< Matthew 26 >
1 And it came to passe, when Iesus had finished all these sayings, he saide vnto his disciples,
੧ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਇਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ,
2 Ye know that after two dayes is ye Passeouer, and the Sonne of man shalbe deliuered to be crucified.
੨ਤੁਸੀਂ ਜਾਣਦੇ ਹੋ ਜੋ ਦੋ ਦਿਨਾਂ ਦੇ ਬਾਅਦ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।
3 Then assembled together the chiefe Priests, and the Scribes, and the Elders of ye people into the hall of the high Priest called Caiaphas:
੩ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ।
4 And consulted together that they might take Iesus by subtiltie, and kill him.
੪ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ।
5 But they sayd, Not on the feast day, least any vprore be among the people.
੫ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋ ਜਾਵੇ।
6 And when Iesus was in Bethania, in the house of Simon the leper,
੬ਅਤੇ ਜਦ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।
7 There came vnto him a woman, which had a boxe of very costly oyntment, and powred it on his head, as he sate at the table.
੭ਤਾਂ ਇੱਕ ਔਰਤ ਮਹਿੰਗੇ ਮੁੱਲ ਦਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਤੇ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਲ੍ਹ ਦਿੱਤਾ।
8 And when his disciples sawe it, they had indignation, saying, What needed this waste?
੮ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਿਉਂ ਹੋਇਆ?
9 For this oyntment might haue bene solde for much, and bene giuen to the poore.
੯ਕਿਉਂਕਿ ਹੋ ਸਕਦਾ ਸੀ ਜੋ ਇਹ ਵੱਡੇ ਮੁੱਲ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ।
10 And Iesus knowing it, sayde vnto them, Why trouble yee the woman? for shee hath wrought a good woorke vpon me.
੧੦ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
11 For yee haue the poore alwayes with you, but me shall yee not haue alwaies.
੧੧ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।
12 For in that shee powred this oyntment on my bodie, shee did it to burie me.
੧੨ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਦਫ਼ਨਾਉਣ ਲਈ ਕੀਤਾ ਹੈ।
13 Verely I say vnto you, wheresoeuer this Gospel shall bee preached throughout all the worlde, there shall also this that shee hath done, be spoken of for a memoriall of her.
੧੩ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ।
14 Then one of the twelue, called Iudas Iscariot, went vnto the chiefe Priestes,
੧੪ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ
15 And said, What will ye giue me, and I will deliuer him vnto you? and they appoynted vnto him thirtie pieces of siluer.
੧੫ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।
16 And from that time, he sought opportunitie to betraie him.
੧੬ਅਤੇ ਉਹ ਉਸੇ ਸਮੇਂ ਤੋਂ ਉਸ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।
17 Nowe on the first day of the feast of vnleauened bread the disciples came to Iesus, saying vnto him, Where wilt thou that we prepare for thee to eate the Passeouer?
੧੭ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?
18 And he said, Goe yee into the citie to such a man, and say to him, The master saieth, My time is at hande: I will keepe the Passeouer at thine house with my disciples.
੧੮ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।
19 And the disciples did as Iesus had giuen them charge, and made readie the Passeouer.
੧੯ਚੇਲਿਆਂ ਨੇ ਜਿਸ ਤਰ੍ਹਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਕੀਤਾ ਅਤੇ ਪਸਾਹ ਤਿਆਰ ਕੀਤਾ।
20 So when the Euen was come, hee sate downe with the twelue.
੨੦ਜਦ ਸ਼ਾਮ ਹੋਈ ਤਾਂ ਉਹ ਬਾਰਾਂ ਚੇਲਿਆਂ ਨਾਲ ਬੈਠਾ ਖਾਂਦਾ ਸੀ।
21 And as they did eate, he sayde, Verely I say vnto you, that one of you shall betraie me.
੨੧ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।
22 And they were exceeding sorowfull, and began euery one of them to say vnto him, Is it I, Master?
੨੨ਤਾਂ ਉਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੂ ਜੀ ਕੀ ਉਹ ਮੈਂ ਹਾਂ?
23 And hee answered and sayde, Hee that dippeth his hande with me in the dish, hee shall betraie me.
੨੩ਉਹ ਨੇ ਉੱਤਰ ਦਿੱਤਾ, ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ।
24 Surely the Sonne of man goeth his way, as it is written of him: but woe be to that man, by whom the Sonne of man is betrayed: it had bene good for that man, if hee had neuer bene borne.
