< 1 Samuel 21 >
1 Then came Dauid to Nob, to Ahimelech the Priest, and Ahimelech was astonied at the meeting of Dauid, and saide vnto him, Why art thou alone, and no man with thee?
੧ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਿਲਣ ਤੋਂ ਡਰਿਆ ਅਤੇ ਉਸ ਨੇ ਪੁੱਛਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਕਿਉਂ ਨਹੀਂ ਹੈ?
2 And Dauid saide to Ahimelech the Priest, The King hath commanded mee a certaine thing, and hath sayd vnto me, Let no man know whereabout I sende thee, and what I haue commanded thee: and I haue appointed my seruants to such and such places.
੨ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਰਾਜਾ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਭੇਜਿਆ ਹੈ ਕਿਸੇ ਮਨੁੱਖ ਉੱਤੇ ਪਰਗਟ ਨਾ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ-ਫ਼ਲਾਨੇ ਥਾਂ ਬਿਠਾ ਦਿੱਤਾ ਹੈ।
3 Nowe therefore if thou hast ought vnder thine hande, giue me fiue cakes of bread, or what commeth to hand.
੩ਪਰ ਹੁਣ ਤੇਰੇ ਹੱਥ ਵਿੱਚ ਕੀ ਹੈ? ਪੰਜ ਰੋਟੀਆਂ ਜਾਂ ਹੋਰ ਜੋ ਕੁਝ ਹੈ ਸੋ ਮੇਰੇ ਹੱਥ ਵਿੱਚ ਦੇ।
4 And the Priest answered Dauid, and saide, There is no common bread vnder mine hande, but here is halowed bread, if the yong men haue kept themselues, at least from women.
੪ਜਾਜਕ ਨੇ ਦਾਊਦ ਨੂੰ ਉੱਤਰ ਦੇ ਕੇ ਆਖਿਆ, ਮੇਰੇ ਹੱਥ ਵਿੱਚ ਆਮ ਰੋਟੀਆਂ ਨਹੀਂ ਪਰ ਪਵਿੱਤਰ ਰੋਟੀਆਂ ਹਨ ਜੇਕਰ ਕਦੀ ਜੁਆਨਾਂ ਨੇ ਸੱਚ-ਮੁੱਚ ਆਪਣੇ ਆਪ ਨੂੰ ਇਸਤਰੀਆਂ ਕੋਲੋਂ ਵੱਖਰਾ ਰੱਖਿਆ ਹੋਵੇ।
5 Dauid then answered the Priest, and sayde vnto him, Certainely women haue bene separarate from vs these two or three dayes since I came out: and the vessels of the yong men were holy, though the way were prophane, and how much more then shall euery one be sanctified this day in the vessell?
੫ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ-ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਇਸਤਰੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਰਾਹ ਖ਼ਾਸ ਨਹੀਂ ਹੈ ਤਾਂ, ਉਹਨਾਂ ਦੇ ਭਾਂਡੇ ਅੱਜ ਕਿੰਨੇ ਵੱਧ ਸ਼ੁੱਧ ਹੋਣਗੇ।
6 So the Priest gaue him halowed bread: for there was no bread there, saue the shewe bread that was taken from before the Lord, to put hote bread there, the day that it was taken away.
੬ਸੋ ਜਾਜਕ ਨੇ ਪਵਿੱਤਰ ਰੋਟੀ ਉਸ ਨੂੰ ਦਿੱਤੀ ਕਿਉਂ ਜੋ ਉੱਥੇ ਹਜ਼ੂਰੀ ਦੀ ਰੋਟੀ ਜਿਹੜੀ ਯਹੋਵਾਹ ਦੇ ਅੱਗੋਂ ਚੁੱਕੀ ਗਈ ਸੀ ਜੋ ਉਹ ਦੇ ਥਾਂ ਬਦਲਣੇ ਦੇ ਦਿਨ ਵਿੱਚ ਗਰਮ ਰੋਟੀ ਰੱਖੀ ਜਾਵੇ ਹੋਰ ਰੋਟੀ ਨਹੀਂ ਸੀ।
7 (And there was the same day one of the seruants of Saul abiding before the Lord, named Doeg the Edomite, the chiefest of Sauls heardmen)
੭ਉਸ ਦਿਨ ਉੱਥੇ ਸ਼ਾਊਲ ਦੇ ਸੇਵਕਾਂ ਵਿੱਚੋਂ ਇੱਕ ਮਨੁੱਖ ਯਹੋਵਾਹ ਦੇ ਅੱਗੇ ਰੁੱਕਿਆ ਹੋਇਆ ਸੀ। ਉਹ ਦਾ ਨਾਮ ਅਦੋਮੀ ਦੋਏਗ ਸੀ, ਉਹ ਸ਼ਾਊਲ ਦੇ ਚਰਵਾਹਿਆਂ ਦਾ ਮੁਖੀਆ ਸੀ।
8 And Dauid said vnto Ahimelech, Is there not here vnder thine hand a speare or a sworde? for I haue neither brought my sworde nor mine harnesse with me, because the Kings businesse required haste.
