< Song of Solomon 8 >

1 Oh that thou werest as my brother that sucked the brestes of my mother: I would finde thee without, I would kisse thee, then they should not despise thee.
ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਸ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ! ਜਦ ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਅਤੇ ਕੋਈ ਮੈਨੂੰ ਤੁੱਛ ਨਾ ਜਾਣਦਾ!
2 I will leade thee and bring thee into my mothers house: there thou shalt teache me: and I will cause thee to drinke spiced wine, and newe wine of the pomegranate.
ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮਧ, ਆਪਣੇ ਅਨਾਰ ਦਾ ਰਸ ਪਿਲਾਉਂਦੀ।
3 His left hand shalbe vnder mine head, and his right hand shall embrace me.
ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ, ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
4 I charge you, O daughters of Ierusale, that you stir not vp, nor waken my loue, vntil she please.
ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ ਜਦ ਤੱਕ ਉਸ ਨੂੰ ਆਪ ਨਾ ਭਾਵੇ?
5 (Who is this that commeth vp out of the wildernesse, leaning vpon her welbeloued?) I raysed thee vp vnder an apple tree: there thy mother conceiued thee: there she coceiued that bare thee.
ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਣ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ।
6 Set mee as a seale on thine heart, and as a signet vpon thine arme: for loue is strong as death: ielousie is cruel as the graue: the coles thereof are fierie coles, and a vehement flame. (Sheol h7585)
ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ। (Sheol h7585)
7 Much water can not quench loue, neither can the floods drowne it: If a man should giue all the substance of his house for loue, they would greatly contemne it.
ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ।
8 Wee haue a litle sister, and she hath no breastes: what shall we do for our sister when she shalbe spoken for?
ਸਾਡੀ ਇੱਕ ਛੋਟੀ ਭੈਣ ਹੈ, ਉਸ ਦੀਆਂ ਛਾਤੀਆਂ ਅਜੇ ਨਹੀਂ ਉਭਰੀਆਂ। ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਵੇਲੇ ਉਸ ਦੇ ਵਿਆਹ ਦੀ ਗੱਲ ਚੱਲੇ?
9 If shee be a wall, we will builde vpon her a siluer palace: and if she be a doore, we wil keepe her in with bordes of cedar.
ਜੇ ਉਹ ਕੰਧ ਹੋਵੇ, ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ ਜੇ ਉਹ ਦਰਵਾਜ਼ਾ ਹੋਵੇ, ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ।
10 I am a wall, and my breasts are as towres: then was I in his eyes as one that findeth peace.
੧੦ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ।
11 Salomon had a vine in Baal-hamon: hee gaue the vineyarde vnto keepers: euery one bringeth for ye fruite thereof a thousand pieces of siluer.
੧੧ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।
12 But my vineyarde which is mine, is before me: to thee, O Salomon appertaineth a thousand pieces of siluer, and two hundreth to them that keepe the fruite thereof.
੧੨ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।
13 O thou that dwellest in the gardens, the companions hearken vnto thy voyce: cause me to heare it.
੧੩ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ!
14 O my welbeloued, flee away, and be like vnto the roe, or to the yong harte vpon ye mountaines of spices.
੧੪ਹੇ ਮੇਰੇ ਬਾਲਮ, ਛੇਤੀ ਕਰ, ਮਸਾਲਿਆਂ ਦੇ ਪਹਾੜਾਂ ਉੱਤੇ ਚਿਕਾਰੇ ਜਾਂ ਜੁਆਨ ਹਿਰਨਾਂ ਵਾਂਗੂੰ ਬਣ ਜਾ!

< Song of Solomon 8 >