< Job 24 >

1 Howe should not the times be hid from the Almightie, seeing that they which knowe him, see not his dayes?
“ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਨਿਆਂ ਦੇ ਸਮੇਂ ਕਿਉਂ ਨਹੀਂ ਠਹਿਰਾਏ, ਅਤੇ ਜਿਹੜੇ ਉਸ ਨੂੰ ਜਾਣਦੇ ਹਨ, ਉਹ ਉਸ ਦੇ ਦਿਨਾਂ ਨੂੰ ਕਿਉਂ ਨਹੀਂ ਵੇਖਦੇ?
2 Some remoue the land marks, that rob the flockes and feede thereof.
ਲੋਕ ਹੱਦਾਂ ਨੂੰ ਸਰਕਾ ਦਿੰਦੇ ਹਨ, ਉਹ ਇੱਜੜ ਨੂੰ ਖੋਹ ਲੈਂਦੇ ਹਨ ਅਤੇ ਉਹਨਾਂ ਨੂੰ ਚਾਰਦੇ ਹਨ।
3 They leade away the asse of the fatherles: and take the widowes oxe to pledge.
ਉਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ, ਉਹ ਵਿਧਵਾ ਦਾ ਬਲ਼ਦ ਗਹਿਣੇ ਰੱਖ ਲੈਂਦੇ ਹਨ।
4 They make the poore to turne out of the way, so that the poore of the earth hide themselues together.
ਉਹ ਕੰਗਾਲਾਂ ਨੂੰ ਰਾਹ ਤੋਂ ਹਟਾਉਂਦੇ ਹਨ, ਅਤੇ ਦੇਸ ਦੇ ਮਸਕੀਨ ਇਕੱਠੇ ਲੁੱਕ ਜਾਂਦੇ ਹਨ।
5 Behold, others as wilde asses in the wildernesse, goe forth to their businesse, and rise early for a praye: the wildernesse giueth him and his children foode.
ਵੇਖੋ, ਉਹ ਉਜਾੜ ਦੇ ਜੰਗਲੀ ਗਧਿਆਂ ਵਾਂਗੂੰ ਆਪਣੇ ਕੰਮ ਅਤੇ ਭੋਜਣ ਪਦਾਰਥ ਭਾਲਣ ਲਈ ਨਿੱਕਲਦੇ ਹਨ। ਮੈਦਾਨ ਉਹਨਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ।
6 They reape his prouision in the fielde, but they gather the late vintage of the wicked.
ਉਹ ਖੇਤਾਂ ਵਿੱਚ ਚਾਰਾ ਵੱਢਦੇ ਹਨ, ਅਤੇ ਦੁਸ਼ਟ ਦੇ ਅੰਗੂਰੀ ਬਾਗ਼ਾਂ ਦੀ ਰਹਿੰਦ-ਖੁਹੰਦ ਚੁਗਦੇ ਹਨ।
7 They cause the naked to lodge without garment, and without couering in the colde.
ਉਹ ਬਿਨ੍ਹਾਂ ਕੱਪੜੇ ਦੇ ਨੰਗੇ ਹੀ ਰਾਤ ਕੱਟਦੇ ਹਨ, ਅਤੇ ਉਹਨਾਂ ਕੋਲ ਠੰਡ ਵਿੱਚ ਉੱਤੇ ਲੈਣ ਨੂੰ ਕੁਝ ਨਹੀਂ।
8 They are wet with the showres of the moutaines, and they imbrace the rocke for want of a couering.
ਉਹ ਪਹਾੜਾਂ ਦੀ ਵਰਖਾ ਨਾਲ ਭਿੱਜ ਜਾਂਦੇ ਹਨ, ਓਟ ਨਾ ਹੋਣ ਦੇ ਕਾਰਨ ਚੱਟਾਨ ਨਾਲ ਚਿੰਬੜ ਜਾਂਦੇ ਹਨ।
9 They plucke the fatherles from the breast, and take the pledge of the poore.
ਉਹ ਯਤੀਮ ਨੂੰ ਮਾਂ ਦੀ ਛਾਤੀ ਤੋਂ ਖੋਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ,
