< Ecclesiastes 10 >
1 Dead flies cause to stinke, and putrifie the ointment of the apoticarie: so doeth a litle follie him that is in estimation for wisedome, and for glorie.
੧ਮਰੀਆਂ ਮੱਖੀਆਂ ਗੰਧੀ ਦੇ ਤੇਲ ਨੂੰ ਦੁਰਗੰਧਤ ਕਰਦੀਆਂ ਹਨ, ਉਸੇ ਤਰ੍ਹਾਂ ਹੀ ਥੋੜ੍ਹੀ ਜਿਹੀ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।
2 The heart of a wise man is at his right hand: but the heart of a foole is at his left hand.
੨ਬੁੱਧਵਾਨ ਦਾ ਦਿਲ ਉੱਚਿਤ ਗੱਲ ਵੱਲ ਹੁੰਦਾ ਹੈ, ਪਰ ਮੂਰਖ ਦਾ ਦਿਲ ਇਸ ਦੇ ਉਲਟ ਹੁੰਦਾ ਹੈ।
3 And also when the foole goeth by the way, his heart faileth, and he telleth vnto all that he is a foole.
੩ਹਾਂ, ਜਦ ਮੂਰਖ ਰਾਹ ਵਿੱਚ ਤੁਰਦਾ ਹੈ ਤਾਂ ਉਹ ਦੀ ਸਮਝ ਉੱਡ ਜਾਂਦੀ ਹੈ ਅਤੇ ਉਹ ਸਾਰਿਆਂ ਨੂੰ ਵਿਖਾਉਂਦਾ ਹੈ ਕਿ ਮੈਂ ਮੂਰਖ ਹਾਂ!
4 If the spirite of him that ruleth, rise vp against thee, leaue not thy place: for gentlenes pacifieth great sinnes.
੪ਜੇ ਹਾਕਮ ਦਾ ਕ੍ਰੋਧ ਤੇਰੇ ਵਿਰੁੱਧ ਉੱਠੇ, ਤਾਂ ਆਪਣਾ ਥਾਂ ਨਾ ਛੱਡ, ਕਿਉਂ ਜੋ ਧੀਰਜ ਵੱਡੇ ਪਾਪਾਂ ਨੂੰ ਦਬਾ ਦਿੰਦਾ ਹੈ।
5 There is an euil that I haue seene vnder the sunne, as an errour that proceedeth from the face of him that ruleth.
੫ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਦੇਖੀ, ਜੋ ਹਾਕਮ ਦੀ ਭੁੱਲ ਨਾਲ ਹੁੰਦੀ ਹੈ, -
6 Follie is set in great excellencie, and the riche set in the lowe place.
੬ਮੂਰਖਤਾਈ ਵੱਡੇ ਉੱਚੇ ਥਾਂ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ।
7 I haue seene seruants on horses, and princes walking as seruants on the ground.
੭ਮੈਂ ਦੇਖਿਆ ਜੋ ਦਾਸ ਘੋੜਿਆਂ ਉੱਤੇ ਚੜ੍ਹਦੇ ਅਤੇ ਸਰਦਾਰ ਦਾਸਾਂ ਵਾਂਗੂੰ ਧਰਤੀ ਉੱਤੇ ਪੈਦਲ ਤੁਰਦੇ ਹਨ।
8 He that diggeth a pit, shall fal into it, and he that breaketh the hedge, a serpent shall bite him.
੮ਜਿਹੜਾ ਟੋਆ ਪੁੱਟਦਾ ਹੈ ਉਹ ਉਸ ਦੇ ਵਿੱਚ ਡਿੱਗੇਗਾ ਅਤੇ ਜਿਹੜਾ ਕੰਧ ਢਾਉਂਦਾ ਹੈ ਉਹ ਨੂੰ ਸੱਪ ਲੜੇਗਾ।
9 He that remooueth stones, shall hurt himselfe thereby, and hee that cutteth wood, shall be in danger thereby.
੯ਜਿਹੜਾ ਪੱਥਰਾਂ ਨੂੰ ਖੋਦਦਾ ਹੈ, ਉਹ ਉਹਨਾਂ ਕੋਲੋਂ ਸੱਟ ਖਾਂਦਾ ਹੈ ਅਤੇ ਜਿਹੜਾ ਲੱਕੜ ਚੀਰਦਾ ਹੈ, ਉਹ ਉਸੇ ਤੋਂ ਜੋਖ਼ਮ ਵਿੱਚ ਪੈਂਦਾ ਹੈ।
10 If the yron be blunt, and one hath not whet the edge, he must then put to more strength: but the excellencie to direct a thing is wisedome.