੨੪ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।
25 Then Iudas which betraied him, answered and sayde, Is it I, Master? He sayde vnto him, Thou hast sayd it.
੨੫ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ ਮੈਂ ਹਾਂ? ਉਸ ਨੇ ਉਹ ਨੂੰ ਆਖਿਆ, ਤੂੰ ਆਪ ਹੀ ਆਖ ਦਿੱਤਾ।
26 And as they did eate, Iesus tooke the bread, and when he had blessed, he brake it, and gaue it to the disciples, and sayd, Take, eate: this is my bodie.
੨੬ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ।
27 Also he tooke the cuppe, and when he had giuen thankes, he gaue it them, saying, Drinke ye all of it.
੨੭ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ।
28 For this is my blood of the Newe Testament, that is shedde for many, for the remission of sinnes.
੨੮ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
29 I say vnto you, that I will not drinke henceforth of this fruit of the vine vntil that day, when I shall drinke it new with you in my Fathers kingdome.
੨੯ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
30 And when they had sung a Psalme, they went out into the mount of Oliues.
੩੦ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
31 Then saide Iesus vnto them, All yee shall be offended by me this night: for it is written, I wil smite the shepheard, and the sheepe of the flocke shalbe scattered.
੩੧ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।
32 But after I am risen againe, I will go before you into Galile.
੩੨ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ ।
33 But Peter aunswered, and sayde vnto him, Though that al men should be offended by thee, yet will I neuer be offended.
੩੩ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ।
34 Iesus sayde vnto him, Verely I say vnto thee, that this night, before the cocke crow, thou shalt denie me thrise.
੩੪ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਅੱਜ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
35 Peter saide vnto him, Though I should die with thee, I will in no case denie thee. Likewise also sayd all the disciples.
੩੫ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।
36 Then went Iesus with them into a place which is called Gethsemane, and said vnto his disciples, Sit ye here, while I goe, and pray yonder.
੩੬ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮ ਦੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਇੱਥੇ ਬੈਠੋ, ਜਿੰਨਾਂ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ।
37 And hee tooke vnto him Peter, and the two sonnes of Zebedeus, and began to waxe sorowfull, and grieuously troubled.
੩੭ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ।
38 Then sayde Iesus vnto them, My soule is very heauie, euen vnto the death: tarie yee here, and watch with me.
੩੮ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।
39 So hee went a litle further, and fell on his face, and praied, saying, O my Father, if it be possible, let this cup passe from me: neuerthelesse, not as I will, but as thou wilt.
੩੯ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।
40 After, hee came vnto the disciples, and founde them a sleepe, and sayde to Peter, What? coulde yee not watch with me one houre?
੪੦ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
41 Watch, and praie, that yee enter not into tentation: the spirit in deede is readie, but the flesh is weake.
੪੧ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।
42 Againe he went away the second time, and praied, saying, O my Father, if this cuppe can not passe away from mee, but that I must drinke it, thy will be done.
੪੨ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।
43 And he came, and founde them a sleepe againe, for their eyes were heauie.
੪੩ਅਤੇ ਉਸ ਨੇ ਆ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦ ਨਾਲ ਭਰੀਆਂ ਹੋਈਆਂ ਸਨ।
44 So he left them and went away againe, and praied the third time, saying the same woordes.
੪੪ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਤੇ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ
45 Then came he to his disciples, and said vnto them, Sleepe henceforth, and take your rest: behold, the houre is at hand, and the Sonne of man is giuen into the hands of sinners.
੪੫ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ। ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
46 Rise, let vs goe: beholde, hee is at hande that betraieth me.
੪੬ਉੱਠੋ, ਚੱਲੀਏ। ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।
47 And while hee yet spake, loe Iudas, one of the twelue, came, and with him a great multitude with swordes and staues, from the high Priests and Elders of the people.
੪੭ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
48 Now he that betraied him, had giuen them a token, saying, Whomesoeuer I shall kisse, that is he, laie holde on him.
੪੮ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਿਹਾ ਸੀ ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ, ਉਸ ਨੂੰ ਫੜ੍ਹ ਲੈਣਾ।
49 And forthwith he came to Iesus, and sayd, God saue thee, Master, and kissed him.
੪੯ਅਤੇ ਝੱਟ ਯਿਸੂ ਕੋਲ ਆ ਕੇ ਉਹ ਨੇ ਗੁਰੂ ਜੀ ਨਮਸਕਾਰ ਆਖਿਆ! ਅਤੇ ਉਹ ਨੂੰ ਚੁੰਮਿਆ।
50 Then Iesus sayde vnto him, Friende, wherefore art thou come? Then came they, and laide hands on Iesus, and tooke him.
੫੦ਤਾਂ ਯਿਸੂ ਨੇ ਉਹ ਨੂੰ ਆਖਿਆ, ਮਿੱਤਰਾ ਕਿਵੇਂ ਆਇਆ? ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ੍ਹ ਲਿਆ।
51 And behold, one of them which were with Iesus, stretched out his hand, and drewe his sworde, and strooke a seruaunt of the high Priest, and smote off his eare.
