< Daniel 8 >
1 In the thirde yeere of the reigne of King Belshazzar, a vision appeared vnto mee, euen vnto me Daniel, after that which appeared vnto mee at the first.
੧ਬੇਲਸ਼ੱਸਰ ਰਾਜਾ ਦੇ ਰਾਜ ਦੇ ਤੀਜੇ ਸਾਲ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੇ ਜਿਹੜਾ ਪਹਿਲਾਂ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ।
2 And I saw in a vision, and when I sawe it, I was in the palace of Shushan, which is in the prouince of Elam, and in a vision me thought I was by the riuer of Vlai.
੨ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫਿਰ ਮੈਂ ਦਰਸ਼ਣ ਵਿੱਚ ਵੇਖਿਆ ਕਿ ਮੈਂ ਉਲਾਈ ਨਦੀ ਦੇ ਕੰਢੇ ਉੱਤੇ ਹਾਂ।
3 Then I looked vp and sawe, and beholde, there stoode before the riuer a ramme, which had two hornes: and these two hornes were hie: but one was hier then another, and the hyest came vp last.
੩ਤਦ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਂਢਾ ਖੜ੍ਹਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਉਹ ਦੋਵੇਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ।
4 I sawe the ramme pusshing against ye West, and against the North, and against the South: so that no beastes might stande before him, nor could deliuer out of his hand, but he did what he listed, and became great.
੪ਮੈਂ ਉਸ ਮੇਂਢੇ ਨੂੰ ਦੇਖਿਆ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੱਕ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਕਰ ਸਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ।
5 And as I considered, beholde, a goate came from the West ouer the whole earth, and touched not the grounde: and this goate had an horne that appeared betweene his eyes.
੫ਮੈਂ ਇਸ ਸੋਚ ਵਿੱਚ ਸੀ ਅਤੇ ਵੇਖੋ ਇੱਕ ਬੱਕਰਾ ਪੱਛਮ ਦੇ ਵੱਲੋਂ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਉੱਤੇ ਉਸ ਦਾ ਪੈਰ ਨਾ ਛੂਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ਼ ਸਿੰਙ ਸੀ।
6 And he came vnto the ramme that had the two hornes, whome I had seene standing by the riuer, and ranne vnto him in his fierce rage.
੬ਉਹ ਉਸ ਦੋਹਾਂ ਸਿੰਗਾਂ ਵਾਲੇ ਮੇਂਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖੜ੍ਹਾ ਵੇਖਿਆ ਸੀ, ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ।
7 And I saw him come vnto the ramme, and being moued against him, he smote the ramme, and brake his two hornes: and there was no power in the ramme to stand against him, but he cast him downe to the grounde, and stamped vpon him, and there was none that coulde deliuer the ramme out of his power.
੭ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।
8 Therefore the goate waxed exceeding great, and when he was at the strongest, his great horne was broken: and for it came vp foure that appeared toward the foure windes of ye heauen.
੮ਤਦ ਉਸ ਬੱਕਰੇ ਨੇ ਆਪਣੇ ਆਪ ਨੂੰ ਬਹੁਤ ਉੱਚਾ ਕੀਤਾ ਅਤੇ ਜਦ ਉਹ ਬਲਵਾਨ ਹੋਇਆ ਤਾਂ ਉਹ ਦਾ ਵੱਡਾ ਸਿੰਙ ਟੁੱਟ ਗਿਆ ਅਤੇ ਉਹ ਦੇ ਥਾਂ ਚਾਰ ਅਚਰਜ਼ ਸਿੰਙ ਅਕਾਸ਼ ਦੀਆਂ ਚਾਰੇ ਦਿਸ਼ਾਵਾਂ ਵੱਲ ਨਿੱਕਲੇ।
9 And out of one of them came foorth a litle horne, which waxed very great toward the South, and toward the East, and towarde the pleasant land.
੯ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ, ਪੂਰਬ ਅਤੇ ਮਨਭਾਉਂਦੇ ਦੇਸ ਵੱਲ ਬਹੁਤ ਹੀ ਵੱਧ ਗਿਆ।
10 Yea, it grewe vp vnto the hoste of heauen, and it cast downe some of the hoste, and of the starres to the ground, and trode vpon them,
੧੦ਉਹ ਅਕਾਸ਼ ਦੀ ਸੈਨਾਂ ਤੱਕ ਵੱਧ ਗਿਆ ਅਤੇ ਉਸ ਸੈਨਾਂ ਵਿੱਚੋਂ ਅਤੇ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਗਿਰਾ ਦਿੱਤਾ ਅਤੇ ਉਹਨਾਂ ਨੂੰ ਕੁਚਲ ਦਿੱਤਾ।
11 And extolled himselfe against the prince of the hoste from whome the dayly sacrifice was taken away, and the place of his Sanctuarie was cast downe.
੧੧ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।
12 And a time shall be giuen him ouer the dayly sacrifice for the iniquitie: and it shall cast downe the trueth to the ground, and thus shall it doe, and prosper.
