< Ezekiel 1 >
1 It came to passe in the thirtieth yere in the fourth moneth, and in the fift day of the moneth (as I was among the captiues by the riuer Chebar) that the heauens were opened and I sawe visions of GOD.
੧ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ।
2 In the fift day of the moneth (which was the fift yere of King Ioiachins captiuitie)
੨ਉਸ ਮਹੀਨੇ ਦੀ ਪੰਜ ਤਾਰੀਖ਼ ਨੂੰ ਯਹੋਯਾਕੀਨ ਰਾਜੇ ਦੀ ਗੁਲਾਮੀ ਦੇ ਪੰਜਵੇਂ ਸਾਲ ਵਿੱਚ
3 The word of the Lord came vnto Ezekiel the Priest, the sonne of Buzi, in the lande of the Caldeans, by the riuer Chebar, where the hande of the Lord was vpon him.
੩ਯਹੋਵਾਹ ਦਾ ਬਚਨ, ਬੂਜ਼ੀ ਦੇ ਪੁੱਤਰ ਹਿਜ਼ਕੀਏਲ ਜਾਜਕ ਕੋਲ ਆਇਆ, ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ।
4 And I looked, and beholde, a whirlewinde came out of the North, a great cloude and a fire wrapped about it, and a brightnesse was about it, and in the middes thereof, to wit, in the middes of the fire came out as the likenesse of amber.
੪ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ।
5 Also out of the middes therof came the likenesse of foure beastes, and this was their forme: they had the appearance of a man.
੫ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ,
6 And euery one had foure faces, and euery one had foure wings.
੬ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ
7 And their feete were streight feete, and the sole of their feete was like the sole of a calues foote, and they sparkled like the appearance of bright brasse.
੭ਅਤੇ ਉਹਨਾਂ ਦੇ ਪੈਰ ਸਿੱਧੇ ਸਨ ਅਤੇ ਉਹਨਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਰਗੀਆਂ ਸਨ ਅਤੇ ਉਹ ਮਾਂਜੇ ਹੋਏ ਪਿੱਤਲ ਵਾਂਗੂੰ ਚਮਕਦੇ ਸਨ।
8 And the handes of a man came out from vnder their wings in the foure parts of them, and they foure had their faces, and their wings.
੮ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ
9 They where ioyned by their wings one to another, and when they went forth, they returned not, but euery one went streight forward.
੯ਕਿ ਉਹਨਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ।
10 And the similitude of their faces was as the face of a man: and they foure had the face of a lyon on the right side, and they foure had the face of a bullocke on the left side: they foure also had the face of an eagle.
੧੦ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲ਼ਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।
11 Thus were their faces: but their wings were spred out aboue: two wings of euery one were ioined one to another, and two couered their bodies.
੧੧ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।
12 And euery one went streight forward: they went whither their spirit led them, and they returned not when they went forth.
੧੨ਉਹਨਾਂ ਵਿੱਚੋਂ ਹਰੇਕ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।
13 The similitude also of the beasts, and their appearance was like burning coles of fire, and like the appearance of lampes: for the fire ran among the beastes, and the fire gaue a glister, and out of the fire there went lightning.
੧੩ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।
14 And the beastes ranne, and returned like vnto lightning.
੧੪ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।
15 Nowe as I behelde the beastes, beholde, a wheele appeared vpon the earth by the beastes, hauing foure faces.
੧੫ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ।
16 The facion of the wheeles and their worke was like vnto a chrysolite: and they foure had one forme, and their facion, and their worke was as one wheele in another wheele.
੧੬ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।
17 Whe they went, they went vpon their foure sides, and they returned not when they went.
੧੭ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ।
18 They had also rings, and height, and were fearefull to beholde, and their rings were full of eyes, round about them foure.
੧੮ਉਹਨਾਂ ਦੇ ਚੱਕੇ ਵੱਡੇ ਉੱਚੇ ਤੇ ਡਰਾਉਣੇ ਸਨ, ਅਤੇ ਉਹਨਾਂ ਚਾਰਾਂ ਚੱਕਿਆਂ ਦੇ ਦੁਆਲੇ ਅੱਖਾਂ ਹੀ ਅੱਖਾਂ ਸਨ।
19 And when the beastes went, the wheeles went with them: and when the beasts were lift vp from the earth, the wheeles were lift vp.
੧੯ਜਦੋਂ ਉਹ ਜੀਵ ਤੁਰਦੇ ਸਨ, ਤਾਂ ਉਹਨਾਂ ਦੇ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਉਹ ਜੀਵ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਪਹੀਏ ਵੀ ਚੁੱਕੇ ਜਾਂਦੇ ਸਨ।
20 Whither the spirit led them, they went, and thither did the spirite of the wheeles leade them, and the wheeles were lifted vp besides them: for the spirit of the beastes was in the wheeles.
੨੦ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ।
21 When the beastes went, they went, and when they stoode, they stoode, and when they were lifted vp from the earth, the wheeles were lifted vp besides them: for the spirite of the beastes was in the wheeles.
੨੧ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁੱਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ।
22 And the similitude of the firmament vpon the heads of the beasts was wonderfull, like vnto chrystall, spred ouer their heads aboue.
੨੨ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ।
23 And vnder the firmament were their wings streight, the one toward the other: every one had two, which couered the, and euery one had two, which couered their bodies.
੨੩ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ।
24 And when they went foorth, I heard the noyse of their wings, like the noyse of great waters, and as the voyce of the Almightie, euen the voyce of speach, as the noyse of an host: and when they stood, they let downe their wings.
੨੪ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਰੁੱਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।
25 And there was a voyce from the firmament, that was ouer their heads, when they stoode, and had let downe their wings.
੨੫ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।
26 And aboue the firmament that was ouer their heads, was the facion of a throne like vnto a saphir stone, and vpon the similitude of the throne was by appearance, as the similitude of a man aboue vpon it.
੨੬ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।
27 And I sawe as the appearance of amber, and as the similitude of fire round about within it to looke to, euen from his loynes vpwarde: and to looke to, euen from his loynes downewarde, I sawe as a likenesse of fire, and brightnesse round about it.
੨੭ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ।
28 As the likenesse of the bowe, that is in the cloude in the day of raine, so was the appearance of the light round about. This was the appearance of the similitude of the glorie of the Lord: and when I sawe it, I fell vpon my face, and I heard a voyce of one that spake.
੨੮ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁੱਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ। ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ।