< John 10 >
1 Verely, verely I say vnto you, Hee that entreth not in by the doore into the sheepefolde, but climeth vp another way, he is a theefe and a robber.
੧ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।
2 But he that goeth in by the doore, is the shepheard of the sheepe.
੨ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।
3 To him the porter openeth, and the sheepe heare his voyce, and he calleth his owne sheepe by name, and leadeth them out.
੩ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
4 And when hee hath sent foorth his owne sheepe, he goeth before them, and the sheepe follow him: for they know his voyce.
੪ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
5 And they will not follow a stranger, but they flee from him: for they know not the voyce of strangers.
੫ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
6 This parable spake Iesus vnto them: but they vnderstoode not what things they were which he spake vnto them.
੬ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।
7 Then sayd Iesus vnto them againe, Verely, verely I say vnto you, I am that doore of the sheepe.
੭ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।
8 All, that euer came before me, are theeues and robbers: but the sheepe did not heare them.
੮ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।
9 I am that doore: by me if any man enter in, he shall be saued, and shall go in, and go out, and finde pasture.
੯ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
10 The theefe commeth not, but for to steale, and to kill, and to destroy: I am come that they might haue life, and haue it in abundance.
੧੦ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।
11 I am that good shepheard: that good shepheard giueth his life for his sheepe.
੧੧ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
12 But an hireling, and hee which is not the shepheard, neither the sheepe are his owne, seeth the wolfe comming, and hee leaueth the sheepe, and fleeth, and the wolfe catcheth them, and scattreth the sheepe.
੧੨ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
13 So the hireling fleeth, because he is an hireling, and careth not for the sheepe.
੧੩ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
14 I am that good shepheard, and knowe mine, and am knowen of mine.
੧੪ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
15 As the Father knoweth me, so know I the Father: and I lay downe my life for my sheepe.
੧੫ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
16 Other sheepe I haue also, which are not of this folde: them also must I bring, and they shall heare my voyce: and there shalbe one sheepefolde, and one shepheard.
੧੬ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
17 Therefore doeth my Father loue me, because I lay downe my life, that I might take it againe.
੧੭ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
18 No man taketh it from me, but I lay it downe of my selfe: I haue power to lay it downe, and haue power to take it againe: this commandement haue I receiued of my Father.
੧੮ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
19 Then there was a dissension againe among the Iewes for these sayings,
੧੯ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।
20 And many of them sayd, He hath a deuill, and is mad: why heare ye him?
੨੦ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
21 Other sayd, These are not the wordes of him that hath a deuill: can the deuill open the eyes of the blinde?
੨੧ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”
22 And it was at Hierusalem the feast of the Dedication, and it was winter.
੨੨ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।
23 And Iesus walked in the Temple, in Salomons porche.
੨੩ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।
24 Then came the Iewes round about him, and sayd vnto him, Howe long doest thou make vs dout? If thou be that Christ, tell vs plainely.
੨੪ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”
25 Iesus answered them, I tolde you, and ye beleeue not: the workes that I doe in my Fathers Name, they beare witnes of me.
੨੫ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
26 But ye beleeue not: for ye are not of my sheepe, as I sayd vnto you.
੨੬ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
27 My sheepe heare my voyce, and I knowe them, and they follow me,
੨੭ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।
28 And I giue vnto them eternall life, and they shall neuer perish, neither shall any plucke them out of mine hand. (aiōn , aiōnios )
੨੮ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। (aiōn , aiōnios )
29 My Father which gaue them me, is greater then all, and none is able to take them out of my Fathers hand.
੨੯ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।
30 I and my Father are one.
੩੦ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
31 Then ye Iewes againe tooke vp stones, to stone him.
੩੧ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।
32 Iesus answered them, Many good workes haue I shewed you from my Father: for which of these workes doe ye stone me?
੩੨ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”
33 The Iewes answered him, saying, For the good worke we stone thee not, but for blasphemie, and that thou being a man, makest thy selfe God.
੩੩ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
34 Iesus answered them, Is it not written in your Lawe, I sayd, Ye are gods?
੩੪ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।
35 If hee called them gods, vnto whome the worde of God was giuen, and the Scripture cannot be broken,
੩੫ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।
36 Say ye of him, whome the Father hath sanctified, and sent into the worlde, Thou blasphemest, because I said, I am the Sonne of God?
੩੬ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
37 If I doe not the workes of my Father, beleeue me not.
੩੭ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।
38 But if I doe, then though ye beleeue not mee, yet beleeue the workes, that ye may knowe and beleeue, that the Father is in me, and I in him.
੩੮ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
39 Againe they went about to take him: but he escaped out of their handes,
੩੯ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।
40 And went againe beyonde Iordan, into the place where Iohn first baptized, and there abode.
੪੦ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।
41 And many resorted vnto him, and saide, Iohn did no miracle: but all thinges that Iohn spake of this man, were true.
੪੧ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
42 And many beleeued in him there.
੪੨ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।