੧੨ਸੋ ਉਹ ਸੈਨਾਂ ਸਦਾ ਦੀ ਹੋਮ ਦੀ ਭੇਂਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਸਫ਼ਲ ਹੁੰਦਾ ਰਿਹਾ।
13 Then I heard one of the Saints speaking, and one of the Saints spake vnto a certaine one, saying, Howe long shall endure the vision of the dayly sacrifice, and the iniquitie of the desolation to treade both the Sanctuarie and the armie vnder foote?
੧੩ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?
14 And he answered me, Vnto the euening and the morning, two thousand and three hundreth: then shall the Sanctuarie be clensed.
੧੪ਉਸ ਨੇ ਮੈਨੂੰ ਆਖਿਆ ਕਿ ਦੋ ਹਜ਼ਾਰ ਤਿੰਨ ਸੌ ਸ਼ਾਮ ਅਤੇ ਸਵੇਰ ਤੱਕ ਹੈ ਫਿਰ ਪਵਿੱਤਰ ਸਥਾਨ ਸ਼ੁੱਧ ਕੀਤਾ ਜਾਵੇਗਾ।
15 Nowe when I Daniel had seene the vision, and sought for the meaning, beholde, there stoode before me like the similitude of a man.
੧੫ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਦੇਖਿਆ ਅਤੇ ਉਹ ਦਾ ਅਰਥ ਲੱਭਦਾ ਸੀ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖੜ੍ਹਾ ਸੀ ਜਿਸ ਦਾ ਰੂਪ ਮਨੁੱਖ ਜਿਹਾ ਸੀ।
16 And I heard a mans voyce betweene the bankes of Vlai, which called, and sayde, Gabriel, make this man to vnderstand the vision.
੧੬ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਸ ਨੇ ਉਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਹੇ ਜ਼ਿਬਰਾਏਲ, ਇਸ ਮਨੁੱਖ ਨੂੰ ਇਸ ਦਰਸ਼ਣ ਦਾ ਅਰਥ ਦੱਸ!
17 So he came where I stood: and when hee came, I was afraide, and fell vpon my face: but he sayd vnto me, Vnderstand, O sonne of man: for in the last time shalbe the vision.
੧੭ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।
18 Nowe as he was speaking vnto me, I being a sleepe fell on my face to the ground: but he touched me, and set me vp in my place.
੧੮ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਦੇ ਬਲ ਵੱਡੀ ਨੀਂਦ ਵਿੱਚ ਧਰਤੀ ਉੱਤੇ ਪਿਆ ਸੀ ਤਾਂ ਉਹ ਨੇ ਮੈਨੂੰ ਛੂਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ।
19 And he sayde, Beholde, I will shewe thee what shalbe in the last wrath: for in the end of the time appointed it shall come.
੧੯ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੈਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ।
20 The ramme which thou sawest hauing two hornes, are the Kings of the Medes and Persians.
੨੦ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ।
21 And the goate is the King of Grecia, and the great horne that is betweene his eyes, is the first King.
੨੧ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾਂ ਰਾਜਾ ਹੈ।
22 And that that is broken, and foure stoode vp for it, are foure kingdomes, which shall stand vp of that nation, but not in his strength.
੨੨ਇਸ ਕਰਕੇ ਉਹ ਦੇ ਟੁੱਟਣ ਦੇ ਪਿੱਛੋਂ ਉਹ ਦੇ ਥਾਂ ਵਿੱਚ ਚਾਰ ਹੋਰ ਨਿੱਕਲੇ ਸੋ ਇਹ ਚਾਰ ਰਾਜੇ ਹਨ ਜਿਹੜੇ ਉਸ ਦੇਸ਼ ਦੇ ਵਿਚਕਾਰ ਉੱਠਣਗੇ ਪਰ ਉਹਨਾਂ ਦਾ ਜ਼ੋਰ ਉਹ ਦੇ ਵਰਗਾ ਨਾ ਹੋਵੇਗਾ।
23 And in the end of their kingdome, when the rebellious shalbe consumed, a King of fierce countenance, and vnderstanding darke sentences, shall stand vp.
੨੩ਉਹਨਾਂ ਦੇ ਰਾਜ ਦੇ ਅੰਤ ਦੇ ਸਮੇਂ ਵਿੱਚ ਜਿਸ ਵੇਲੇ ਅਪਰਾਧੀ ਤਾਂ ਇੱਕ ਰਾਜਾ ਕਠੋਰਤਾ ਵਾਲਾ ਮੂੰਹ ਅਤੇ ਭੇਤ ਦੀਆਂ ਗੱਲਾਂ ਬੁੱਝਣ ਵਾਲਾ ਉੱਠੇਗਾ।
24 And his power shalbe mightie, but not in his strength: and hee shall destroy wonderfully, and shall prosper, and practise, and shall destroy the mightie, and the holy people.
੨੪ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ।
25 And through his policie also, hee shall cause craft to prosper in his hand, and he shall extoll himselfe in his heart, and by peace shall destroy many: hee shall also stande vp against the prince of princes, but he shalbe broken downe without hand.
੨੫ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।
26 And the vision of the euening and the morning, which is declared, is true: therefore seale thou vp the vision, for it shall be after many dayes.
੨੬ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ।
27 And I Daniel was striken and sicke certaine dayes: but when I rose vp, I did the Kings busines, and I was astonished at the vision, but none vnderstood it.
੨੭ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਬਰਾਉਂਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।