< Luke 6 >
1 And it came to passe on a second solemne Sabbath, that hee went through the corne fieldes, and his disciples plucked the eares of corne, and did eate, and rub them in their hands.
੧ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ।
2 And certaine of the Pharises sayde vnto them, Why doe ye that which is not lawfull to doe on the Sabbath dayes?
੨ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ?
3 Then Iesus answered them, and said, Haue ye not read this, that Dauid did when he himselfe was an hungred, and they which were with him,
੩ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?
4 Howe he went into the house of God, and tooke, and ate the shewbread, and gaue also to them which were with him, which was not lawful to eate, but for the Priests onely?
੪ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?
5 And he sayd vnto them, The Sonne of man is Lord also of the Sabbath day.
੫ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।
6 It came to passe also on another Sabbath, that hee entred into the Synagogue, and taught, and there was a man, whose right hand was dryed vp.
੬ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।
7 And the Scribes and Pharises watched him, whether he would heale on the Sabbath day, that they might finde an accusation against him.
੭ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ।
8 But he knew their thoughts, and sayd to the man which had the withered hand, Arise, and stand vp in the middes. And hee arose, and stoode vp.
੮ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ।
9 Then sayd Iesus vnto them, I will aske you a question, Whether is it lawfull on the Sabbath dayes to doe good, or to doe euill? to saue life, or to destroy?
੯ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।
10 And he behelde them all in compasse, and sayd vnto the man, Stretch forth thine hand. And he did so, and his hand was restored againe, as whole as the other.
੧੦ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।
11 Then they were filled full of madnes, and communed one with another, what they might doe to Iesus.
੧੧ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।
12 And it came to passe in those dayes, that he went into a mountaine to praye, and spent the night in prayer to God.
੧੨ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ।
13 And when it was day, he called his disciples, and of them he chose twelue which also he called Apostles.
੧੩ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ
14 (Simon whome he named also Peter, and Andrew his brother, Iames and Iohn, Philippe and Bartlemewe:
੧੪ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ
15 Matthewe and Thomas: Iames the sonne of Alpheus, and Simon called Zelous,
੧੫ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ
16 Iudas Iames brother, and Iudas Iscariot, which also was the traitour.)
੧੬ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ।
17 Then he came downe with them, and stood in a plaine place, with the company of his disciples, and a great multitude of people out of all Iudea, and Hierusalem, and from the sea coast of Tyrus and Sidon, which came to heare him, and to be healed of their diseases:
੧੭ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।
18 And they that were vexed with foule spirits, and they were healed.
੧੮ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ।
19 And the whole multitude sought to touch him: for there went vertue out of him, and healed them all.
੧੯ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।
20 And hee lifted vp his eyes vpon his disciples, and sayd, Blessed be ye poore: for yours is the kingdome of God.
੨੦ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।
21 Blessed are ye that hunger nowe: for ye shalbe satisfied: blessed are ye that weepe now: for ye shall laugh.
੨੧ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ।
22 Blessed are ye when men hate you, and when they separate you, and reuile you, and put out your name as euill, for the Sonne of mans sake.
੨੨ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।
23 Reioyce ye in that day, and be glad: for beholde, your reward is great in heauen: for after this maner their fathers did to the Prophets.
੨੩ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।
24 But wo be to you that are rich: for ye haue receiued your consolation.
੨੪ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ।
25 Wo be to you that are full: for ye shall hunger. Wo be to you that now laugh: for ye shall wayle and weepe.
੨੫ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।
26 Wo be to you when all men speake well of you: for so did their fathers to the false prophets.
੨੬ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ।
27 But I say vnto you which heare, Loue your enemies: doe well to them which hate you.
੨੭ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।
28 Blesse them that curse you, and pray for them which hurt you.
੨੮ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।
29 And vnto him that smiteth thee on ye one cheeke, offer also the other: and him that taketh away thy cloke, forbid not to take thy coate also.
੨੯ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।
30 Giue to euery man that asketh of thee: and of him that taketh away the things that be thine, aske them not againe.
੩੦ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।
31 And as ye would that men should doe to you, so doe ye to them likewise.
੩੧ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।
32 For if yee loue them which loue you, what thanke shall ye haue? for euen the sinners loue those that loue them.
੩੨ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
33 And if ye do good for them which do good for you, what thanke shall ye haue? for euen the sinners doe the same.
੩੩ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?
34 And if ye lend to them of whom ye hope to receiue, what thanke shall yee haue? for euen the sinners lend to sinners, to receiue the like.
੩੪ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ।
35 Wherefore loue ye your enemies, and doe good, and lend, looking for nothing againe, and your rewarde shalbe great, and ye shalbe the children of the most High: for he is kinde vnto the vnkinde, and to the euill.
੩੫ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।
36 Be ye therefore mercifull, as your Father also is mercifull.
੩੬ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।
37 Iudge not, and ye shall not be iudged: condemne not, and ye shall not bee condemned: forgiue, and ye shalbe forgiuen.
੩੭ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।
38 Giue, and it shalbe giuen vnto you: a good measure, pressed downe, shaken together and running ouer shall men giue into your bosome: for with what measure ye mete, with the same shall men mete to you againe.
੩੮ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
39 And he spake a parable vnto them, Can the blinde leade the blinde? shall they not both fall into the ditche?
੩੯ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?
40 The disciple is not aboue his master: but whosoeuer will be a perfect disciple, shall bee as his master.
੪੦ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।
41 And why seest thou a mote in thy brothers eye, and considerest not the beame that is in thine owne eye?
੪੧ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?
42 Either howe canst thou say to thy brother, Brother, let me pull out the mote that is in thine eye, when thou seest not the beame that is in thine owne eye? Hypocrite, cast out the beame out of thine owne eye first, and then shalt thou see, perfectly to pull out the mote that is in thy brothers eye.
੪੨ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
43 For it is not a good tree that bringeth foorth euill fruite: neither an euill tree, that bringeth foorth good fruite.
੪੩ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ।
44 For euery tree is knowen by his owne fruite: for neither of thornes gather men figges, nor of bushes gather they grapes.
੪੪ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।
45 A good man out of the good treasure of his heart bringeth foorth good, and an euill man out of the euill treasure of his heart bringeth foorth euill: for of the aboundance of the heart his mouth speaketh.
੪੫ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।
46 But why call ye me Lord, Lord, and do not the things that I speake?
੪੬ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ?
47 Whosoeuer commeth to mee, and heareth my wordes, and doeth the same, I will shewe you to whome he is like:
੪੭ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ।
48 He is like a man which built an house, and digged deepe, and layde the fundation on a rocke: and when the waters arose, the flood beat vpon that house, and coulde not shake it: for it was grounded vpon a rocke.
੪੮ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।
49 But hee that heareth and doeth not, is like a man that built an house vpon the earth without foundation, against which the flood did beate, and it fell by and by: and the fall of that house was great.
੪੯ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।