< Psalms 143 >

1 A Psalme of David. Heare my prayer, O Lord, and hearken vnto my supplication: answer me in thy trueth and in thy righteousnes.
ਦਾਊਦ ਦਾ ਭਜਨ। ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇ!
2 (And enter not into iudgement with thy seruant: for in thy sight shall none that liueth, be iustified)
ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਧਰਮੀ ਨਹੀਂ ਠਹਿਰ ਸਕਦਾ।
3 For the enemie hath persecuted my soule: he hath smitten my life downe to the earth: he hath layde me in the darkenes, as they that haue bene dead long agoe:
ਵੈਰੀ ਨੇ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਗੂੰ!
4 And my spirit was in perplexitie in me, and mine heart within me was amased.
ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ।
5 Yet do I remember the time past: I meditate in all thy workes, yea, I doe meditate in the workes of thine hands.
ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।
6 I stretche forth mine hands vnto thee: my soule desireth after thee, as the thirstie land. (Selah)
ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
7 Heare me spedely, O Lord, for my spirit faeleth: hide not thy face from me, els I shall be like vnto them that go downe into the pit.
ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!
8 Let me heare thy louing kindenes in the morning, for in thee is my trust: shewe mee the waie, that I should walke in, for I lift vp my soule vnto thee.
ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
9 Deliuer me, O Lord, from mine enemies: for I hid me with thee.
ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!
10 Teach me to do thy will, for thou art my God: let thy good Spirit leade me vnto the land of righteousnes.
੧੦ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
11 Quicken me, O Lord, for thy Names sake, and for thy righteousnes bring my soule out of trouble.
੧੧ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,
12 And for thy mercy slay mine enemies, and destrie all them that oppresse my soule: for I am thy seruant.
੧੨ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁੱਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।

< Psalms 143 >