne reigned in his stead.
੩੧ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਦੇ ਨਾਲ ਦੱਬਿਆ ਗਿਆ। ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ।

< 1 Kings 14 >