10 They cause him to go naked without clothing, and take the glening from the hungrie.
੧੦ਸੋ ਉਹ ਬਿਨ੍ਹਾਂ ਬਸਤਰ ਨੰਗੇ ਫਿਰਦੇ ਹਨ, ਅਤੇ ਭੁੱਖ ਦੇ ਮਾਰੇ ਭਰੀਆਂ ਚੁੱਗਦੇ ਹਨ।
11 They that make oyle betweene their walles, and treade their wine presses, suffer thirst.
੧੧ਉਹ ਉਹਨਾਂ ਦੀਆਂ ਕੰਧਾਂ ਦੇ ਅੰਦਰ ਤੇਲ ਕੱਢਦੇ ਹਨ, ਉਹ ਉਹਨਾਂ ਦੀਆਂ ਹੌਦਾਂ ਵਿੱਚ ਅੰਗੂਰ ਪੀੜਦੇ ਹਨ, ਪਰ ਆਪ ਪਿਆਸੇ ਰਹਿੰਦੇ ਹਨ।
12 Men cry out of the citie, and the soules of the slayne cry out: yet God doth not charge them with follie.
੧੨ਸ਼ਹਿਰ ਵਿੱਚ ਲੋਕ ਹਾਉਂਕੇ ਭਰਦੇ ਹਨ, ਅਤੇ ਫੱਟੜਾਂ ਦੀ ਜਾਨ ਦੁਹਾਈ ਦਿੰਦੀ ਹੈ, ਪਰ ਪਰਮੇਸ਼ੁਰ ਉਹਨਾਂ ਦੀਆਂ ਪ੍ਰਾਰਥਨਾਵਾਂ ਵੱਲ ਧਿਆਨ ਨਹੀਂ ਕਰਦਾ!
13 These are they, that abhorre the light: they know not the wayes thereof, nor continue in the paths thereof.
੧੩“ਇਹ ਉਹ ਹਨ, ਜੋ ਚਾਨਣ ਦੇ ਵਿਰੁੱਧ ਹਨ, ਉਹ ਉਸ ਦੇ ਰਾਹਾਂ ਨੂੰ ਨਹੀਂ ਜਾਣਦੇ, ਨਾ ਉਸ ਦੇ ਮਾਰਗਾਂ ਵਿੱਚ ਬਣੇ ਰਹਿੰਦੇ ਹਨ।
14 The murtherer riseth earely and killeth the poore and the needie: and in the night he is as a theefe.
੧੪ਖ਼ੂਨੀ ਸਵੇਰੇ ਹੀ ਉੱਠਦਾ ਹੈ, ਉਹ ਮਸਕੀਨ ਤੇ ਕੰਗਾਲ ਨੂੰ ਵੱਢ ਸੁੱਟਦਾ ਹੈ, ਅਤੇ ਰਾਤ ਨੂੰ ਉਹ ਚੋਰ ਬਣ ਜਾਂਦਾ ਹੈ।
15 The eye also of the adulterer waiteth for the twilight, and sayth, None eye shall see me, and disguiseth his face.
੧੫ਵਿਭਚਾਰੀ ਦੀ ਅੱਖ ਸ਼ਾਮ ਨੂੰ ਉਡੀਕਦੀ ਹੈ, ਉਹ ਕਹਿੰਦਾ ਹੈ, ਕੋਈ ਮੈਨੂੰ ਨਹੀਂ ਵੇਖੇਗਾ! ਅਤੇ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਹੈ।
16 They digge through houses in the darke, which they marked for themselues in the daye: they knowe not the light.
੧੬ਹਨੇਰੇ ਵਿੱਚ ਉਹ ਘਰਾਂ ਵਿੱਚ ਸੰਨ੍ਹ ਮਾਰਦੇ ਹਨ, ਦਿਨੇ ਉਹ ਆਪ ਨੂੰ ਲੁਕਾ ਛੱਡਦੇ ਹਨ, ਉਹ ਚਾਨਣ ਨੂੰ ਨਹੀਂ ਜਾਣਦੇ,
17 But the morning is euen to them as the shadow of death: if one knowe them, they are in the terrours of the shadowe of death.
੧੭ਕਿਉਂ ਜੋ ਸਵੇਰ ਉਹਨਾਂ ਸਾਰਿਆਂ ਲਈ ਮੌਤ ਦੇ ਸਾਯੇ ਵਰਗੀ ਹੈ, ਉਹ ਤਾਂ ਮੌਤ ਦੇ ਸਾਯੇ ਦੇ ਭੈਅ ਨਾਲ ਮਿੱਤਰਤਾ ਰੱਖਦੇ ਹਨ।