੮ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਜਾਂ ਤਲਵਾਰ ਤਾਂ ਨਹੀਂ? ਕਿਉਂ ਜੋ ਮੈਂ ਰਾਜਾ ਦੇ ਕੰਮ ਦੀ ਛੇਤੀ ਹੋਣ ਕਾਰਨ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ।
9 And the Priest said, The sword of Goliath the Philistim, whom thou slewest in the valley of Elah, behold, it is wrapt in a cloth behinde the Ephod: if thou wilt take that to thee, take it: for there is none other saue that here: And Dauid sayd, There is none to that, giue it me.
੯ਸੋ ਜਾਜਕ ਨੇ ਆਖਿਆ, ਫ਼ਲਿਸਤੀ ਗੋਲਿਅਥ ਦੀ ਤਲਵਾਰ ਜਿਸ ਨੂੰ ਤੂੰ ਏਲਾਹ ਦੀ ਘਾਟੀ ਵਿੱਚ ਮਾਰਿਆ ਸੀ ਵੇਖ ਉਹ ਇੱਕ ਕੱਪੜੇ ਦੇ ਵਿੱਚ ਲਪੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨ੍ਹਾਂ ਹੋਰ ਇੱਥੇ ਕੋਈ ਹੋਰ ਤਲਵਾਰ ਨਹੀਂ। ਤਦ ਦਾਊਦ ਬੋਲਿਆ, ਉਸ ਦੇ ਵਰਗੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇ।
10 And Dauid arose and fled the same day from the presence of Saul, and went to Achish the King of Gath.
੧੦ਤਾਂ ਦਾਊਦ ਉੱਠਿਆ ਅਤੇ ਸ਼ਾਊਲ ਦੇ ਡਰ ਨਾਲ ਉਸੇ ਦਿਨ ਭੱਜ ਗਿਆ ਅਤੇ ਗਥ ਦੇ ਰਾਜਾ ਆਕੀਸ਼ ਦੇ ਕੋਲ ਚੱਲਿਆ ਗਿਆ।
11 And the seruants of Achish said vnto him, Is not this Dauid the King of the land? did they not sing vnto him in daunces, saying, Saul hath slayne his thousand, and Dauid his ten thousande?
੧੧ਆਕੀਸ਼ ਦੇ ਸੇਵਕਾਂ ਨੇ ਉਹ ਨੂੰ ਆਖਿਆ, ਕੀ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਰਾਜਾ ਹੈ? ਅਤੇ ਉਹ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਲੱਖਾਂ ਨੂੰ?
12 And Dauid considered these wordes, and was sore afraide of Achish the King of Gath.
੧੨ਇਹ ਗੱਲਾਂ ਦਾਊਦ ਨੇ ਆਪਣੇ ਮਨ ਵਿੱਚ ਰੱਖੀਆਂ ਅਤੇ ਗਥ ਦੇ ਰਾਜਾ ਆਕੀਸ਼ ਤੋਂ ਬਹੁਤ ਡਰਿਆ।
13 And hee changed his behauiour before them, and fayned him selfe mad in their handes, and scrabled on the doores of the gate, and let his spettel fall downe vpon his beard.
੧੩ਤਦ ਉਹ ਨੇ ਉਸ ਦੇ ਅੱਗੇ ਦੂਸਰੀ ਚਾਲ ਚਲੀ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਪਾਗਲ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉੱਤੇ ਵਿਅਰਥ ਲਕੀਰਾਂ ਖਿੱਚਣ ਲੱਗਾ ਅਤੇ ਆਪਣੀਆਂ ਲਾਰਾਂ ਦਾੜ੍ਹੀ ਉੱਤੇ ਵਗਾਉਣ ਲੱਗਾ।
14 Then said Achish vnto his seruants, Lo, ye see the man is beside him selfe, wherefore haue ye brought him to me?
੧੪ਤਦ ਆਕੀਸ਼ ਨੇ ਆਪਣੇ ਸੇਵਕਾਂ ਨੂੰ ਆਖਿਆ, ਲਓ, ਵੇਖੋ, ਇਹ ਮਨੁੱਖ ਤਾਂ ਪਾਗਲਾਂ ਜਿਹਾ ਹੈ! ਤੁਸੀਂ ਇਹ ਨੂੰ ਮੇਰੇ ਕੋਲ ਕਿਉਂ ਨੂੰ ਲਿਆਏ ਹੋ?
15 Haue I neede of mad men, that ye haue brought this fellowe to play the mad man in my presence? shall he come into mine house?
੧੫ਭਲਾ, ਮੈਨੂੰ ਪਾਗਲਾਂ ਦੀ ਕਮੀ ਹੈ ਜੋ ਤੁਸੀਂ ਉਸ ਨੂੰ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਨੂੰ ਮੇਰੇ ਕੋਲ ਲੈ ਆਏ ਹੋ? ਕੀ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ?