< 1 Samuel 11 >

1 Then Nahash the Ammonite came vp, and besieged Iabesh Gilead: and all the men of Iabesh saide vnto Nahash, Make a couenant with vs, and we will be thy seruants.
ਤਦ ਅੰਮੋਨੀ ਨਾਹਾਸ਼ ਨੇ ਹਮਲਾ ਕੀਤਾ ਅਤੇ ਯਾਬੇਸ਼ ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਫੈਸਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।
2 And Nahash ye Ammonite answered them, On this condition will I make a couenant with you, that I may thrust out all your right eies, and bring that shame vpon all Israel.
ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਇਸ ਗੱਲ ਉੱਤੇ ਮੈਂ ਤੁਹਾਡੇ ਨਾਲ ਫੈਸਲਾ ਕਰਾਂਗਾ ਜੋ ਮੈਂ ਤੁਹਾਡੇ ਸਾਰਿਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਜਿਸ ਨਾਲ ਮੈਂ ਸਾਰੇ ਇਸਰਾਏਲ ਦਾ ਅਪਮਾਨ ਕਰਾਂ!
3 To whome the Elders of Iabesh said, Giue vs seuen daies respet, that we may sende messengers vnto all the coastes of Israel: and then if no man deliuer vs, we will come out to thee.
ਤਦ ਯਾਬੇਸ਼ ਦੇ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਦਾ ਸਮਾਂ ਦਿਓ ਤਾਂ ਜੋ ਅਸੀਂ ਸਾਰੇ ਇਸਰਾਏਲ ਵਿੱਚ ਦੂਤ ਭੇਜੀਏ, ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।
4 Then came the messengers to Gibeah of Saul, and tolde these tidings in the eares of the people: and all the people lift vp their voices and wept.
ਤਦ ਸ਼ਾਊਲ ਦੇ ਗਿਬਆਹ ਵਿੱਚ ਦੂਤ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਭੁੱਬਾਂ ਮਾਰ ਕੇ ਰੋਣ ਲੱਗੇ।
5 And behold, Saul came following the cattell out of the fielde, and Saul saide, What aileth this people, that they weepe? And they tolde him the tidings of the men of Iabesh.
ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲ਼ਦਾਂ ਦੇ ਮਗਰ ਆ ਰਿਹਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਗੱਲ ਹੋਈ ਜੋ ਲੋਕ ਰੋਂਦੇ ਪਏ ਹਨ? ਉਨ੍ਹਾਂ ਨੇ ਯਾਬੇਸ਼ ਦੇ ਲੋਕਾਂ ਦਾ ਸੁਨੇਹਾ ਆਖ ਸੁਣਾਇਆ।
6 Then the Spirit of God came vpon Saul, when he heard those tidings, and he was exceeding angrie,
ਜਿਸ ਵੇਲੇ ਸ਼ਾਊਲ ਨੇ ਇਹ ਖ਼ਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਉਹ ਦਾ ਕ੍ਰੋਧ ਭੜਕਿਆ
7 And tooke a yoke of oxen, and hewed them in pieces, and sent them throughout all the coastes of Israel by the hands of messengers, saying, Whosoeuer commeth not foorth after Saul, and after Samuel, so shall his oxen be serued. And the feare of the Lord fell on the people, and they came out with one consent.
ਅਤੇ ਉਸ ਨੇ ਇੱਕ ਬਲ਼ਦਾਂ ਦੀ ਜੋੜੀ ਲੈ ਲਈ ਅਤੇ ਉਨ੍ਹਾਂ ਨੂੰ ਵੱਢ ਕੇ ਟੋਟੇ-ਟੋਟੇ ਕੀਤਾ, ਅਤੇ ਉਨ੍ਹਾਂ ਨੂੰ ਦੂਤਾਂ ਦੇ ਹੱਥ ਇਸਰਾਏਲ ਦੀਆਂ ਸਾਰਿਆਂ ਹੱਦਾਂ ਵਿੱਚ ਭੇਜ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲ਼ਦਾਂ ਨਾਲ ਅਜਿਹਾ ਹੀ ਕੀਤਾ ਜਾਵੇਗਾ। ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਛਾ ਗਿਆ ਅਤੇ ਉਹ ਇੱਕ ਮਨ ਹੋ ਕੇ ਬਾਹਰ ਨਿੱਕਲੇ।
8 And when he nombred them in Bezek, the children of Israel were three hundreth thousande men: and the men of Iudah thirtie thousand.