੧੦ਜੇਕਰ ਲੋਹਾ ਖੁੰਡਾ ਹੋਵੇ ਅਤੇ ਮਨੁੱਖ ਉਸ ਦੀ ਧਾਰ ਤਿੱਖੀ ਨਾ ਕਰੇ, ਤਾਂ ਜ਼ੋਰ ਵਧੇਰੇ ਲਾਉਣਾ ਪੈਂਦਾ ਹੈ, ਪਰ ਸਫ਼ਲ ਹੋਣ ਲਈ ਬੁੱਧ ਵੱਡੀ ਗੁਣਕਾਰ ਹੈ।
11 If the serpent bite, when he is not charmed: no better is a babbler.
੧੧ਜੇ ਸੱਪ ਮੰਤਰ ਪੜ੍ਹੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰ ਪੜ੍ਹਨ ਵਾਲੇ ਨੂੰ ਕੁਝ ਲਾਭ ਨਾ ਹੋਵੇਗਾ।
12 The words of ye mouth of a wise man haue grace: but the lippes of a foole deuoure himselfe.
੧੨ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਆਪਣੇ ਮੂੰਹ ਦੀਆਂ ਗੱਲਾਂ ਦੇ ਨਾਲ ਨਸ਼ਟ ਹੋ ਜਾਂਦੇ ਹਨ।
13 The beginning of the wordes of his mouth is foolishnesse, and the latter ende of his mouth is wicked madnesse.
੧੩ਉਹ ਦੇ ਮੂੰਹ ਦੀਆਂ ਗੱਲਾਂ ਦੀ ਸ਼ੁਰੂਆਤ ਮੂਰਖਤਾਈ ਹੈ ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।
14 For the foole multiplieth woordes, saying, Man knoweth not what shall be: and who can tell him what shall be after him?
੧੪ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ?
15 The labour of the foolish doeth wearie him: for he knoweth not to goe into the citie.
੧੫ਮੂਰਖ ਦੀ ਮਿਹਨਤ ਉਹ ਨੂੰ ਇਸ ਤਰ੍ਹਾਂ ਥਕਾਉਂਦੀ ਹੈ, ਭਈ ਉਹ ਸ਼ਹਿਰ ਦਾ ਰਾਹ ਵੀ ਨਹੀਂ ਜਾਣਦਾ।
16 Woe to thee, O lande, when thy King is a childe, and thy princes eate in the morning.
੧੬ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਰਾਜਾ ਅਜੇ ਮੁੰਡਾ ਹੈ ਅਤੇ ਤੇਰੇ ਹਾਕਮ ਸਵੇਰ-ਸਾਰ ਦਾਵਤ ਉਡਾਉਂਦੇ ਹਨ।
17 Blessed art thou, O land, when thy King is the sonne of nobles, and thy princes eate in time, for strength and not for drunkennesse.
੧੭ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।
18 By slouthfulnes the roofe of the house goeth to decaie, and by the ydlenesse of the handes the house droppeth through.
੧੮ਆਲਸ ਕਰਕੇ ਛੱਤ ਦੀਆਂ ਕੜੀਆਂ ਲਿਫ ਜਾਂਦੀਆਂ ਹਨ ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।
19 They prepare bread for laughter, and wine comforteth the liuing, but siluer answereth to all.
੧੯ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।
20 Curse not the King, no not in thy thought, neither curse the rich in thy bed chamber: for the foule of the heauen shall carie the voice, and that which hath wings, shall declare the matter.
੨੦ਤੂੰ ਆਪਣੇ ਮਨ ਵਿੱਚ ਵੀ ਰਾਜੇ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਤੇਰੀ ਅਵਾਜ਼ ਨੂੰ ਲੈ ਉੱਡੇਗਾ ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!।