੫੧ਅਤੇ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਖਿੱਚ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।
52 Then sayde Iesus vnto him, Put vp thy sworde into his place: for all that take the sworde, shall perish with the sworde.
੫੨ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।
53 Either thinkest thou, that I can not now pray to my Father, and he will giue me moe then twelue legions of Angels?
੫੩ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?
54 Howe then shoulde the Scriptures bee fulfilled, which say, that it must be so?
੫੪ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?
55 The same houre sayde Iesus to the multitude, Ye be come out as it were against a thiefe, with swordes and staues to take mee: I sate daily teaching in the Temple among you, and yee tooke me not.
੫੫ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।
56 But all this was done, that the Scriptures of the Prophets might be fulfilled. Then all the disciples forsooke him, and fled.
੫੬ਪਰ ਇਹ ਸੱਭੋ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ। ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ।
57 And they tooke Iesus, and led him to Caiaphas the hie Priest, where the Scribes and the Elders were assembled.
੫੭ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਪ੍ਰਧਾਨ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ, ਉਹ ਨੂੰ ਲੈ ਗਏ।
58 And Peter followed him a farre off vnto the hie Priestes hall, and went in, and sate with the seruants to see the ende.
੫੮ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ।
59 Nowe the chiefe Priestes and the Elders, and all the whole councill sought false witnesse against Iesus, to put him to death.
੫੯ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ।
60 But they founde none, and though many false witnesses came, yet founde they none: but at the last came two false witnesses,
੬੦ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਆਖਿਰ ਨੂੰ ਦੋ ਜਣੇ ਅੱਗੇ ਆ ਕੇ ਬੋਲੇ,
61 And saide, This man saide, I can destroie the Temple of God, and build it in three daies.
੬੧ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ।
62 Then the chiefe Priest arose, and sayde to him, Answerest thou nothing? What is the matter that these men witnesse against thee?
੬੨ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
63 But Iesus helde his peace. Then the chiefe Priest answered, and saide to him, I charge thee sweare vnto vs by the liuing God, to tell vs, If thou be that Christ the Sonne of God, or no.
੬੩ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ।
64 Iesus saide to him, Thou hast saide it: neuerthelesse I say vnto you, hereafter shall ye see the Sonne of man, sitting at the right hande of the power of God, and come in the cloudes of the heauen.
੬੪ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।
65 Then the hie Priest rent his clothes, saying, Hee hath blasphemed, what haue wee any more neede of witnesses? beholde: nowe yee haue heard his blasphemie.
੬੫ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ । ਤੁਹਾਡੀ ਕੀ ਸਲਾਹ ਹੈ?
66 What thinke yee? They answered, and said, He is guiltie of death.
੬੬ਉਨ੍ਹਾਂ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ।
67 Then spet they in his face, and buffeted him, and other smote him with roddes,
੬੭ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,
68 Saying, Prophecie to vs, O Christ, Who is he that smote thee?
੬੮ਹੇ ਮਸੀਹ, ਸਾਨੂੰ ਅਗੰਮ ਭਵਿੱਖਬਾਣੀ ਨਾਲ ਦੱਸ, ਤੈਨੂੰ ਕਿਸ ਨੇ ਮਾਰਿਆ?
69 Peter sate without in the hall, and a maide came to him, saying, Thou also wast with Iesus of Galile:
੬੯ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।
70 But hee denied before them all, saying, I wote not what thou saiest.
੭੦ਪਰ ਉਹ ਨੇ ਸਭਨਾਂ ਦੇ ਸਾਹਮਣੇ ਮੁੱਕਰ ਕੇ ਆਖਿਆ, ਮੈਂ ਨਹੀਂ ਜਾਣਦਾ ਤੂੰ ਕੀ ਬੋਲਦੀ ਹੈਂ।
71 And when hee went out into the porche, another maide sawe him, and sayde vnto them that were there, This man was also with Iesus of Nazareth.
੭੧ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।
72 And againe he denied with an othe, saying, I knowe not the man.
੭੨ਅਤੇ ਉਹ ਸਹੁੰ ਖਾ ਕੇ ਫੇਰ ਮੁੱਕਰ ਗਿਆ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ।
73 So after a while, came vnto him they that stoode by, and sayde vnto Peter, Surely thou art also one of them: for euen thy speache bewraieth thee.
੭੩ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।
74 Then began hee to curse himselfe, and to sweare, saying, I knowe not the man. And immediately the cocke crewe.
੭੪ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।
75 Then Peter remembred the wordes of Iesus, which had sayde vnto him, Before the cocke crowe thou shalt denie me thrise. So he went out, and wept bitterly.
੭੫ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।