ਅਤੇ ਸ਼ਾਊਲ ਨੇ ਉਹਨਾਂ ਨੂੰ ਬਜ਼ਕ ਵਿੱਚ ਗਿਣਿਆ ਸੋ ਇਸਰਾਏਲੀ ਤਿੰਨ ਲੱਖ ਸਨ ਅਤੇ ਯਹੂਦਾਹ ਦੇ ਮਨੁੱਖ ਤੀਹ ਹਜ਼ਾਰ ਸਨ।
9 Then they saide vnto the messengers that came, So say vnto the men of Iabesh Gilead, To morowe by then the sunne be hote, ye shall haue helpe. And the messengers came and shewed it to the men of Iabesh, which were glad.
ਸੋ ਉਹਨਾਂ ਨੇ ਉਨ੍ਹਾਂ ਦੂਤਾਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼ ਗਿਲਆਦ ਦੇ ਮਨੁੱਖਾਂ ਨੂੰ ਇਹ ਆਖੋ ਜੋ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਦ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਦੂਤਾਂ ਨੇ ਯਾਬੇਸ਼ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਅਤੇ ਉਹਨਾਂ ਨੇ ਬਹੁਤ ਆਨੰਦ ਮਨਾਇਆ।
10 Therefore the men of Iabesh sayde, To morowe we will come out vnto you, and yee shall doe with vs all that pleaseth you.
੧੦ਤਦ ਯਾਬੇਸ਼ ਦੇ ਮਨੁੱਖਾਂ ਨੇ ਉਨ੍ਹਾਂ ਨੂੰ ਆਖਿਆ, ਕੱਲ ਅਸੀਂ ਤੁਹਾਡੇ ਕੋਲ ਨਿੱਕਲ ਆਵਾਂਗੇ ਅਤੇ ਜੋ ਤੁਸੀਂ ਚੰਗਾ ਜਾਣੋ ਸੋ ਸਭ ਕੁਝ ਸਾਡੇ ਨਾਲ ਕਰੋ।
11 And when the morowe was come, Saul put the people in three bandes, and they came in vpon the hoste in the morning watche, and slewe the Ammonites vntill the heate of the day: and they that remained, were scattered, so that two of them were not left together.
੧੧ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਸੋ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਰਹੇ।
12 Then the people said vnto Samuel, Who is he that saide, Shall Saul reigne ouer vs? bring those men that we may slaie them.
੧੨ਤਦ ਲੋਕਾਂ ਨੇ ਸਮੂਏਲ ਨੂੰ ਆਖਿਆ, ਉਹ ਕੌਣ ਹੈ ਜਿਸ ਨੇ ਆਖਿਆ ਸੀ ਕਿ ਸ਼ਾਊਲ ਸਾਡੇ ਉੱਤੇ ਰਾਜ ਕਰੇਗਾ? ਉਨ੍ਹਾਂ ਲੋਕਾਂ ਨੂੰ ਲੈ ਆਓ ਜੋ ਅਸੀਂ ਉਨ੍ਹਾਂ ਨੂੰ ਮਾਰ ਸੁੱਟੀਏ!
13 But Saul said, There shall no man die this day: for to day the Lord hath saued Israel.
੧੩ਸ਼ਾਊਲ ਨੇ ਆਖਿਆ, ਅੱਜ ਦੇ ਦਿਨ ਕੋਈ ਮਾਰਿਆ ਨਾ ਜਾਏ ਕਿਉਂ ਜੋ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦਾ ਛੁਟਕਾਰਾ ਕੀਤਾ ਹੈ।
14 Then saide Samuel vnto ye people, Come, that we may goe to Gilgal, and renue the kingdome there.
੧੪ਤਦ ਸਮੂਏਲ ਨੇ ਪਰਜਾ ਨੂੰ ਆਖਿਆ, ਆਓ, ਅਸੀਂ ਗਿਲਗਾਲ ਨੂੰ ਚੱਲੀਏ ਕਿ ਉੱਥੇ ਰਾਜ ਨੂੰ ਦੂਜੀ ਵਾਰ ਫਿਰ ਸਥਾਪਿਤ ਕਰੀਏ।
15 So all the people went to Gilgal, and made Saul King there before the Lord in Gilgal: and there they offered peace offerings before the Lord: and there Saul and all the men of Israel reioyced exceedingly.
੧੫ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਰਾਜਾ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।

< 1 Samuel 11 >