18 He is swift vpon the waters: their portion shalbe cursed in the earth: he will not behold the way of the vineyardes.
੧੮“ਉਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, ਧਰਤੀ ਵਿੱਚ ਉਹਨਾਂ ਦਾ ਵਿਰਸਾ ਸਰਾਪਿਆ ਹੋਇਆ ਹੈ, ਉਹ ਆਪਣੇ ਅੰਗੂਰੀ ਬਾਗ਼ਾਂ ਦੇ ਰਾਹ ਵੱਲ ਨਹੀਂ ਮੁੜਦੇ।
19 As the dry ground and heate consume the snowe waters, so shall the graue the sinners. (Sheol h7585)
੧੯ਖ਼ੁਸ਼ਕੀ ਅਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, ਤਿਵੇਂ ਪਤਾਲ ਪਾਪੀਆਂ ਨੂੰ ਵੀ ਸੁਕਾ ਦਿੰਦਾ ਹੈ। (Sheol h7585)
20 The pitifull man shall forget him: the worme shall feele his sweetenes: he shalbe no more remembered, and the wicked shalbe broke like a tree.
੨੦ਕੁੱਖ ਉਹ ਨੂੰ ਭੁੱਲ ਜਾਵੇਗੀ, ਕੀੜਾ ਉਹ ਨੂੰ ਸੁਆਦ ਨਾਲ ਖਾ ਜਾਵੇਗਾ, ਉਹ ਫੇਰ ਯਾਦ ਨਾ ਕੀਤਾ ਜਾਵੇਗਾ, ਇਸ ਤਰ੍ਹਾਂ ਬਦੀ ਰੁੱਖ ਵਾਂਗੂੰ ਤੋੜੀ ਜਾਵੇਗੀ।
21 He doth euil intreat ye barren, that doeth not beare, neither doeth he good to the widowe.
੨੧ਉਹ ਬਾਂਝ ਨੂੰ ਜਿਹੜੀ ਜਣਦੀ ਨਹੀਂ ਲੁੱਟ ਲੈਂਦਾ ਹੈ, ਅਤੇ ਵਿਧਵਾ ਨਾਲ ਨੇਕੀ ਨਹੀਂ ਕਰਦਾ।
22 He draweth also the mighty by his power, and when he riseth vp, none is sure of life.
੨੨ਪਰ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤਕੜਿਆਂ ਨੂੰ ਖਿੱਚ ਲੈਂਦਾ ਹੈ, ਭਾਵੇਂ ਉਹ ਸਥਿਰ ਹੋ ਜਾਵੇ ਤਾਂ ਵੀ ਉਸ ਨੂੰ ਜੀਵਨ ਦੀ ਆਸ ਨਹੀਂ ਰਹਿੰਦੀ।
23 Though men giue him assurance to be in safetie, yet his eyes are vpon their wayes.
੨੩ਉਹ ਉਹਨਾਂ ਨੂੰ ਸੁੱਖ ਨਾਲ ਰਹਿਣ ਦਿੰਦਾ ਹੈ ਅਤੇ ਉਹ ਸਾਂਭੇ ਜਾਂਦੇ ਹਨ, ਪਰ ਉਸ ਦੀਆਂ ਅੱਖਾਂ ਉਹਨਾਂ ਦੇ ਰਾਹਾਂ ਉੱਤੇ ਹਨ।
24 They are exalted for a litle, but they are gone, and are brought lowe as all others: they are destroyed, and cut off as the toppe of an eare of corne.
੨੪ਉਹ ਥੋੜ੍ਹੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫੇਰ ਉਹ ਹੁੰਦੇ ਹੀ ਨਹੀਂ, ਉਹ ਨਿਵਾਏ ਜਾਂਦੇ ਹਨ, ਉਹ ਦੂਜਿਆਂ ਵਾਂਗੂੰ ਸਮੇਟੇ ਜਾਂਦੇ ਹਨ, ਅਤੇ ਅੰਨ ਦੇ ਸਿੱਟਿਆਂ ਵਾਂਗੂੰ ਵੱਢੇ ਜਾਂਦੇ ਹਨ!
25 But if it be not so, where is he? or who wil proue me a lyer, and make my words of no value?
੨੫“ਜੇ ਇਹ ਇਸੇ ਤਰ੍ਹਾਂ ਨਹੀਂ ਤਾਂ ਕੌਣ ਮੈਨੂੰ ਝੂਠਾ ਸਾਬਤ ਕਰੇਗਾ ਅਤੇ ਮੇਰੀਆਂ ਗੱਲਾਂ ਨੂੰ ਅਕਾਰਥ ਠਹਿਰਾਵੇਗਾ?”

< Job 24 >